Ferozepur News

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ – ਡਿਪਟੀ ਕਮਿਸ਼ਨਰ

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ - ਡਿਪਟੀ ਕਮਿਸ਼ਨਰ

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ 07 ਮਾਰਚ  2024 (     )

23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ‘ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾ ਸਮਾਗਮ ਵਾਲੀ ਥਾਂ ਅਤੇ ਰੱਸਤੇ ਦੀ ਸਾਫ-ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿੱਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸਪੀ (ਐਚ) ਜੁਗਰਾਜ ਸਿੰਘ, ਐਸਡੀਐਮ ਫਿਰੋਜ਼ਪੁਰ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Check Also
Close
Back to top button