560 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 9ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਬਰੇਲੀ (ਯੂਪੀ) ਲਈ ਹੋਈ ਰਵਾਨਾ
ਪੰਜਾਬ ਸਰਕਾਰ ਵੱਲੋਂ 4 ਲੱਖ 74 ਹਜ਼ਾਰ ਰੁਪਏ ਦਾ ਕੀਤਾ ਗਿਆ ਖਰਚਾ, ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕਟ, ਪਾਣੀ ਦੀਆਂ ਬੋਤਲਾਂ ਵੀ ਕਰਵਾਈਆਂ ਮੁਹੱਈਆ
560 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 9ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਬਰੇਲੀ (ਯੂਪੀ) ਲਈ ਹੋਈ ਰਵਾਨਾ
ਪੰਜਾਬ ਸਰਕਾਰ ਵੱਲੋਂ 4 ਲੱਖ 74 ਹਜ਼ਾਰ ਰੁਪਏ ਦਾ ਕੀਤਾ ਗਿਆ ਖਰਚਾ, ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕਟ, ਪਾਣੀ ਦੀਆਂ ਬੋਤਲਾਂ ਵੀ ਕਰਵਾਈਆਂ ਮੁਹੱਈਆ
ਫਿਰੋਜ਼ਪੁਰ 21 ਮਈ 2020 ( )
ਡਿਪਟੀ ਕਮਿਸ਼ਨਰ ਸ੍ਰ; ਕੁਲਵੰਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ 9ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਨੂੰ ਵੀਰਵਾਰ ਦੁਪਹਿਰ 2 ਵਜੇ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਬਰੇਲੀ (ਯੂਪੀ) ਲਈ ਤਹਿਸੀਲਦਾਰ ਸ੍ਰ: ਲਖਵਿੰਦਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਟ੍ਰੇਨ ਵਿਚ 560 ਪ੍ਰਵਾਸੀ ਮਜ਼ਦੂਰ ਸਵਾਰ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਪਿਤਰੀ ਰਾਜਾਂ ਵਿਚ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਤਹਿਤ 9 ਵੀਂ ਸ਼੍ਰਮਿਕ ਟ੍ਰੇਨ 560 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਬਰੇਲੀ ਲਈ ਰਵਾਨਾ ਹੋਈ। ਉਨ੍ਹਾਂ ਦੱਸਿਆ ਕਿ ਸਮੂਹ ਪ੍ਰਵਾਸੀ ਮਜ਼ਦੂਰਾਂ ਨੂੰ ਪਾਣੀ ਦੀਆਂ ਬੋਤਲਾਂ, ਫੂਡ ਪੈਕਟ ਦੇ ਕੇ ਟ੍ਰੇਨ ਵਿਚ ਸਵਾਰ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਟ੍ਰੇਨ ਵਿਚ ਮਾਲਵਾ ਖੇਤਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਲਈ ਟਿਕਟਾਂ ਦਾ ਖਰਚਾ 4,74,000 ਰੁਪਏ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਧੰਨਵਾਦ ਕੀਤਾ, ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਘਰ ਭੇਜਣ ਲਈ ਜੋ ਪ੍ਰਬੰਧ ਕੀਤੇ ਗਏ ਹਨ ਉਹ ਉਨ੍ਹਾਂ ਲਈ ਸਰਕਾਰ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਕਾਨੂੰਨਗੋ ਰਾਕੇਸ਼ ਅਗਰਵਾਲ, ਨਯਨ ਕਪੂਰ ਪਟਵਾਰੀ, ਅਭਿਸ਼ੇਕ ਕੱਕੜ, ਅਮਰੀਕ ਸਿੰਘ ਪਟਵਾਰੀ, ਸਿਮਰਪ੍ਰੀਤ ਸਿੰਘ ਵੀ ਹਾਜ਼ਰ ਸਨ।