65ਵੇਂ ਪੰਜਾਬ ਯੂਨੀਵਰਸਿਟੀ ਯੁਵਕ ਮੇਲੇ ਅਤੇ ਵਿਰਾਸਤੀ ਮੇਲੇ ਦੇ ਤੀਸਰੇ ਦਿਨ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
65ਵੇਂ ਪੰਜਾਬ ਯੂਨੀਵਰਸਿਟੀ ਯੁਵਕ ਮੇਲੇ ਅਤੇ ਵਿਰਾਸਤੀ ਮੇਲੇ ਦੇ ਤੀਸਰੇ ਦਿਨ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
ਫਿਰੋਜ਼ਪੁਰ , 2010-2024: ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਏ ਪਲੱਸ ਗ੍ਰੇਡ ਪ੍ਰਾਪਤ ਕਾਲਜ ਹੈ। ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਛਤਰ-ਛਾਇਆ ਅਤੇ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਪ੍ਰਿੰਸੀਪਲ ਦੀ ਅਗਵਾਈ ਵਿੱਚ ਨਿਰੰਤਰ ਤਰੱਕੀ ਦੀ ਰਾਹ ਤੇ ਅਗਰਸਰ ਹੈ । ਇਸੇ ਲੜੀ ਤਹਿਤ 65ਵੇਂ ਪੰਜਾਬ ਯੂਨੀਵਰਸਿਟੀ ਯੂਵਕ ਅਤੇ ਵਿਰਾਸਤੀ ਮੇਲੇ ਵਿੱਚ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀਆਂ ਵਿਦਿਆਰਥਣਾਂ ਨੇ ਇੱਕ ਵਾਰ ਫਿਰ ਆਪਣੀ ਕਲਾ ਦਾ ਲੋਹਾ ਮਨਵਾਇਆ। ਬਾਬਾ ਕੁੰਦਨ ਸਿੰਘ ਕਾਲਜ, ਮੁਹਾਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜੋਨ-3 ਦਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ 35 ਕਾਲਜਾਂ ਤੋਂ ਪ੍ਰਤਿਭਾਗੀਆਂ ਨੇ ਭਾਗ ਲਿਆ । ਜਿਸ ਵਿੱਚ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ । ਡਾ. ਸੰਗੀਤਾ, ਪ੍ਰਿੰਸੀਪਲ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦਿਆਂ ਸਾਰੇ ਇੰਚਾਰਜ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ।
ਮੈਡਮ ਪਲਵਿੰਦਰ ਕੌਰ, ਕੋਂਟੀਨੈਂਟਲ ਇੰਚਾਰਜ ਕਮ ਡੀਨ, ਕਲਚਰਲ ਅਫੇਅਰਸ ਨੇ ਇਸ ਮੌਕੇ ਖੁਸ਼ੀ ਜਾਹਿਰ ਕਰਦਿਆ ਯੁਵਕ ਮੇਲੇ ਦੇ ਦੂਸਰੇ ਦਿਨ ਜ਼ੋਨ 3 ਦੇ ਤੀਸਰੇ ਦਿਨ ਦੇ ਮੁਕਾਬਿਲਆਂ ਦੇ ਨਤੀਜਿਆਂ ਬਾਰੇ ਦੱਸਦਿਆ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਡਾਂਸ, ਦਸੂਤੀ, ਮਹਿੰਦੀ, ਕਨੀਟਿੰਗ, ਕਲੀ, ਗਿੱਧਾ, ਕਵੀਸ਼ਰੀ, ਲੇਡੀਜ ਟਰੀਡਿਸ਼ਨਲ ਸੋਂਗ ਵਿੱਚ ਪਹਿਲਾ ਸਥਾਨ, ਫੋਕ ਆਰਕੈਸਟਰਾ, ਬਾਗ, ਫੁਲਕਾਰੀ ਵਿੱਚ ਦੂਜਾ ਸਥਾਨ, ਵਾਰ, ਅੰਗਰੇਜ਼ੀ-ਹਿੰਦੀ-ਪੰਜਾਬੀ ਲੇਖਣ ਮੁਕਾਬਲੇ, ਹੇਰੀਟੇਜ਼ ਕੁਇਜ, ਕਰੋਚਿਟ ਵਰਕ ਵਿੱਚ ਤੀਜਾ ਸਥਾਨ ਹਾਸਿਲ ਕੀਤਾ । ਇਸ ਦੇ ਨਾਲ ਹੀ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋ ਜੀ ਨੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।