24 ਤੋਂ 30 ਸਤੰਬਰ 2020 ਤੱਕ ਲੱਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ, 3000 ਤੋਂ ਵੱਧ ਆਸਾਮੀਆਂ ਤੇ ਕੀਤੀ ਜਾਵੇਗੀ ਨੋਜਵਾਨਾਂ ਦੀ ਭਰਤੀ- ਡਿਪਟੀ ਕਮਿਸ਼ਨਰ
ਵੱਧ ਤੋਂ ਵੱਧ ਵਿਦਿਆਰਥੀਆਂ/ਨੋਜਵਾਨਾਂ ਦੀ www.pgrkam.com ਪੋਰਟਲ ਤੇ ਰਜਿਸਟਰੇਸ਼ਨ ਕਰਵਾਈ ਜਾਵੇ
ਫਿਰੋਜ਼ਪੁਰ ਅਗਸਤ 2020 ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੋਜਵਾਨਾਂ ਨੂੰ ਨੋਕਰੀਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਮਿਤੀ 24 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਰੁਜ਼ਗਾਰ ਮੇਲੇ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੀਵਿਊ ਮੀਟਿੰਗ ਕਰਨ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਸਤੰਬਰ ਵਿੱਚ ਲੱਗਣ ਵਾਲੇ ਰੁਜ਼ਗਾਰ ਮੇਲੇ ਦੌਰਾਨ 3000 ਤੋਂ ਵੱਧ ਆਸਾਮੀਆਂ ਤੇ ਨੋਜਵਾਨਾਂ ਦੀ ਭਰਤੀ ਕਰਨ ਦਾ ਟੀਚਾ ਮਿੱਥੀਆ ਗਿਆ ਹੈ, ਇਸ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਕੰਪਨੀਆਂ ਦੇ ਮਾਲਕਾਂ ਨਾਲ ਤਾਲਮੇਲ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਅਧੀਨ ਆਉਂਦੀਆਂ ਕੰਪਨੀਆਂ/ਸੰਸਥਾਵਾ/ਫੈਕਟਰੀਆਂ/ਆਰਗਨਾਈਜੇਸ਼ਨਾਂ ਵਿੱਚ ਖਾਲੀ ਪਈਆਂ ਆਸਾਮੀਆਂ ਦੀ ਡਿਟੇਲ ਜਲਦ ਹੀ ਦਫਤਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਭੇਜਣ ਤਾਂ ਜੋ ਵੱਧ ਵੱਧ ਆਸਾਮੀਆਂ ਤੇ ਬੇਰੁਜ਼ਗਾਰਾਂ ਨੂੰ ਨੋਕਰੀ ਦਿੱਤੀ ਜਾ ਸਕੇ। ਉਨ੍ਹਾਂ ਵੱਖ ਵੱਖ ਸਿੱਖਿਆ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ www.pgrkam.com ਪੋਰਟਲ ਤੇ ਰਜਿਸਟਰੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਗਏ ਹਨ ਉਨ੍ਹਾਂ ਦੀ ਰਜਿਸਟਰੇਸ਼ਨ ਵੀ ਇਸ ਪੋਰਟਲ ਤੇ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੁਜ਼ਗਾਰ ਮੇਲਾ ਕੋਵਿਡ19 ਦੀ ਸਥਿਤੀ ਨੂੰ ਦੇਖਦੇ ਹੋਏ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਵੱਲੋਂ ਨੋਕਰੀਆਂ ਲਈ ਨੋਜਵਾਨਾਂ ਦੀ ਭਰਤੀ ਕੀਤੀ ਜਾਣੀ ਹੈ ਉਹ ਕੰਪਨੀਆਂ ਚੋਣ ਪ੍ਰਕਿਰਿਆ ਆਨਲਾਈਨ ਰੱਖਣ ਨੂੰ ਤਰਜੀਹ ਦੇਣ।ਇਸ ਦੌਰਾਨ ਉਨ੍ਹਾਂ ਬੈਂਕ ਦੇ ਅਧਿਕਾਰੀਆਂ ਨੂੰ ਸਵੈ-ਰੁਜ਼ਗਾਰ ਲਈ ਨੋਜਨਵਾਨਾਂ ਨੂੰ ਲੋਨ ਮੁਹੱਈਆ ਕਰਵਾਉਣ ਲਈ ਵੀ ਆਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ: ਰਵਿੰਦਰਪਾਲ ਸਿੰਘ ਸੰਧੂ, ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਜਨਰੇਸ਼ਨ ਤੇ ਟ੍ਰੇਨਿੰਗ ਅਫਸਰ ਅਸ਼ੋਕ ਜਿੰਦਲ ਵੀ ਹਾਜ਼ਰ ਸਨ।