63ਵੇਂ ਪੰਜਾਬ ਯੂਨੀਵਰਸਿਟੀ ਯੁਵਕ ਮੇਲੇ ਅਤੇ ਵਿਰਾਸਤੀ ਮੇਲੇ ਦੇ ਦੂਸਰੇ ਦਿਨ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
63ਵੇਂ ਪੰਜਾਬ ਯੂਨੀਵਰਸਿਟੀ ਯੁਵਕ ਮੇਲੇ ਅਤੇ ਵਿਰਾਸਤੀ ਮੇਲੇ ਦੇ ਦੂਸਰੇ ਦਿਨ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
ਫ਼ਿਰੋਜ਼ਪੁਰ, 19.10.2022: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੀ ਦੀ ਰਹਿਨੁਮਾਈ ਅਤੇ ਡਾ. ਸੰਗੀਤਾ ਦੀ ਯੋਗ ਅਗਵਾਈ ਹੇਠ ਫਿਰੋਜਪੁਰ ਸ਼ਹਿਰ ਵਿਖੇ ਚੱਲ ਰਹੇ 63ਵੇਂ ਪੰਜਾਬ ਯੂਨੀਵਰਸਿਟੀ ਯੂਵਕ ਮੇਲੇ ਅਤੇ ਵਿਰਾਸਤੀ ਮੇਲੇ ਵਿੱਚ ਕਾਲਜ ਦੀਆਂ ਪ੍ਰਤੀਭਾਗੀਆਂ ਨੇ ਦੂਸਰੇ ਦਿਨ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮੋਗਾ ਫਿਰੋਜ਼ਪੁਰ ਜੌਨ-ਬੀ ਦਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰੌਗਰਾਮ ਦੀ ਸ਼ੁਰੂਆਤ ਵਿੱਚ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ । ਇਸ ਯੂਵਕ ਅਤੇ ਵਿਰਾਸਤੀ ਮੇਲੇ ਵਿੱਚ ਮੁੱਖ ਮਹਿਮਾਨ ਵਜੋ ਫਿਰੋਜਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਦਹੀਆਂ ਜੀ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਆਪਣੇ ਭਾਸ਼ਣ ਦੇ ਦੌਰਾਨ ਵਿਦਿਆਰਥਣਾਂ ਨੂੰ ਕਿਹਾ ਕਿ ਪੰਜਾਬੀ ਸੱਭਿਆਚਾਰ ਸਾਡੇ ਵਿਰਸੇ ਦੀ ਸ਼ਾਨ ਹੈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਜਾਣ ਵਾਲੇ ਯੁਵਕ ਮੇਲੇ ਦੀ ਸਲਾਂਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਪ੍ਰੌਗਰਾਮ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ।
ਯੁਵਕ ਮੇਲੇ ਦੇ ਪਹਿਲੇ ਦਿਨ ਮੋਗਾ ਫਿਰੋਜ਼ਪੁਰ ਜ਼ੋਨ ਬੀ ਦੇ 10 ਕਾਲਜਾਂ ਦੇ ਪ੍ਰਤੀਯੋਗੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਜਿਸ ਵਿੱਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਸ਼ਹਿਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਕਾਲਜ ਦੇ ਪ੍ਰਤੀਯੋਗੀਆਂ ਨੇ ਮੁਕਾਬਿਲਆ ਵਿੱਚ ਜਿਵੇ ਕਿ ਪ੍ਰੀਕਸ਼ਨ, ਨਾਨ ਪ੍ਰੀਕਸ਼ਨ, ਡਾਂਸ, ਕਲੀ, ਵਾਰ, ਇੰਡੀਅਨ ਆਰਕੈਸਟਰਾਂ, ਫਾਕ ਇੰਸਟਰੁਮੈਂਟ, ਪ੍ਰਾਂਦਾ ਮੇਕਿੰਗ, ਟੌਕਰਾ ਮੇਕਿੰਗ, ਮੁਹਾਵਰੇਦਾਰ ਵਾਰਤਾਲਾਪ, ਛਿੱਕੂ ਮੇਕਿੰਗ, ਮਿੱਟੀ ਦੇ ਖਿਡੋਣੇ, ਖਿੱਦੋਂ ਮੇਕਿੰਗ ਮੁਕਾਬਿਲਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਡਿਬੇਟ, ਐਲੋਕੇਸ਼ਨ ਵਿੱਚ ਕਾਲਜ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।
ਇਸ ਸਿਲਸਿਲੇ ਵਿੱਚ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦਿਆਂ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥੀਆਂ ਅਤੇ ਮੈਡਮ ਪਲਵਿੰਦਰ ਕੌਰ ਡੀਨ, ਸੱਭਿਆਚਾਰਕ ਮਾਮਲੇ ਨੂੰ ਵਧਾਈ ਦਿੱਤੀ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਮੈਡਮ ਸਪਨਾ ਬਧਵਾਰ ਅਤੇ ਡਾ. ਪਰਮਵੀਰ ਕੌਰ ਨੇ ਨਿਭਾਈ । ਇਸ ਦੇ ਨਾਲ ਹੀ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋ ਜੀ ਨੇ ਅਗਲੇ ਦੋ ਦਿਨਾਂ ਵਿੱਚ ਹੋਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਇੰਡੀਅਨ ਆਰਕੈਸਟਰਾਂ : ਮੁਸਕਾਨ ਪਹਿਲੇ ਸਥਾਨ, ਗੁਰਪ੍ਰੀਤ ਕੌਰ ਦੂਸਰੇ ਸਥਾਨ, ਸਾਧਨਾ ਤੀਸਰੇ ਸਥਾਨ ਤੇ ਰਹੀ ।
ਫੋਕ ਆਰਕੈਸਟਰਾਂ : ਮੋਨਿਕਾ ਪਹਿਲੇ ਸਥਾਨ, ਸਨੇਹਾ ਦੂਸਰੇ ਸਥਾਨ, ਨਵਜੋਤ ਤੀਸਰੇ ਸਥਾਨ ਤੇ ਰਹੀ ।