Ferozepur News

5994 ਈ ਟੀ ਟੀ ਭਰਤੀ ਵਿੱਚ ਚੁਣੇ ਗਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ : ਡੀ ਟੀ ਐੱਫ

ਡੀ ਟੀ ਐੱਫ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਨੇੜੇ  5994 ਈ ਟੀ ਟੀ ਭਰਤੀ ਲਈ ਚੱਲ ਰਹੇ ਮੋਰਚੇ ਵਿਚ ਪਹੁੰਚ ਕੇ ਦਿੱਤਾ ਸਮਰਥਨ 

5994 ਈ ਟੀ ਟੀ ਭਰਤੀ ਵਿੱਚ ਚੁਣੇ ਗਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ : ਡੀ ਟੀ ਐੱਫ
5994 ਈ ਟੀ ਟੀ ਭਰਤੀ ਵਿੱਚ ਚੁਣੇ ਗਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ : ਡੀ ਟੀ ਐੱਫ
ਡੀ ਟੀ ਐੱਫ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਨੇੜੇ  5994 ਈ ਟੀ ਟੀ ਭਰਤੀ ਲਈ ਚੱਲ ਰਹੇ ਮੋਰਚੇ ਵਿਚ ਪਹੁੰਚ ਕੇ ਦਿੱਤਾ ਸਮਰਥਨ
ਫ਼ਿਰੋਜ਼ਪੁਰ 17 ਅਕਤੂਬਰ, 2024; 29 ਸਤੰਬਰ 2024 ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਅਤੇ 5 ਅਕਤੂਬਰ ਤੋਂ ਪਿੰਡ ਢੇਰ ਨੇੜੇ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਈਟੀਟੀ 5994 ਭਰਤੀ ਲਈ ਚੁਣੇ ਗਏ ਅਧਿਆਪਕਾਂ ਦੇ ਮੋਰਚੇ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਦੀ ਅਗਵਾਈ ਹੇਠ ਆਗੂਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਮੋਰਚੇ ਦੀ ਡੱਟਵੀਂ ਹਮਾਇਤ ਕੀਤੀ।
ਮੋਰਚੇ ਵਿੱਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਗੰਭੀਰਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹੀਂ ਸਿੱਖਿਆ ਮੰਤਰੀ ਨੂੰ 5994 ਈ ਟੀ ਟੀ ਭਰਤੀ ਵਿੱਚ ਚੁਣੇ ਜਾ ਚੁੱਕੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਭੇਜੇ ਜਾਣ ਦੀ ਮੰਗ ਪੱਤਰ ਭੇਜਿਆ ਗਿਆ। ਮੋਰਚੇ ਵਿੱਚ ਸ਼ਾਮਲ ਹੋਣ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੀ ਟੀ ਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਬੱਚਿਆਂ ਦੀ ਸਿੱਖਿਆ ਵਰਤਮਾਨ ਸਰਕਾਰਾਂ ਦੇ ਏਜੰਡੇ ਤੇ ਨਹੀਂ ਹੈ ਤਾਂ ਹੀ ਭਰਤੀਆਂ ਕਰਨ ਵਿੱਚ ਨਜਾਇਜ਼ ਦੇਰੀ ਕੀਤੀ ਜਾਂਦੀ ਹੈ। ਦੂਸਰੇ ਪਾਸੇ ਪੰਜਾਬ ਅੰਦਰ ਕਰੋੜਾਂ ਰੁਪਏ ਦੇ ਫਲੈਕਸ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ 5994 ਈ ਟੀ ਟੀ ਦੀ ਭਰਤੀ ਪਿਛਲੀ ਸਰਕਾਰ ਸਮੇਂ ਦੀ ਲਟਕ ਰਹੀ ਹੈ, ਲੇਕਿਨ ਸਰਕਾਰ ਦੀ ਬਦਨਿਅਤੀ ਦਾ ਖਮਿਆਜਾ  ਨੌਜਵਾਨ ਭੁਗਤ ਰਹੇ ਹਨ।ਪਹਿਲਾਂ ਭਰਤੀਆਂ ਕਢਾਉਣ ਲਈ ਅਤੇ ਫਿਰ ਭਰਤੀ ਲਈ ਚੁਣੇ ਜਾਣ ਤੋਂ ਬਾਅਦ ਨਿਯੁਕਤੀ ਪੱਤਰ ਜਾਰੀ ਕਰਾਉਣ ਲਈ ਵੀ ਪੰਜਾਬ ਦੀ ਅਖੌਤੀ ਇਨਕਲਾਬੀ ਸਰਕਾਰ ਦੇ ਖਿਲਾਫ ਵੱਡੇ ਸੰਘਰਸ਼ ਅਤੇ ਲੰਬੇ ਮੋਰਚੇ ਕਾਇਮ ਕਰਨਾ ਦੀ ਸਮੇਂ ਦੀ ਅਣਸਰਦੀ ਲੋੜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਡੈਮੋਕ੍ਰੈਟਿਕ ਟੀਚਰਜ਼ ਫਰੰਟ ਉਹਨਾਂ ਦੇ ਸੰਘਰਸ਼ ਦੀ ਡੱਟਵੀਂ ਕੇ ਹਿਮਾਇਤ ਕਰਦੀ ਹੈ ਅਤੇ ਸੂਬਾ ਕਮੇਟੀ ਵੱਲੋਂ ਮੋਰਚੇ ਦੀ ਜਰੂਰਤਾਂ ਦਾ ਧਿਆਨ ਰੱਖਦੇ ਹੋਏ 21000 ਰੁਪਏ ਦੀ ਸਹਾਇਤਾ ਰਾਸ਼ੀ ਦਾ ਵੀ ਐਲਾਨ ਕੀਤਾ।
ਇਸ ਮੌਕੇ ਡੀ ਐੱਮ ਐੱਫ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੀ ਟੀ ਐੱਫ ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਜਸਵਿੰਦਰ ਔਜਲਾ, ਪਵਨ ਮੁਕਤਸਰ, ਗਿਆਨ ਰੋਪੜ, ਹਰਵਿੰਦਰ ਰੱਖੜਾ, ਕੁਲਵਿੰਦਰ ਜੋਸ਼ਨ, ਬਲਜਿੰਦਰ ਗਰੇਵਾਲ, ਮਲਕੀਤ ਸਿੰਘ ਹਰਾਜ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਖੋਸਾ, ਸਰਬਜੀਤ ਸਿੰਘ ਭਾਵੜਾ, ਸਵਰਨ ਸਿੰਘ, ਇੰਦਰ ਸਿੰਘ ਸੰਧੂ, ਹਰਬੰਸ ਗਰਗ, ਰੋਕੀ ਬਰੇਟਾ ਅਤੇ ਹੋਰ ਅਧਿਆਪਕ ਸਾਥੀ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button