Ferozepur News

24 ਸਤੰਬਰ ਤੋਂ 30 ਸਤੰਬਰ ਤੱਕ ਲੱਗਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ

ਜ਼ਿਲ੍ਹਾ ਫਿਰੋਜ਼ਪੁਰ ਦੇ ਨੌਜਵਾਨਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 94654-74122 ਜਾਰੀ ਰੋਜ਼ਗਾਰ ਮੇਲਿਆਂ ਦਾ ਨੌਜਵਾਨ ਵੱਧ ਤੋਂ ਵੱਧ ਲਾਹਾ ਲੈਣ-ਵਧੀਕ ਡਿਪਟੀ ਕਮਿਸ਼ਨਰ

ਫਿਰੋਜ਼ਪੁਰ 5 ਅਗਸਤ 2020 ( ) ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਪੜ੍ਹੇ-ਲਿਖੇ ਪ੍ਰਾਰਥੀਆਂ/ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ  24 ਸਤੰਬਰ ਤੋਂ 30 ਸਤੰਬਰ 2020 ਤੱਕ ਰਾਜ ਪੱਧਰੀ ਰੋਜ਼ਗਾਰ ਮੇਲੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਰਾਹੁਲ ਤਿਵਾੜੀ ਵੱਲੋਂ ਵੀਡਿਓ ਕਾਨਫਰੰਸ ਰਾਹੀਂ ਦਿੱਤੀ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਸ਼੍ਰੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਰੋਜ਼ਗਾਰ ਦੇ ਸਮੱਰਥ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਅੱਠਵੀਂ, ਦਸਵੀਂ, ਬਾਰਵੀਂ, ਆਈ.ਟੀ.ਆਈ, ਡਿਪਲੋਮਾ ਪਾਸ ਤੋਂ ਲੈ ਕੇ ਉਚੇਰੀ ਯੋਗਤਾਵਾਂ ਗਰੇਜੂਏਸ਼ਨ ਵਾਲੇ ਨੋਜਵਾਨ ਭਾਗ ਲੈ ਕੇ ਆਪਣੇ ਹੁਨਰ/ਯੋਗਤਾ ਮੁਤਾਬਿਕ ਰੁਜਗਾਰ ਪ੍ਰਾਪਤ ਕਰ ਸਕਦੇ ਹਨ। ਇਸ ਮੇਲੇ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਵਲੋਂ ਇੰਟਰਵਿਊ ਦੇਣ ਲਈ ਆਪਣੇ ਯੋਗਤਾਵਾਂ ਦੇ ਸਰਟੀਫਿਕੇਟ ਲੈ ਕੇ ਪਹੁੰਚਣਾ ਲਾਜਮੀ ਹੈ। ਇਸ ਮੇਲੇ ਵਿੱਚ ਸਕਿੱਲ ਡਿਵੈਲਪਮੈਂਟ ਸਵੈ-ਰੋਜਗਾਰ ਸੰਸਥਾਵਾ ਅਤੇ ਕਰਜੇ ਸਬੰਧੀ ਵਿਭਾਗ ਦੇ ਵੱਖਰੇ-ਵੱਖਰੇ ਕਾਊਂਟਰ ਲਗਾਏ ਜਾਣਗੇ । ਉਨ੍ਹਾਂ ਵੱਲੋਂ ਮੌਕੇ ਤੇ ਹੀ ਸਵੈ-ਰੋਜਗਾਰ, ਕਰਜੇ ਲਈ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ਤੇ ਹੀ ਕਰਜੇ ਦੇ ਫਾਰਮ ਭਰਵਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਜ਼ਿਲ੍ਹਾ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਫਸਰ ਸ਼੍ਰੀ ਅਸ਼ੋਕ ਜ਼ਿੰਦਲ ਨੇ ਵੱਖ-ਵੱਖ ਨਿਯੋਜਕਾਂ/ਕੰਪਨੀਆਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾਂ ਦੀ ਵੀ ਮੈਨਪਾਵਰ(ਕਰਮਚਾਰੀ/ਮਜਦੂਰ ਜਾਂ ਪੜ੍ਹੇ ਲਿਖੇ ਕਾਮੇ) ਦੀ ਲੋੜ ਹੈ ਤਾਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਫਿਰੋਜ਼ਪੁਰ ਵੱਲੋਂ ਬਣਾਏ ਗਏ ਹੇਠ ਦਿੱਤੇ QR Code ਨੂੰ ਸਕੈਨ ਕਰਕੇ ਅਸਾਮੀਆਂ ਦੇ ਵੇਰਵੇ ਦੇ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 94654-74122 ਤੇ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button