Ferozepur News

800 ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ

golianਫਿਰੋਜ਼ਪੁਰ 14 ਮਾਰਚ (ਏ. ਸੀ. ਚਾਵਲਾ): ਥਾਣਾ ਮੱਲਾਂਵਾਲਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਹਾਮਦ ਵਾਲਾ ਹਿਠਾੜ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ। ਜਾਂਚਕਰਤਾ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ਤੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਸਖਤੀ ਨਾਲ ਪੁੱਛਣ ਤੇ ਉਕਤ ਵਿਅਕਤੀ ਨੇ ਆਪਣਾ ਨਾਂਅ ਗੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੱਲੂਵਾਲੀਏ ਵਾਲਾ ਦੱਸਿਆ ਹੈ। ਜਾਂਚਕਰਤਾ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦੱਤੀ ਹੈ।

Related Articles

Back to top button