39 ਵਿਦਿਆਰਥੀਆਂ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਦਾ ਕੀਤਾ ਦੌਰਾ
6 ਤੇ 7 ਮਾਰਚ ਨੂੰ ਮੋਹਾਲੀ ਵਿਖੇ ਲੱਗਣ ਵਾਲੇ ਹਾਈ ਜਾਬ ਫੇਅਰ ਮੇਲੇ ਵਿੱਚ ਬੇਰੁਜ਼ਗਾਰ ਨੌਜਵਾਨ ਵੱਧ ਤੋਂ ਵੱਧ ਲੈਣ ਭਾਗ
39 ਵਿਦਿਆਰਥੀਆਂ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਦਾ ਕੀਤਾ ਦੌਰਾ
6 ਤੇ 7 ਮਾਰਚ ਨੂੰ ਮੋਹਾਲੀ ਵਿਖੇ ਲੱਗਣ ਵਾਲੇ ਹਾਈ ਜਾਬ ਫੇਅਰ ਮੇਲੇ ਵਿੱਚ ਬੇਰੁਜ਼ਗਾਰ ਨੌਜਵਾਨ ਵੱਧ ਤੋਂ ਵੱਧ ਲੈਣ ਭਾਗ
ਫ਼ਿਰੋਜ਼ਪੁਰ 28 ਜਨਵਰੀ 2020 ( ) ਸ਼ਹੀਦ ਭਗਤ ਸਿੰਘ ਸਟੈਟ ਟੈਕਨੀਕਲ ਕੈਂਪਸ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਬੀ.ਟੈੱਕ ਕੰਪਿਊਟਰ ਸਾਈਸ ਦੇ 39 ਵਿਦਿਆਰਥੀਆਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਦੌਰਾ ਕਰਕੇ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫ਼ਸਰ ਸ੍ਰੀ. ਅਸ਼ੋਕ ਜਿੰਦਲ ਨੇ ਹਾਜ਼ਰ ਵਿਦਿਆਰਥੀਆਂ ਨੂੰ 6 ਅਤੇ 7 ਮਾਰਚ ਨੂੰ ਮੋਹਾਲੀ ਵਿਖੇ ਲੱਗਣ ਵਾਲੇ ਹਾਈ ਜਾਬ ਫੇਅਰ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ
ਸ਼੍ਰੀ. ਅਸ਼ੋਕ ਜਿੰਦਲ ਨੇ ਦੱਸਿਆ ਕਿ ਅੱਜ ਹਾਜ਼ਰ ਵਿਦਿਆਰਥੀਆਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਸਕਿੱਲ ਟ੍ਰੇਨਿੰਗ, ਕੈਰੀਅਰ ਕਾਊਂਸਲਿੰਗ, ਵਿਦੇਸ਼ੀ ਰੋਜ਼ਗਾਰ ਅਤੇ ਸਿੱਖਿਆ ਸਬੰਧੀ ਕਾਊਂਸਲਿੰਗ, ਰਜਿਸਟਰੇਸ਼ਨ, ਵੱਖ-ਵੱਖ ਤਰ੍ਹਾਂ ਦੀਆਂ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਲਈ ਲਾਇਬ੍ਰੇਰੀ ਅਤੇ ਸਵੈ ਰੋਜ਼ਗਾਰ ਸਕੀਮਾਂ ਅਤੇ ਕਰਜ਼ਿਆਂ ਸਬੰਧੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ ਵੀ ਹਾਜ਼ਰ ਸਨ।