63ਵੇਂ ਪੰਜਾਬ ਯੂਨੀਵਰਸਿਟੀ ਯੁਵਕ ਮੇਲੇ ਅਤੇ ਵਿਰਾਸਤੀ ਮੇਲੇ ਦੇ ਤੀਸਰੇ ਦਿਨ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ 63ਵੇਂ ਜ਼ੋਨਲ ਯੁਵਕ ਮੇਲੇ ਵਿੱਚ ਓਵਰਆਲ ਟਰਾਫ਼ੀ ਜਿੱਤੀ
63ਵੇਂ ਪੰਜਾਬ ਯੂਨੀਵਰਸਿਟੀ ਯੁਵਕ ਮੇਲੇ ਅਤੇ ਵਿਰਾਸਤੀ ਮੇਲੇ ਦੇ ਤੀਸਰੇ ਦਿਨ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ 63ਵੇਂ ਜ਼ੋਨਲ ਯੁਵਕ ਮੇਲੇ ਵਿੱਚ ਓਵਰਆਲ ਟਰਾਫ਼ੀ ਜਿੱਤੀ।
ਫ਼ਿਰੋਜ਼ਪੁਰ , 21.10.2022: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੀ ਰਹਿਨੁਮਾਈ ਅਤੇ ਡਾ. ਸੰਗੀਤਾ ਦੀ ਯੋਗ ਅਗਵਾਈ ਹੇਠ ਫਿਰੋਜਪੁਰ ਸ਼ਹਿਰ ਵਿਖੇ ਚੱਲ ਰਹੇ 63ਵੇਂ ਪੰਜਾਬ ਯੂਨੀਵਰਸਿਟੀ ਯੂਵਕ ਅਤੇ ਵਿਰਾਸਤੀ ਮੇਲੇ ਵਿੱਚ ਕਾਲਜ ਦੀਆਂ ਪ੍ਰਤੀਭਾਗੀਆਂ ਨੇ ਤੀਸਰੇ ਦਿਨ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮੋਗਾ ਫਿਰੋਜ਼ਪੁਰ ਜੋਨ-ਬੀ ਦਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਨੇ ਦੇਵ ਸਮਾਜ ਕਾਲਜ ਮੈਨੇਜਮੈਂਟ ਦੇ ਮੈਂਬਰਾਨ ਐਡਵੋਕੇਟ ਸ਼੍ਰੀ ਅਜੇ ਬੱਤਾ, ਮੈਡਮ ਰਾਜਵਿੰਦਰ ਕੌਰ, ਮੈਡਮ ਸੁਨੀਤਾ ਰੰਗਬੁੱਲਾ, ਭਾਗੀਦਾਰ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ । ਪ੍ਰੋਗਰਾਮ ਵਿੱਚ ਵੱਖ-ਵੱਖ ਕਾਲਜਾਂ ਪਹੁੰਚੇ ਅਧਿਆਪਕਾਂ, ਪ੍ਰਿੰਸੀਪਲਾਂ ਨੇ ਪ੍ਰੋਗਰਾਮ ਦੀ ਕਾਫੀ ਸ਼ਲਾਘਾ ਕੀਤੀ । ਇਸ ਯੁਵਕ ਅਤੇ ਵਿਰਾਸਤੀ ਮੇਲੇ ਵਿੱਚ ਮੁੱਖ ਮਹਿਮਾਨ ਵਜੋ ਸਵੇਰ ਦੇ ਸੈਸ਼ਨ ਵਿੱਚ ਡਾ. ਐਨ.ਆਰ ਸ਼ਰਮਾ, ਪ੍ਰਿੰਸੀਪਲ, ਸ਼ਹੀਦ ਉਧਮ ਸਿੰਘ, ਪੰਜਾਬ ਯੂਨੀਵਰਸਿਟੀ ਕੋਂਸਟੀਟਿਉਟ ਕਾਲਜ, ਗੁਰੂਹਰਸਹਾਏ ਪਹੁੰਚੇ ਅਤੇ ਦੁਪਹਿਰ ਦੇ ਸੈਸ਼ਨ ਵਿੱਚ ਮਾਨਯੋਗ ਸ਼੍ਰੀ ਵਿਰੇਂਦਰ ਅਗਰਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ – ਕਮ – ਚੇਅਰਮੈਨ ਡੀ.ਐਲ.ਐਸ.ਏ. ਫਿਰੋਜਪੁਰ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ –ਕਮ- ਸੈਕਟਰੀ, ਡੀ.ਐਲ.ਐਸ.ਏ. ਫਿਰੋਜਪੁਰ, ਡਾ. ਦਿਨੇਸ਼ ਕੁਮਾਰ, ਐਸੋਸੀਏਟ ਪ੍ਰੋਫੈਸਰ, ਕਾਨੂੰਨ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਜੀ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਆਪਣੇ ਭਾਸ਼ਣ ਦੇ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਜਾਣ ਵਾਲੇ ਯੁਵਕ ਮੇਲੇ ਦੀ ਪ੍ਰਸੰਸਾ ਕੀਤੀ ਅਤੇ ਯੁਵਕ ਮੇਲੇ ਵਿੱਚ ਪਹੁੰਚੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ ।
ਯੁਵਕ ਮੇਲੇ ਦੇ ਤੀਸਰੇ ਦਿਨ ਮੋਗਾ ਫਿਰੋਜ਼ਪੁਰ ਜ਼ੋਨ ਬੀ ਦੇ 10 ਕਾਲਜਾਂ ਦੇ ਪ੍ਰਤੀਯੋਗੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਜਿਸ ਵਿੱਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਸ਼ਹਿਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਕਾਲਜ ਦੇ ਪ੍ਰਤੀਯੋਗੀਆਂ ਨੇ ਮੁਕਾਬਿਲਆਂ ਵਿੱਚ ਜਿਵੇ ਕਿ ਬਾਗ, ਪੱਖੀ, ਮਹਿੰਦੀ, ਦਸੂਤੀ, ਨਿਟਿੰਗ, ਫੁਲਕਾਰੀ, ਸੰਮੀ ਫੋਕ ਡਾਂਸ, ਮਾਇਮ, ਮਮਿਕਰੀ, ਹਿਸਟਰੌਨਿਕ, ਭੰਡ, ਪਲੇਅ ਮੁਕਾਬਿਲਆ ਵਿੱਚ ਪਹਿਲਾ ਸਥਾਨ, ਸਕਿੱਟ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ । ਇਸ ਦੇ ਨਾਲ ਦੇਵ ਸਮਾਜ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਦਿਨ ਤੋਂ ਲੈ ਕੇ ਤੀਸਰੇ ਦਿਨ ਦੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਓਵਰ ਆਲ ਟਰਾਫੀ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਿਲਸਿਲੇ ਵਿੱਚ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦਿਆਂ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥੀਆਂ ਅਤੇ ਮੈਡਮ ਪਲਵਿੰਦਰ ਕੌਰ ਡੀਨ, ਸੱਭਿਆਚਾਰਕ ਮਾਮਲੇ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਚੇਅਰਮੈਨ ਸ: ਨਿਰਮਲ ਸਿੰਘ ਢਿੱਲੋਂ ਜੀ ਨੇ ਪ੍ਰਿੰਸੀਪਲ ਡਾ: ਸੰਗੀਤਾ ਸ਼ਰਮਾ, ਡੀਨ ਸੱਭਿਆਚਾਰਕ ਮਾਮਲੇ ਸ੍ਰੀਮਤੀ ਪਲਵਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।