Ferozepur News

26 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੁੱਕੜ ਨਾਟਕ, ਸੈਮੀਨਾਰ, ਰੈਲੀਆਂ ਆਦਿ ਦੁਆਰਾ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਜਾਗਰੂਕ

ਫ਼ਿਰੋਜ਼ਪੁਰ 22 ਜੂਨ 2018 ( ) 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹੇ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  
ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਲਈ ਜਾਗਰੂਕ ਕਰਨਾ ਹੈ।  ਉਨ੍ਹਾਂ ਕਿਹਾ ਕਿ ਨਸ਼ਾ ਕਰਨ  ਨਾਲ ਜਿੱਥੇ ਵਿਅਕਤੀ ਦੀ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦਾ ਭਵਿੱਖ ਵੀ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ  ਨੌਜਵਾਨਾਂ ਵਿਚ ਇਸ ਵੱਧ ਰਹੀ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। 
ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ  ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਥਾਵਾਂ ਤੇ  ਜਾਗਰੂਕਤਾ ਕੈਂਪ, ਨੁੱਕੜ ਨਾਟਕ, ਰੈਲੀਆਂ, ਸੈਮੀਨਾਰ ਆਦਿ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਲ੍ਹ ਵਿਚ ਕੈਦੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਆਦਿ ਦਾ ਵੀ ਆਯੋਜਨ ਕੀਤਾ ਜਾਵੇਗਾ।  ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਨਸ਼ਾ ਵਿਰੋਧੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ/ਪ੍ਰੋਗਰਾਮਾਂ ਸਬੰਧੀ ਸੁਝਾਅ ਵੀ ਲਏ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨ.) ਸ੍ਰ: ਰਣਜੀਤ ਸਿੰਘ, ਸ੍ਰ: ਗੁਰਮਿੰਦਰ ਸਿੰਘ ਸਿਵਲ ਸਰਜਨ, ਸ਼੍ਰੀ ਸੁਨੀਲ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ, ਸ਼੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਸ਼੍ਰੀ ਅਜੈ ਸ਼ਰਮਾ ਈ.ਟੀ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Related Articles

Back to top button