31ਵੇਂ ਦਿਨ ਵੀ ਕਰਮਚਾਰੀਆਂ ਕੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ, ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਮੋਟਰਸਾਈਕਲ ਰੈਲੀ ਕਰਕੇ ਐੱਮ.ਐੱਲ.ਏ ਦੀ ਕੋਠੀ ਦਾ ਕੀਤਾ ਘਿਰਾਓ
9 ਦਸੰਬਰ ਦੀ ਰੈਲੀ ਹੋਵੇਗੀ ਇਤਿਹਾਸਿਕ, ਮੰਗਾਂ ਨਾਂ ਮੰਨਣ ਤੇ ਚੰਡੀਗੜ੍ਹ ਵੱਲ ਕੀਤਾ ਜਾਵੇਗਾ ਕੂਚ
ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਮੋਟਰਸਾਈਕਲ ਰੈਲੀ ਕਰਕੇ ਐੱਮ.ਐੱਲ.ਏ ਦੀ ਕੋਠੀ ਦਾ ਕੀਤਾ ਘਿਰਾਓ
ਸਰਕਾਰ ਦੇ ਰਵਾਈਏ ਕਰਕੇ ਆਉਣ ਵਾਲੇ ਲੋਕ ਸਭਾ ਦੇ ਇਲੈਕਸ਼ਨ ਵਿਚ ਭੁਗਤਨੇ ਪੈਣਗੇ ਨਤੀਜੇ
31ਵੇਂ ਦਿਨ ਵੀ ਕਰਮਚਾਰੀਆਂ ਕੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ
9 ਦਸੰਬਰ ਦੀ ਰੈਲੀ ਹੋਵੇਗੀ ਇਤਿਹਾਸਿਕ, ਮੰਗਾਂ ਨਾਂ ਮੰਨਣ ਤੇ ਚੰਡੀਗੜ੍ਹ ਵੱਲ ਕੀਤਾ ਜਾਵੇਗਾ ਕੂਚ
ਮੁੱਖ ਮੰਤਰੀ ਦੀ ਕੋਠੀ ਦਾ ਵੀ ਕੀਤਾ ਜਾਵੇਗਾ ਘਿਰਾਓ
ਫਿਰੋਜ਼ਪੁਰ 8 ਦਸੰਬਰ 2023:
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ 31ਵੇਂ ਦਿਨ ਵੀ ਪੰਜਾਬ ਸਰਕਾਰ ਖਿਲਾਫ਼ ਮੋਟਰਸਾਈਕਲ ਰੈਲੀ ਕਰਕੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਮੋਟਰਸਾਈਕਲ ਰੈਲੀ ਕਰਕੇ ਨਾਅਰੇਬਾਜੀ ਕੀਤੀ ਗਈ।
ਇਸ ਰੋਸ਼ ਰੈਲੀ ਦੀ ਪ੍ਰਧਾਨਗੀ ਸ੍ਰ. ਪਿੱਪਲ ਸਿੰਘ ਸਿੱਧੂ ਅਤੇ ਸ੍ਰੀ ਮਨਹੋਰ ਲਾਲ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ ਨੇ ਕੀਤੀ ਇਸ ਤੋ ਇਲਾਵਾ ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਰਾਮ ਪ੍ਰਸ਼ਾਦ ਜਿਲ੍ਹਾ ਪ੍ਰਧਾਨ ਕਲਾਸ ਫੋਰਥ ਯੂਨੀਅਨ, ਨਰਿੰਦਰ ਸ਼ਰਮਾ ਪੈਰਾ ਮੈਡੀਕਲ ਯੂਨੀਅਨ, ਪੈਨਸ਼ਨਰ ਯੂਨੀਅਨ ਤੋਂ ਪ੍ਰਧਾਨ ਖ਼ਜ਼ਾਨ ਸਿੰਘ ਪ੍ਰਧਾਨ, ਸੁਰਿੰਦਰ ਜੋਸਨ, ਅਜੀਤ ਸਿੰਘ ਸੋਢੀ ਅਤੇ ਜਸਪਾਲ ਸਿੰਘ ਰਿਟਾ: ਡੀਐਸਪੀ ਪੈਨਸ਼ਨਰ ਯੂਨੀਅਨ ਪੁਲੀਸ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਦੁੱਗਲ, ਰਣਜੀਤ ਸਿੰਘ ਸਟੈਨੋ, ਅਮਨਦੀਪ ਸਿੰਘ, ਮਨੀਸ਼ ਅਤੇ ਕੁਲਵਿੰਦਰ ਜਿਲ੍ਹਾ ਖਜਾਨਾ ਦਫਤਰ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ, ਅਜੀਤ ਗਿੱਲ ਸਿਹਤ ਵਿਭਾਗ, ਬੂਟਾ ਸਿੰਘ ਡੀਸੀ ਦਫਤਰ ਸਮੇਤ ਵੱਖ-ਵੱਖ ਜੱਥੇਬੰਦੀ ਦੇ ਆਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਸਰਕਾਰ ਦੇ ਖਿਲਾਫ ਵੱਡੇ ਰੋਸ਼ ਦੀ ਪਹਿਲੀ ਕੜੀ ਹੈ ਅਤੇ ਇਸ ਤੋਂ ਵੱਡੇ ਐਕਸ਼ਨ ਕੀਤੇ ਜਾਣਗੇ, ਜਿਸ ਨਾਲ ਪੰਜਾਬ ਸਰਕਾਰ ਦੀਆਂ ਜੜ੍ਹਾਂ ਹੱਲ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਇਕੱਠ ਦੱਸਦਾ ਹੈ ਕਿ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖਿਲਾਫ਼ ਰੋਸ਼ ਬਹੁਤ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਹੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾਂ ਕੱਢਿਆ ਤਾਂ ਇਹ ਗੁੱਸਾ ਹੋਰ ਵੱਧ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਆਪਣੀ ਵਾਗ ਡੋਰ ਆਲਾ ਆਧਿਕਾਰੀਆਂ ਦੇ ਹੱਥ ਵਿਚ ਫੜ੍ਹਾ ਰੱਖੀ ਹੈ ਜਿਸ ਕਰਕੇ ਪੰਜਾਬ ਸਰਕਾਰ ਦਾ ਆਉਣ ਵਾਲੇ ਦਿਨਾਂ ਵਿਚ ਬਹੁਤ ਵੱਡਾ ਨੁਕਸਾਨ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੇ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾ ਆਉਣ ਵਾਲੇ 2024 ਦੇ ਲੋਕ ਸਭਾ ਵਿਚ ਇਸ ਦਾ ਨਤੀਜਾ ਭੁੱਗਣਾ ਪਾਵੇਗਾ, ਇਸ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਹੋਰ ਤਿੱਖਾ ਕਰਨਾ ਪਾਵੇਗਾ।
ਉਨ੍ਹਾਂ ਕਿਹਾ ਕਿ 9 ਦਸੰਬਰ 2023 ਨੂੰ ਪੈਨਸ਼ਨ ਦੀ ਬਹਾਲੀ ਲਈ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਖ-ਵੱਖ ਯੂਨੀਅਨ ਦੇ ਜੱਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾ ‘ਚ ਵੱਡੀ ਪੱਥਰ ਰੈਲੀ ਵਿਚ ਸ਼ਾਮਲ ਹੋਣ ਲਈ ਉਤਸ਼ਾਹ ਪਾਈਆਂ ਜਾ ਰਿਹਾ ਹੈ ਤੇ ਇਸ ਰੈਲੀ ਵਿਚ ਵੱਡੇ ਇਕੱਠ ਹੋਣ ਦੀ ਆਸ ਹੈ ਜਿਸ ਨਾਲ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਮਜ਼ਬੂਰ ਹੋਣਾ ਪਾਵੇਗਾ ਜੇਕਰ ਇਸ ਰੈਲੀ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਪੱਤਰ ਜਾਰੀ ਨਾ ਕੀਤ ਤਾ ਸਾਨੂੰ ਮਜ਼ਬੂਰਨ ਚੰਡੀਗੜ੍ਹ ਵੱਲ ਰੁੱਖ ਕਰਨਾ ਪਵੇਗਾ ਚਾਹੇ ਬੈਰੀਕੇਟ ਤੋੜਨੇ ਪੈਣ ਚਾਹੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਾਵੇ ਉਹ ਵੀ ਕਰਨ ਲਈ ਸਾਡੇ ਸਾਥੀ ਮਜ਼ਬੂਰ ਹੋਣਗੇ।
ਮੁੱਖ ਮੰਗਾਂ
ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।