70 ਸਾਲ ਤੋਂ ਉਪਰ ਹਰੇਕ ਵਿਅਕਤੀ ਦਾ ਆਯੂਸ਼ਮਾਨ ਭਾਰਤ ਕਾਰਡ ਬਨਾਉਣ ਸੰਬਧੀ ਜਾਗਰੂਕਤਾ ਕੈਂਪ
70 ਸਾਲ ਤੋਂ ਉਪਰ ਹਰੇਕ ਵਿਅਕਤੀ ਦਾ ਆਯੂਸ਼ਮਾਨ ਭਾਰਤ ਕਾਰਡ ਬਨਾਉਣ ਸੰਬਧੀ ਜਾਗਰੂਕਤਾ ਕੈਂਪ
ਫ਼ਿਰੋਜ਼ਪੁਰ/ਮਮਦੋਟ, 1 ਜਨਵਰੀ, 2025: ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਅੱਜ ਮਮਦੋਟ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਸਰਪੰਚਾਂ/ ਪੰਚਾਂ ਨੂੰ ਆਯੁਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਬਲਾਕ ਮਮਦੋਟ ਦੇ ਸਰਪੰਚਾ ਪੰਚਾ ਨੇ ਭਾਗ ਲਿਆ।
ਜਾਗਰੂਕਤਾ ਕੈਂਪ ਦੌਰਾਨ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਸਨੀਕਾਂ ਲਈ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਕਰਵਾਉਣ ਦੇ ਨਾਲ ਨਾਲ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ 5 ਲੱਖ ਤੱਕ ਦਾ ਮੁਫ਼ਤ ਇਲਾਜ ਮੰਨਜੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੀ ਹੈ। ਇਸ ਯੋਜਨਾਂ ਹੇਠ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਖ ਵੱਖ ਕੈਟਾਗਿਰੀਆਂ ਨੂੰ 5 ਲੱਖ ਤੱਕ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾ ਰਹੀ ਹੈ। ਹੁਣ ਪਿਛਲੇ ਕੁਝ ਸਮੇਂ ਤੋਂ ਸਰਕਾਰ ਵੱਲੋਂ ਹਰੇਕ ਕੈਟਾਗਰੀ ਦੇ 70 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਆਪਣੇਂ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਦਾ ਬਜੁਰਗਾਂ ਲਈ ਬਹੁਤ ਵਧੀਆਂ ਉਪਰਾਲਾ ਹੈ। ਇਸ ਯੋਜਨਾ ਦੀ ਸਾਰੇ ਪੰਜਾਬ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਹੁਣ 70 ਸਾਲਾਂ ਤੋਂ ਉਪਰ ਬਜ਼ੁਰਗ ਆਪਣਾ 5 ਲੱਖ ਤੱਕ ਦਾ ਇਲਾਜ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਤੋਂ ਮੁਫ਼ਤ ਕਰਵਾ ਸਕਣਗੇ। ਇਸ ਯੋਜਨਾ ਅਧੀਨ ਜਿਲ੍ਹਾ ਫ਼ਿਰੋਜ਼ਪੁਰ ਵਿੱਚ ਹੁਣ ਤੱਕ ਕਾਫ਼ੀ ਬਜ਼ੁਰਗਾਂ ਦੇ ਕਾਰਡ ਬਨਾਏ ਜਾ ਚੁੱਕੇ ਹਨ ਅਤੇ ਅਤੇ ਵੱਖ ਵੱਖ ਹਸਪਤਾਲਾਂ ਤੋਂ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ। ਉਹਨਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਪਰਿਵਾਰ ਦੇ 70 ਸਾਲ ਤੋਂ ਉਪਰ ਦੇ ਵਿਅਕਤੀ ਆਪਣਾ ਆਧਾਰ ਕਾਰਡ ਲਿਜਾ ਕੇ ਸਿਵਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਆਯੂਸ਼ਮਾਨ ਕਾਰਡ ਬਨਵਾ ਸਕਦੇ ਹਨ।
ਇਸ ਜਾਗਰੂਕਤਾ ਕੈਂਪ ਨੂੰ ਸਫ਼ਲ ਬਣਾਉਣ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਗੁਰਦੇਵ ਸਿੰਘ ਖ਼ਾਲਸਾ ਅਤੇ ਬਲਰਾਜ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।