Ferozepur News

ਨੈਸ਼ਨਲ ਮਾਸਟਰਜ ਗੇਮ 2025 ਧਰਮਸ਼ਾਲਾ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਖਿਡਾਰੀਆਂ ਨੇ ਕਰਾਈ ਬੱਲੇ-ਬੱਲੇ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਖਿਡਾਰੀਆਂ ਦਾ ਕੀਤਾ ਗਿਆ ਸਨਮਾਨ

 

ਨੈਸ਼ਨਲ ਮਾਸਟਰਜ ਗੇਮ 2025 ਧਰਮਸ਼ਾਲਾ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਖਿਡਾਰੀਆਂ ਨੇ ਕਰਾਈ ਬੱਲੇ-ਬੱਲੇ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਖਿਡਾਰੀਆਂ ਦਾ ਕੀਤਾ ਗਿਆ ਸਨਮਾਨ

ਫਿਰੋਜ਼ਪੁਰ, 26 ਅਪ੍ਰੈਲ, 2025: ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਧਰਮਸ਼ਾਲਾ ਵਿੱਚ ਅਪ੍ਰੈਲ 21, 22 23 ਨੂੰ ਵੈਟਰਨ ਖਿਡਾਰੀਆਂ ਦੀ ਟਰੈਕ ਐਂਡ ਫੀਲਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਾਰੇ ਦੇਸ਼ ਦੇ ਲਗਭਗ 2000 ਖਿਡਾਰੀ ਸ਼ਾਮਿਲ ਹੋਏ। ਇਹਨਾਂ ਮੁਕਾਬਲਿਆਂ ਵਿੱਚ ਮਰਦ ਅਤੇ ਔਰਤਾਂ 30 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਖਿਡਾਰੀ ਹਿੱਸਾ ਲੈ ਰਹੇ ਸਨ। ਇਹਨਾਂ ਮੁਕਾਬਲਿਆਂ ਵਿੱਚ ਭਾਰਤ ਦੇ ਸਭ ਤੋਂ ਵੱਡੀ ਉਮਰ ਦੇ ਖਿਡਾਰੀ ਸ. ਜਗਤਾਰ ਸਿੰਘ ਧਨੋਆ 102 ਸਾਲ ਜੋ ਕਿ ਫਿਰੋਜਪੁਰ ਤੋਂ ਹਨ ਵੀ ਸ਼ਾਮਿਲ ਹੋਏ।

ਜ਼ਿਲ੍ਹਾ ਫਿਰੋਜ਼ਪੁਰ ਤੋਂ ਜ਼ਿਲਾ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਈਸ਼ਵਰ ਸ਼ਰਮਾ ਦੀ ਅਗਵਾਈ ਹੇਠ 14 ਮੈਂਬਰੀ ਦਲ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ।

ਇਨਾਂ ਮੁਕਾਬਲਿਆਂ ਵਿੱਚ 102 ਸਾਲ ਦੇ ਖਿਡਾਰੀ ਜਗਤਾਰ ਸਿੰਘ ਨੇ ਤਿੰਨ ਗੋਲਡ ਮੈਡਲ, 80 ਸਾਲ ਤੋਂ ਉੱਪਰ ਦੇ ਖਿਡਾਰੀ ਸ੍ਰੀ ਸਤਪਾਲ ਸ਼ਰਮਾ ਨੇ ਇੱਕ ਗੋਲਡ, ਇੱਕ ਸਿਲਵਰ ਅਤੇ ਇੱਕ ਕਾਂਸੇ ਦਾ ਮੈਡਲ ਜਿੱਤਿਆ। ਇਸੇ ਤਰ੍ਹਾਂ 75 ਸਾਲ ਤੋਂ ਉੱਪਰ ਦੇ ਖਿਡਾਰੀ ਸ੍ਰੀ ਦਰਸ਼ਨ ਸਿੰਘ ਗਿੱਲ ਨੇ ਦੋ ਸਿਲਵਰ, ਇੱਕ ਕਾਂਸੇ ਦਾ ਮੈਡਲ ਜਿੱਤਿਆ, 70 ਸਾਲ ਤੋਂ ਉੱਪਰ ਦੇ ਖਿਡਾਰੀ ਡਾ. ਗੁਰਿੰਦਰਜੀਤ ਸਿੰਘ ਢਿੱਲੋ ਨੇ ਦੋ ਗੋਲਡ ਤੇ ਇੱਕ ਸਿਲਵਰ ਮੈਡਲ ਜਿੱਤਿਆ। 65 ਸਾਲ ਤੋਂ ਉੱਪਰ ਦੇ ਖਿਡਾਰੀ ਡਾ. ਸੁਰਜੀਤ ਸਿੰਘ ਸਿੱਧੂ ਨੇ ਦੋ ਕਾਂਸੇ ਦੇ ਮੈਡਲ ਜਿੱਤੇ। 60 ਸਾਲ ਤੋਂ ਉੱਪਰ ਦੇ ਖਿਡਾਰੀ ਹਰ ਵਰਿੰਦਰ ਸਿੰਘ ਅਤੇ ਦਲੀਪ ਸਿੰਘ ਨੇ ਦੋ ਦੋ ਸਿਲਵਰ ਮੈਡਲ ਜਿੱਤੇ। 55 ਸਾਲ ਤੋਂ ਉੱਪਰ ਦੇ ਖਿਡਾਰੀ ਰਕੇਸ਼ ਕੁਮਾਰ ਨੇ ਇੱਕ ਤਾਂਬੇ ਦਾ ਮੈਡਲ ਜਿੱਤਿਆ। 50 ਸਾਲ ਤੋਂ ਉੱਪਰ ਦੇ ਖਿਡਾਰੀ ਈਸ਼ਵਰ ਸ਼ਰਮਾ ਨੇ ਸ਼ੋਟ ਪੁਟ ਅਤੇ ਜੈਵਲਿਨ ਥਰੋ ਵਿੱਚ ਦੋ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਉੱਚਾ ਕੀਤਾ। 45 ਸਾਲ ਤੋਂ ਉੱਪਰ ਦੇ ਖਿਡਾਰੀ ਹਰਜੀਤ ਸਿੰਘ ਨੇ ਸ਼ਾਟ ਪੁੱਟ ਵਿੱਚ ਤਾਂਬੇ ਦਾ ਮੈਡਲ ਜਿੱਤਿਆ। 40 ਸਾਲ ਤੋਂ ਉੱਪਰ ਦੇ ਖਿਡਾਰੀ ਪ੍ਰਗਟ ਸਿੰਘ ਨੇ ਹੈਮਰ ਥਰੋ ਵਿੱਚ ਨਵਾਂ ਰਾਸ਼ਟਰੀ ਰਿਕਾਰਡ ਬਣਾਉਂਦੇ ਹੋਏ ਗੋਲਡ ਮੈਡਲ ਜਿੱਤਿਆ। 35 ਸਾਲ ਤੋਂ ਉੱਪਰ ਦੇ ਖਿਡਾਰੀ ਸਿਮਰਨਜੀਤ ਕੰਬੋਜ ਨੇ ਜੈਵਲਿਨ ਥਰੋ ਵਿੱਚ ਹਿੱਸਾ ਲਿਆ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਮਹਿਲਾ ਅਥਲੀਟਾ ਵਿੱਚ ਸ਼੍ਰੀਮਤੀ ਕਮਲੇਸ਼ ਰਾਣੀ ਨੇ 65 ਸਾਲ ਤੋਂ ਉੱਪਰ ਵਰਗ ਵਿੱਚ 100 ਮੀਟਰ ਦੌੜ ਵਿੱਚ ਹਿੱਸਾ ਲਿਆ ਅਤੇ ਤਾਂਬੇ ਦਾ ਮੈਡਲ ਜਿੱਤਿਆ।

ਇਨ੍ਹਾਂ ਜੇਤੂ ਖਿਡਾਰੀਆਂ ਦਾ ਸਨਮਾਨ ਕਰਨ ਲਈ ਹਲਕਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰੀ ਰਣਬੀਰ ਭੁੱਲਰ ਨੇ ਆਪਣੇ ਦਫਤਰ ਬੁਲਾ ਕੇ ਇਹਨਾਂ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਨੂੰ 21000 ਨਗਦ ਇਨਾਮ ਦੇ ਕੇ ਹੌਸਲਾ ਅਫ਼ਜਾਈ ਕੀਤੀ।

ਇਸ ਮੌਕੇ ਉਹਨਾਂ ਕਿਹਾ ਕਿ ਇਹ ਵੈਟਰਨ ਖਿਡਾਰੀ ਜ਼ਿਲ੍ਹਾ ਫਿਰੋਜ਼ਪੁਰ ਅਤੇ ਸਾਰੇ ਪੰਜਾਬ ਦੀ ਸ਼ਾਨ ਹਨ ਅਤੇ ਸਰਕਾਰ ਉਹਨਾਂ ਦੇ ਮਾਣ ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ| ਭਵਿੱਖ ਵਿੱਚ ਜਲਦ ਹੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਵੇਂ ਬਣੇ ਸਿੰਥੈਟਿਕ ਟਰੈਕ ਤੇ ਵੈਟਰਨ ਖਿਡਾਰੀਆਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ।

Related Articles

Leave a Reply

Your email address will not be published. Required fields are marked *

Back to top button