Ferozepur News

44 ਪਿੰਡਾਂ ਦੇ ਮਾਮਲੇ 'ਚ ਗੁਰੂਹਰਸਹਾਏ ਦੇ ਵਕੀਲ ਸੜਕਾਂ 'ਤੇ ਉਤੱਰੇ

– ਬਜ਼ਾਰ &#39ਚ ਕੱਢਿਆ ਗਿਆ ਰੋਸ ਮਾਰਚ
– ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਗੋਲੂ ਕਾ ਮੋੜ, 20 ਮਾਰਚ (ਪਰਮਪਾਲ ਗੁਲਾਟੀ)- ਕਾਨੂੰਗੋ ਹਲਕਾ ਮਾਹਮੂਜੋਈਆਂ ਦੇ 44 ਪਿੰਡਾਂ ਨੂੰ ਵਾਪਸ ਗੁਰੂਹਰਸਹਾਏ ਹਲਕੇ &#39ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਮੂਹ ਵਕੀਲ ਸੜਕ &#39ਤੇ ਉਤੱਰ ਆਏ ਅਤੇ ਇਕ ਰੋਸ ਮਾਰਚ ਕੱਢਿਆ।
ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਵਲੋਂ ਪ੍ਰਧਾਨ ਐਡਵੋਕੇਟ ਇਕਬਾਲ ਦਾਸ ਬਾਵਾ ਦੀ ਅਗਵਾਈ ਹੇਠ ਮੁਕੰਮਲ ਹੜ•ਤਾਲ ਕਰਕੇ ਅਤੇ ਅਸ਼ਟਾਮ ਫਰੋਸ਼ਾਂ, ਟਾਈਪਿਸਟ ਯੂਨੀਅਨ, ਕਰਿਆਨਾ ਯੂਨੀਅਨ, ਸੀ.ਪੀ.ਆਈ, ਨਰੇਗਾ ਯੂਨੀਅਨ ਆਦਿ
ਦੇ ਸਹਿਯੋਗ ਨਾਲ ਬਜ਼ਾਰਾਂ ਵਿਚ ਰੋਸ ਮਾਰਚ ਕੱਢਿਆ। ਇਹ ਰੋਸ ਮਾਰਚ ਕੋਰਟ ਕੰਪਲੈਕਸ ਤੋਂ ਸ਼ੁਰੂ ਹੋ ਕੇ ਫਰੀਦਕੋਟ ਰੋਡ ਅਤੇ ਲਾਈਟਾਂ ਵਾਲੇ ਚੌਂਕ ਵਿਚ ਪਹੁੰਚਿਆਂ। ਇਸ ਤੋਂ ਉਪਰੰਤ ਸਮੂਹ ਵਕੀਲਾਂ ਵਲੋਂ ਆਪਣੀਆਂ ਮੰਗਾਂ ਨੂੰ ਤਹਿਸੀਲ ਕੰਪਲੈਕਸ ਵਿਖੇ ਐਸ.ਡੀ.ਐਮ ਗੁਰੂਹਰਸਹਾਏ ਪ੍ਰੋ. ਜਸਪਾਲ ਸਿੰਘ ਗਿੱਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਦਾਸ ਬਾਵਾ ਅਤੇ ਹੋਰਾਂ ਬੁਲਾਰਿਆਂ ਨੇ ਕਿਹਾ ਕਿ ਕਾਨੂੰਗੋ ਹਲਕਾ ਮਾਹਮੂਜੋਈਆ ਦੇ 44 ਪਿੰਡ ਜੋ ਕਿ ਗਲਤ ਤਰੀਕੇ ਨਾਲ ਜਲਾਲਾਬਾਦ ਨਾਲ ਜੋੜੇ ਗਏ ਹਨ, ਨੂੰ ਵਾਪਸ ਗੁਰੂਹਰਸਹਾਏ ਹਲਕੇ ਨਾਲ ਜੋੜਿਆ ਜਾਵੇ। ਪ੍ਰਧਾਨ ਇਕਬਾਲ ਬਾਵਾ ਨੇ ਕਿਹਾ ਕਿ ਇਹ 44 ਪਿੰਡਾਂ ਦੁਚਿੱਤੀ &#39ਚ ਹੋਣ ਕਰਕੇ ਡਿਵੈਲਪਮੈਂਟ ਪਾਸੋਂ ਪੱਛੜ ਚੁੱਕੇ ਹਨ ਅਤੇ ਪਿੰਡਾਂ ਦੇ ਵਿਕਾਸ ਦੇ ਕੰਮ ਰੁਕੇ ਪਏ ਹਨ। ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਦੀ ਪੰਚਾਇਤਾਂ ਵਲੋਂ ਵੀ ਮਤੇ ਪਾ ਕੇ ਪਿੰਡਾਂ ਨੂੰ ਗੁਰੂਹਰਸਹਾਏ ਹਲਕੇ ਵਿਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਧਾਨ ਇਕਬਾਲ ਦਾਸ ਬਾਵਾ ਨੇ ਕਿਹਾ ਕਿ ਜਦ ਤੱਕ ਇਹ 44 ਪਿੰਡ ਗੁਰੂਹਰਸਹਾਏ ਨਾਲ ਵਾਪਸ ਨਹੀਂ ਜੋੜੇ ਜਾਂਦੇ ਤਦ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ। ਵਕੀਲਾਂ ਨੇ ਕਿਹਾ ਕਿ ਇਹ ਪਿੰਡ ਥਾਣਾ ਗੁਰੂਹਰਸਹਾਏ ਅਧੀਨ ਆਉਂਦੇ ਹਨ ਅਤੇ ਇਸ ਤੋਂ ਇਲਾਵਾ ਪੰਚਾਇਤ ਵਿਭਾਗ, ਐਮ.ਐਲ.ਏ ਹਲਕਾ, ਵਾਟਰ ਅਤੇ ਸੈਨੀਟੇਸ਼ਨ, ਹਸਪਤਾਲ, ਪਬਲਿਕ ਹੈਲਥ ਆਦਿ ਵਿਭਾਗ ਵੀ ਗੁਰੂਹਰਸਹਾਏ ਨਾਲ ਹੀ ਸੰਬੰਧਿਤ ਹਨ ਅਤੇ ਇਹਨਾਂ ਵਿਭਾਗਾਂ ਨਾਲ ਸੰਬੰਧਿਤ ਕੰਮਕਾਜ ਲਈ ਇਹਨਾਂ 44 ਪਿੰਡਾਂ ਦੇ ਵਸਨੀਕਾਂ ਨੂੰ ਗੁਰੂਹਰਸਹਾਏ ਹੀ ਆਉਣਾ ਪੈਂਦਾ ਹੈ, ਜਦਕਿ ਸਿਰਫ਼ ਸਿਵਲ ਅਤੇ ਰੈਵੀਨਿਉ ਕੰਮਕਾਜ ਲਈ ਹੀ ਜਲਾਲਾਬਾਦ ਨਾਲ ਜੋੜਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਵਲੋਂ ਜਲਦੀ ਹੀ ਇਕ ਮੰਗ ਪੱਤਰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਦਿੱਤਾ ਜਾਵੇਗਾ। ਸਮੂਹ ਵਕੀਲਾਂ ਨੇ ਮੰਗ ਕੀਤੀ ਕਿ ਕਾਨੂੰਗੋ ਹਲਕਾ ਮਾਹੂਮਜੋਈਆ ਅਧੀਨ ਪੈਂਦੇ ਇਹਨਾਂ 44 ਪਿੰਡਾਂ ਨੂੰ ਗੁਰੂਹਰਸਹਾਏ ਨਾਲ ਵਾਪਸ ਜੋੜਿਆ ਜਾਵੇ। ਇਸ ਮੌਕੇ &#39ਤੇ ਪ੍ਰਧਾਨ ਇਕਬਾਲ ਦਾਸ ਬਾਵਾ, ਨਵਦੀਪ ਸਿੰਘ ਅਹੂਜਾ ਸੈਕਟਰੀ, ਗੁਰਪ੍ਰੀਤ ਖੋਸਾ ਵਾਈਸ ਪ੍ਰਧਾਨ, ਜਤਿੰਦਰ ਪੁੱਗਲ, ਰਾਮ ਸਿੰਘ ਥਿੰਦ, ਪਰਵਿੰਦਰ ਸਿੰਘ ਸੰਧੂ, ਰਵੀ ਮੋਂਗਾ, ਚਰਨਜੀਤ ਛਾਂਗਾ ਰਾਏ, ਰਜਿੰਦਰ ਮੋਂਗਾ, ਸੁਰਜੀਤ ਸਿੰਘ ਵਾਦੀਆਂ, ਸੁਨੀਲ ਮੰਡੀਵਾਲ, ਜਸਵਿੰਦਰ ਸਿੰਘ ਵਲਾਸਰਾ, ਸਚਿਨ ਸ਼ਰਮਾਂ, ਰੋਜੰਤ ਮੋਂਗਾ, ਸੁਨੀਲ ਕੰਬੋਜ਼, ਸੁਖਚੈਨ ਸਿੰਘ ਸੋਢੀ, ਅਸ਼ੋਕ ਕੰਬੋਜ਼, ਸ਼ਵਿੰਦਰ ਸਿੰਘ ਸਿੱਧੂ, ਸੁਰਿੰਦਰ ਮਰੋਕ, ਸਤਨਰਾਇਣ ਕੰਬੋਜ਼, ਰਮਨ ਕੰਬੋਜ਼, ਹਰੀਸ਼ ਢੀਂਗੜਾ, ਸੁਰਜੀਤ ਸਿੰਘ ਰਾਏ, ਨਵਜੋਤ ਸਿੰਘ ਬਰਾੜ, ਜਗਮੀਤ ਸਿੰਘ ਬਰਾੜ, ਗੌਰਵ ਮੋਂਗਾ, ਜਗਮੀਤ ਸੰਧੂ ਆਦਿ ਸਮੇਤ ਸਮੂਹ ਵਕੀਲ ਹਾਜ਼ਰ ਸਨ।

Related Articles

Back to top button