Ferozepur News

2397 ਕੇਸ 38 ਕਰੋੜ ਰੁਪਏ ਦੇ ਐਵਾਰਡ ਪਾਸ ਕੌਮੀ ਲੋਕ ਅਦਾਲਤ ਫਿਰੋਜ਼ਪੁਰ ਵਿਚ ਕੀਤੇ ਗਏ

ਨੈਸ਼ਨਲ ਲੋਕ ਅਦਾਲਤ ਵਿੱਚ ਇੱਕ ਅਪੀਲ ਦਾ ਕੇਸ ਜ਼ੋ 7 ਸਾਲ ਤੋਂ ਵੱਧ ਸਮੇਂ ਲੰਭਿਤ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ

2397 ਕੇਸ 38 ਕਰੋੜ ਰੁਪਏ ਦੇ ਐਵਾਰਡ ਪਾਸ ਕੌਮੀ ਲੋਕ ਅਦਾਲਤ ਫਿਰੋਜ਼ਪੁਰ ਵਿਚ ਕੀਤੇ ਗਏ

2397 ਕੇਸ 38 ਕਰੋੜ ਰੁਪਏ ਦੇ ਐਵਾਰਡ ਪਾਸ ਕੌਮੀ ਲੋਕ ਅਦਾਲਤ ਫਿਰੋਜ਼ਪੁਰ ਵਿਚ ਕੀਤੇ ਗਏ

ਫਿਰੋਜ਼ਪੁਰ, 9 ਸਤੰਬਰ, 2023: ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ ।

ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ |

ਅੱਜ ਜ਼ਿਲ੍ਹਾ ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 13 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ । ਇਸ ਤੋਂ ਇਲਾਵਾ 1 ਕੰਜਿਊਮਰ ਕੋਰਟ ਵਿਖੇ ਅਤੇ 9 ਰੈਵੇਨਿਊ ਅਦਾਲਤਾਂ ਦੇ ਬੈਂਚ ਵੀ ਬਣਾਏ ਗਏ।

ਇਸ ਲੋਕ ਅਦਾਲਤ ਵਿੱਚ 3603 ਕੇਸਾਂ ਵਿੱਚੋਂ 2397 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਇਹ ਨਿਪਟਾਰਾ ਕੀਤੇ ਗਏ ਕੋਰਟ ਕੇਸ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲੰਬਿਤ ਕੁੱਲ ਮਾਮਲਿਆਂ ਦਾ 8.29% ਕੇਸ ਹਨ । ਇਸ ਤਰ੍ਹਾਂ ਇਸ ਲੋਕ ਅਦਾਲਤ ਦੇ ਰਾਹੀਂ ਜ਼ਿਲ੍ਹਾ ਫਿਰੋਜ਼ਪੁਰ ਕਚਹਿਰੀਆਂ ਦੇ ਲੰਬਿਤ ਮਾਮਲਿਆਂ ਦੇ ਵਿੱਚ ਲੰਬਿਤ ਮਾਮਲਿਆਂ ਦੀ ਸੂਚੀ ਵਿੱਚ ਕਮੀ ਆਈ ਹੈ ਅਤੇ 38,01,01,289/— ਰੁਪਏ ਦਾ ਅਵਾਰਡ ਪਾਸ ਕੀਤਾ ਗਿਆ ਅਤੇ ਪ੍ਰੀ ਲਿਟੀਗੇਸ਼ਨ ਸਟੇਜ਼ ਤੇ ਲੱਗੇ ਕੇਸਾਂ ਵਿੱਚੋਂ 362 ਕੇਸਾਂ ਦਾ ਨਿਪਟਾਰਾ ਕਰਕੇ 1,84,43,961/— ਰੁਪਏ ਦਾ ਅਵਾਰਡ ਪਾਸ ਕੀਤਾ ਗਿਆ ।

ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਇੱਕ ਅਪੀਲ ਦਾ ਕੇਸ ਜ਼ੋ ਕਿ ਇੱਕ ਲੜਕੇ ਅਤੇ ਉਸ ਦੀ ਪਤਨੀ ਦੁਆਰਾ ਆਪਣੇ ਮਾਤਾ—ਪਿਤਾ ਵਿਚਕਾਰ (ਜ਼ੋ ਕਿ ਤਕਰੀਬਨ 7 ਸਾਲ ਤੋਂ ਵੱਧ ਸਮੇਂ ਤੋਂ ਅਦਾਲਤ ਵਿੱਚ ਲੰਭਿਤ ਸੀ) ਨੂੰ ਲਗਾਇਆ ਗਿਆ। ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੀਰਇੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਲਗਾਏ ਗਏ ਬੈਂਚ ਦੁਆਰਾ ਇਸ ਕੇਸ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਗਿਆ ਜਿਸ ਨਾਲ ਉਹਨਾਂ ਵਿਚਕਾਰ ਸਾਰੇ ਝਗੜੇ ਅਤੇ ਅਦਾਲਤੀ ਕੇਸ ਖਤਮ ਹੋ ਗਏ ਅਤੇ ਦੋਹਾਂ ਰਿਸ਼ਤਿਆਂ ਵਿੱਚ ਆਪਸੀ ਪਿਆਰ ਬਰਕਰਾਰ ਰਿਹਾ।

ਨੈਸ਼ਨਲ ਲੋਕ ਅਦਾਲਤ ਵਿੱਚ ਇੱਕ ਅਪੀਲ ਦਾ ਕੇਸ ਜ਼ੋ 7 ਸਾਲ ਤੋਂ ਵੱਧ ਸਮੇਂ ਲੰਭਿਤ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ

ਇਸ ਕੇਸ ਵਿੱਚ ਦੋਹਾਂ ਧਿਰਾਂ ਦੇ ਰਾਜੀਨਾਮੇ ਨਾਲ ਮਾਂ ਨੂੰ ਪੁੱਤਰ ਅਤੇ ਪੁੱਤਰ ਨੂੰ ਮਾਂ ਦੁਬਾਰਾ ਮਿਲ ਗਏ ਅਤੇ ਦੋਵੇਂ ਖੁਸ਼ੀ—ਖੁਸ਼ੀ ਰਹਿਣ ਲਈ ਰਾਜੀ ਹੋ ਗਏ। ਇਸ ਮੌਕੇ ਸ੍ਰੀਮਤੀ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਅੰਤ ਵਿੱਚ ਜੱਜ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ
@ਝ਼ਗੜੇ ਮੁਕਾਉ ਪਿਆਰ ਵਧਾਉ**
ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ

Related Articles

Leave a Reply

Your email address will not be published. Required fields are marked *

Back to top button