26 ਜੂਨ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਦੇ ਬਜ਼ਾਰਾਂ ਵਿਚ ਹਵਾ ਭਰੇ ਗੁਬਾਰੇ ਵੰਡ ਕੇ ਲੋਕਾਂ ਨੂੰ ਸਰਕਾਰ ਦੀਆ ਅਸਲੀਅਤ ਦੱਸਣਗੇ ਸਰਵ ਸਿੱਖਿਆ ਅਭਿਆਨ ਦਫਤਰੀ ਕਾਮੇ
ਵਿੱਤ ਵਿਭਾਗ ਦੀ ਪ੍ਰਵਾਨਗੀ ਦੇ 18 ਮਹੀਨੇ ਬੀਤਣ ਤੇ ਵੀ ਨਹੀ ਕੀਤਾ ਰੈਗੂਲਰ
26 ਜੂਨ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਦੇ ਬਜ਼ਾਰਾਂ ਵਿਚ ਹਵਾ ਭਰੇ ਗੁਬਾਰੇ ਵੰਡ ਕੇ ਲੋਕਾਂ ਨੂੰ ਸਰਕਾਰ ਦੀਆ ਅਸਲੀਅਤ ਦੱਸਣਗੇ ਸਰਵ ਸਿੱਖਿਆ ਅਭਿਆਨ ਦਫਤਰੀ ਕਾਮੇ
ਵਿੱਤ ਵਿਭਾਗ ਦੀ ਪ੍ਰਵਾਨਗੀ ਦੇ 18 ਮਹੀਨੇ ਬੀਤਣ ਤੇ ਵੀ ਨਹੀ ਕੀਤਾ ਰੈਗੂਲਰ
ਫਿਰੋਜ਼ਪੁਰ 24 ਜੂਨ -2021– ਕਾਂਗਰਸ ਵੱਲੋਂ ਸੱਤਾ ਵਿਚ ਆਉਣ ਸਮੇਂ ਜੋ ਵਾਅਦੇ ਕੀਤੇ ਗਏ ਸਨ ਉਹ ਬਹੁਤ ਵੱਡੇ ਸਨ ਤੇ ਜੋ ਵਾਅਦੇ ਅੱਜ ਕੀਤੇ ਜਾ ਰਹੇ ਹਨ ਉਹ ਵੀ ਵੱਡੇ ਹਨ ਅਤੇ ਜੋ ਕਿਹਾ ਜਾ ਰਿਹਾ ਹੈ ਕਿ 4 ਸਾਲਾਂ ਦੋਰਾਨ ਵਾਅਦੇ ਪੂਰੇ ਕੀਤੇ ਹਨ ਉਹ ਵੀ ਵੱਡੇ ਹਨ। ਇਹ ਸਾਰੀਆ ਚੀਜ਼ਾਂ ਇਸ ਰੂਪ ਵਿਚ ਵਿਖਾਈਆ ਜਾ ਰਹੀਆ ਹਨ ਜਿਵੇਂ ਇਕ ਗੁਬਾਰਾ ਹਵਾ ਭਰਨ ਤੋਂ ਬਾਅਦ ਬਹੁਤ ਵੱਡਾ ਜਾਪਦਾ ਹੈ ਦੇਖਣ ਵਿਚ ਲਗਦਾ ਹੈ ਕਿ ਇਹ ਬਹੁਤ ਵੱਡੀ ਚੀਜ਼ ਹੈ ਪਰ ਅਸਲ ਵਿਚ ਜਦ ਉਸ `ਚ ਝਾਤ ਮਾਰੀ ਜਾਦੀ ਹੈ ਤਾਂ ਉਸ ਵਿਚ ਸਿਰਫ ਹਵਾ ਹੀ ਹੁੰਦੀ ਹੈ ਅਤੇ ਜਿਵੇ ਹੀ ਅਸੀ ਉਸ ਨੂੰ ਖੋਲਦੇ ਹਾਂ ਹਵਾ ਨਿਕਲ ਜ਼ਾਦੀ ਹੈ ਤਾਂ ਸਿਰਫ ਛੋਟਾ ਜ਼ਿਹਾ ਰਬੜ ਹੀ ਬਚਦਾ ਹੈ ਇਸੇ ਤਰ੍ਹਾ ਹੀ ਕਾਂਗਰਸ ਸਰਕਾਰ ਵੱਲੋਂ ਵਾਅਦੇ ਵੱਡੇ ਕੀਤੇ ਗਏ ਸੀ ਅਤੇ ਵਿਖਾਇਆ ਜਾ ਰਿਹਾ ਹੈ ਕਿ ਅਸੀ ਵੱਡੇ ਵਾਅਦੇ ਪੂਰੇ ਕੀਤੇ ਹਨ ਪਰ ਕਾਂਗਰਸ ਸਰਕਾਰ ਦੇ ਵਾਅਦੇ ਤੇ ਦਾਅਵੇ ਇਕ ਗੁਬਾਰੇ ਵਾਂਗ ਹੀ ਹਨ ਵਾਅਦੇ ਹਵਾ ਵਿਚ ਹੀ ਹਨ ਅਤੇ ਸਾਰੇ ਮਸਲੇ ਹਵਾ ਹਵਾਈ ਹੀ ਹੋ ਰਹੇ ਹਨ।ਇਹ ਸਬ ਕਾਂਗਰਸ ਸਰਕਾਰ ਵੱਲੋਂ ਵਿਖਾਵਾ ਹੀ ਕੀਤਾ ਜਾ ਰਿਹਾ ਹ ਪੰਜਾਬ ਦੇ ਨੋਜਵਾਨਾਂ ਅਤੇ ਕੱਚੇ ਮੁਲਾਜ਼ਮਾਂ ਦੇ ਪੱਲੇ ਛੋਟਾ ਰਬੜ ਦਾ ਟੁਕੜਾਂ ਹੀ ਲੱਗ ਰਿਹਾ ਹੈ।
ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਲਈ ਅਤੇ ਆਮ ਜਨਤਾ ਤੱਕ ਸੱਚਾਈ ਪਹੁੰਚਾਉਣ ਲਈ ਨਿਵੇਕਲੀ ਪਹਿਲ ਕਰਦੇ ਹੋਏ ਹਵਾ ਭਰੇ ਗੁਬਾਰੇ ਜਿੰਨ੍ਹਾ ਤੇ ਸਰਕਾਰ ਦੇ ਝੂਟੇ ਵਾਅਦੇ ਛਾਪੇ ਜਾਣਗੇ 26 ਜੂਨ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਦੇ ਬਜ਼ਾਰਾਂ ਵਿਚ ਵੰਡੇ ਜਾਣਗੇ।ਇਸ ਤਹਿਤ ਆਮ ਜਨਤਾ ਨੂੰ ਦੱਸਿਆ ਜਾਵੇਗਾ ਕਿ ਸਰਕਾਰ ਵੱਲੋਂ ਸਿਰਫ ਵੱਡਾ ਵਿਖਾਇਆ ਜਾ ਰਿਹਾ ਹੈ। ਵੱਡੇ ਵਾਅਦੇ ਵੱਡੀਆ ਚੀਜ਼ਾ ਸਿਰਫ ਕਹਿਣ ਨੂੰ ਹੀ ਹਨ ਅਸਲ ਵਿਚ ਸਿਰਫ ਹਵਾਬਾਜ਼ੀ ਹੀ ਹੈ।
ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਜਨਕ ਸਿੰਘ ਸਰਬਜੀਤ ਸਿੰਘ ਟੁਰਨਾ ਦੇਵਿੰਦਰ ਤਲਵਾੜ ਸੁਨੀਲ ਕੁਮਾਰ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਤੇ ਨੋਜਵਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਦੋਰਾਨ ਆਮ ਜਨਤਾ ਦੇ ਪੱਲੇ ਕੁੱਝ ਨਹੀ ਪਿਆ। ਆਗੂਆ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਕਰਮਚਾਰੀਆ ਦੀ ਤਨਖਾਹ ਵਿਚ ਕਟੋਤੀ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆ ਦੀਆ ਦੂਰ ਦੂਰਾਡੇ ਬਦਲੀਆ ਕੀਤੀਆ ਜਾ ਰਹੀਆ ਹਨ।
ਆਗੂਆ ਨੇ ਕਿਹਾ ਕਿ ਸੂਬੇ ਦੇ ਦਫਤਰੀ ਮੁਲਾਜ਼ਮ ਸਰਕਾਰ ਦੇ ਆਗੂਆ ਨੂੰ ਸਵਾਲ ਕਰ ਰਹੇ ਹਨ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਵਿਚ ਏ.ਜੀ ਪੰਜਾਬ ਵੱਡਾ ਹੈ ਜਾਂ ਕਾਂਗਰਸ ਦੀ ਸਰਕਾਰ ਵੱਡੀ ਹੈ? ਆਗੁਆ ਨੇ ਦੱਸਿਆ ਕਿ ਬੀਤੇ ਦਿਨੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਆਖਰੀ ਬਜ਼ਟ ਵਿਚ ਕਿਹਾ ਗਿਆ ਕਿ ਸਰਕਾਰ ਨੇ ਤਕੀਬਨ 14000 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦੇ ਬਾਵਜੂਦ 900 ਦੇ ਕਰੀਬ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ।ਆਗੁਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਮੰਨਜ਼ੂਰੀ ਦੇ ਚੁੱਕਿਆ ਹੈ ਪ੍ਰੰਤੂ ਏ.ਜੀ ਪੰਜਾਬ ਅਤੁਲ ਨੰਦਾ ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਅੜਿੱਕਾ ਬਣੇ ਹੋਏ ਹਨ ।ਆਗੂਆ ਨੇ ਕਿਹਾ ਕਿ ਕਿ ਜੇਕਰ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸਹੀ ਸੀ ਤਾਂ ਅੱਜ ਫਿਰ ਉਹੀ ਤਰਜ਼ ਤੇ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਤੇ ਕਿਓ ਆਨਾਕਾਨੀ ਕੀਤੀ ਜਾ ਰਹੀ ਹੈ ਆਗੂਆ ਨੇ ਕਿਹਾ ਕਿ ਉਹ ਹਰ ਇਕ ਦਰ ਤੇ ਜਾ ਚੁੱਕੇ ਹਨ ਪਰ ਕੋਈ ਵੀ ਬਾਂਹ ਨਹੀ ਫੜ ਰਿਹਾ ਤੇ ਵੋਟਾਂ ਦਾ ਸਮਾਂ ਵੀ ਦਿਨ ਬ ਦਿਨ ਨਜ਼ਦੀਕ ਆ ਰਿਹਾ ਹੈ। ਆਗੂਆ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਝੂਠੇ ਵਾਅਦਿਆ ਦੀ ਪੋਲ ਖੋਲਣ ਲਈ ਵੱਖੋ ਵੱਖਰੇ ਨਿਵੇਕਲੇ ਪ੍ਰਦਰਸ਼ਨ ਕਰਨਗੇ ਇਸੇ ਤਹਿਤ ਸਿੱਖਿਆ ਮੰਤਰੀ ਨੂੰ ਸਵਾਲ ਕਰਨ ਲਈ ਕਿ 18 ਮਹੀਨਿਆ ਵਿਚ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਫਾਈਲ ਪਾਸ ਕਿਓ ਨਹੀ ਕੀਤੀ ਸਬੰਧੀ ਸਵਾਲ ਕਰਨਗੇ ਅਤੇ 26 ਜੂਨ ਨੂੰ ਸੰਗਰੂਰ ਦੇ ਬਜ਼ਾਰਾਂ ਵਿਚ ਨਿਵੇਕਲੇ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ