Ferozepur News

8 ਕਿੱਲੋ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

crime
ਫ਼ਿਰੋਜ਼ਪੁਰ 24 ਫਰਵਰੀ (ਏ. ਸੀ. ਚਾਵਲਾ) ਥਾਣਾ ਅਮੀਰ ਖਾਸ ਦੀ ਪੁਲਸ ਨੇ ਇਕ ਔਰਤ ਨੂੰ 8 ਕਿਲੋ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਤਰਸੇਮ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਬੀਤੀ ਰਾਤ ਆਪਣੀ ਪੁਲਸ ਪਾਰਟੀ ਸਮੇਤ ਪਿੰਡ ਚੱਕ ਸੈਦੋ ਕੇ ਦੇ ਇਲਾਕੇ ਵਿਚ ਗਸ਼ਤ ਤੇ ਸਨ ਤਾ ਉਸ ਵੇਲੇ ਸ਼ੱਕ ਦੇ ਆਧਾਰ ਤੇ ਇਕ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 8 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਔਰਤ ਨੇ ਆਪਣਾ ਨਾਮ ਜਮਨਾ ਉਰਫ ਮਾਇਆ ਦੱਸਿਆ ਹੈ। ਪੁਲਸ ਨੇ ਦੱਸਿਆ ਕਿ ਉਕਤ ਔਰਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button