28 ਨੂੰ ਮੋਟਰਸਾਈਕਲ ਜਾਗਰੂਕਤਾ ਮਾਰਚ ਅਤੇ ਖੂਨਦਾਨ ਕੈਂਪ
ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ- ਵੈਰੜ, ਸੰਧੂ
– 28 ਨੂੰ ਮੋਟਰਸਾਈਕਲ ਜਾਗਰੂਕਤਾ ਮਾਰਚ ਅਤੇ ਖੂਨਦਾਨ ਕੈਂਪ
ਫ਼ਿਰੋਜ਼ਪੁਰ-ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਨਹਿਰੁ ਯੁਵਾ ਕੇਂਦਰ ਆਦਿ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਰਾਜਗੁਰੁ ਸੁਖਦੇਵ ਮੈਮੋਰੀਅਲ ਸੁਸਾਇਟੀ ਦੇ ਸੀਨੀਅਰ ਆਗੁ ਵਰਿੰਦਰ ਸਿੰਘ ਵੈਰੜ ਉਪ ਪ੍ਰਧਾਨ ਨਗਰ ਪੰਚਾਇਤ ਮਮਦੋਟ ਅਤੇ ਚੇਅਰਮੈਨ ਪਰਮਜੀਤ ਸਿੰਘ ਸੰਧੂ ਸੂਬਾ ਕਾਹਨ ਚੰਦ ਨੇ ਕੀਤਾ। ਉਨ•ਾਂ ਦੱਸਿਆ ਕਿ 28 ਸਤੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਰਾਗੜ•ੀ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਸ਼ਬਦ ਕੀਰਤਨ ਹੋਵੇਗਾ, ਜਿਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ•ਾਂ ਦੱਸਿਆ ਕਿ 10 ਵਜੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਦੀ ਅਗਵਾਈ 'ਚ ਜਾਗਰੂਕਤਾ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਸੀਨੀਅਰ ਕਪਤਾਨ ਪੁਲਿਸ ਹਰਦਿਆਲ ਸਿੰਘ ਮਾਨ ਅਤੇ ਐਸ.ਡੀ.ਐਮ. ਸੰਦੀਪ ਸਿੰਘ ਗੜ•ਾ ਵੱਲੋਂ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਮਾਰਚ ਨੂੰ ਰਵਾਨਾ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਜਾਗਰੂਕਤਾ ਮਾਰਚ ਵਿਚ ਨੌਜਵਾਨ ਬਸੰਤੀ ਪੱਗਾਂ ਬੰਨ• ਕੇ ਸ਼ਾਮਿਲ ਹੋਣਗੇ। ਉਨ•ਾਂ ਦੱਸਿਆ ਕਿ ਮਾਰਚ ਸਾਰਾਗੜ•ੀ ਤੋਂ ਸ਼ੁਰੂ ਹੋ ਕੇ ਛਾਉਣੀ ਸ਼ਹੀਦ ਪਾਇਲਟ ਚੌਂਕ, ਟੈਂਕਾ ਵਾਲੀ ਬਸਤੀ, ਰੇਲਵੇ ਪੁਲ, ਗੋਬਿੰਦ ਨਗਰੀ, ਨਾਮਦੇਵ ਚੌਂਕ, ਊਧਮ ਸਿੰਘ ਚੌਂਕ, ਸਰਕਲ ਰੋਡ, ਮਖੂ ਚੌਂਕ, ਕਸੂਰੀ ਗੇਟ, ਬਾਰਡਰ ਰੋਡ, ਬਾਰੇ ਕੇ ਹੁੰਦਾ ਹੋਇਆ ਹੂਸੈਨੀਵਾਲਾ ਪਹੁੰਚ ਸ਼ਹੀਦੀ ਸਮਾਰਕ 'ਤੇ ਸੁਸਾਇਟੀ ਵੱਲੋਂ ਰੈਡ ਕਰਾਸ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਅਮਰੀਕ ਸਿੰਘ ਪੱਲਾ, ਗਗਨਦੀਪ ਸਿੰਘ ਗੋਬਿੰਦ ਨਗਰ, ਸੁਖਵਿੰਦਰ ਸਿੰਘ ਬੁਲੰਦੇਵਾਲੀ, ਸਨਬੀਰ ਸਿੰਘ ਖਲਚੀਆਂ, ਕੁਲਬੀਰ ਸਿੰਘ ਖਾਰ•ਾ, ਗੁਰਬਖਸ਼ ਸਿੰਘ ਕਾਕੂ ਵਾਲਾ, ਦਵਿੰਦਰ ਸਿੰਘ ਸੂਬਾ ਕਾਹਨ ਚੰਦ ਆਦਿ ਨਾਲ ਸਨ।