Ferozepur News

315 ਬੋਰ ਦੇ ਪਿਸਤੌਲ ਅਤੇ 1 ਰੋਂਦ ਸਮੇਤ ਇਕ ਗ੍ਰਿਫਤਾਰ

pistolਫਿਰੋਜ਼ਪੁਰ 28 ਮਈ (ਏ.ਸੀ.ਚਾਵਲਾ) ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 315 ਬੋਰ ਦੇ ਪਿਸਤੌਲ ਅਤੇ ਇਕ ਰੋਂਦ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਚੱਬਾ ਵਿਖੇ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ•ਾਂ ਦੀ ਪੁਲਸ ਪਾਰਟੀ ਨੂੰ ਇਕ ਸ਼ੱਕੀ ਵਿਅਕਤੀ ਆਉਂਦਾ ਵਿਖਾਈ ਦਿੱਤਾ, ਜਿਸ ਦੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 315 ਬੋਰ ਦਾ ਪਿਸਤੌਲ ਅਤੇ ਇਕ ਰੋਂਦ ਬਰਾਮਦ ਹੋਇਆ। ਜਾਂਚਕਰਤਾ ਹਰਦੇਵ ਸਿੰਘ ਨੇ ਦੱਸਿਆ ਕਿ ਸਖਤੀ ਨਾਲ ਪੁੱਛਣ ਤੇ ਉਕਤ ਵਿਅਕਤੀ ਨੇ ਆਪਣੀ ਪਛਾਣ ਗੁਰਲਾਬ ਸਿੰਘ ਉਰਫ ਭਾਲਾ ਪੁੱਤਰ ਹਰਨਾਮ ਸਿੰਘ ਵਾਸੀ ਚੱਬਾ ਵਜੋਂ ਕੀਤੀ ਗਈ ਹੈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Back to top button