Ferozepur News

800 ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਦਾ ਜੀਟੀਯੂ ਕਰੇਗੀ ਵਿਰੋਧ। 

*ਅੱਧਾ ਸਾਲ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਇੱਕ ਹੋਰ ਤੋਹਫ਼ਾ। 

 *ਅੱਜ ਬਲਾਕ ਪੱਧਰ ਤੇ ਸੋਮਵਾਰ ਨੂੰ ਜ਼ਿਲ੍ਹਾ ਪੱਧਰੀ ਮੁਜ਼ਾਹਰੇ ਕਰਕੇ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।

Ferozepur, October 21, 2017 : ਪੰਜਾਬ ਸਰਕਾਰ ਵਲੋਂ ਸੂਬੇ ਦੇ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕਰਕੇ  ਇਹਨਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਕੰਮ ਕਰਦੇ ਅਧਿਆਪਕਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਥੱਕਾ ਕੀਤਾ ਹੈ, ਸਰਕਾਰ ਦੇ ਇਸ ਨਾਦਰਸ਼ਾਹੀ ਫਰਮਾਨ ਦਾ ਗੌਰਮਿੰਟ ਟੀਚਰਜ਼ ਯੂਨੀਅਨ, ਪੰਜਾਬ ਵਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ, ਫਿਰੋਜ਼ਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ, ਸੀ.ਮੀਤ ਪ੍ਰਧਾਨ ਰਾਜੀਵ ਹਾਂਡਾ, ਜਨਰਲ ਸਕੱਤਰ ਜਸਵਿੰਦਰ ਸਿੰਘ ਮਮਦੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਾਅਵੇ ਤਾਂ ਸਰਕਾਰੀ ਸਿੱਖਿਆ ਨੂੰ ਬਚਾਉਣ ਦੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਫੈਸਲੇ ਬਿਲਕੁਲ ਇਸ ਦੇ ਓਲਟ ਹਨ। ਸਰਕਾਰ ਅਸਲ ਵਿੱਚ ਸਰਕਾਰੀ ਸਿੱਖਿਆ ਨੂੰ ਬਚਾਉਣ ਨਹੀਂ ਸਗੋਂ ਸਰਕਾਰੀ ਸਿੱਖਿਆ ਨੂੰ ਖਤਮ ਕਰਨਾ ਚਾਹੁੰਦੀ ਹੈ, ਜਿਸ ਦੀ ਤਾਜ਼ਾ ਮਿਸਾਲ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਨੇ ਦੇ ਦਿੱਤੀ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰੈੱਸ ਸਕੱਤਰ ਨੀਰਜ ਯਾਦਵ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਦੇ ਅਧਿਕਾਰੀ ਪ੍ਰੀ – ਪਾ੍ਇਮਰੀ ਜਮਾਤਾਂ 14 ਨਵੰਬਰ ਤੋਂ ਸ਼ੁਰੂ ਹੋਣ ਦੀਆਂ ਖਬਰਾਂ  ਲੋਕਾਂ ਨੂੰ ਦੇ ਰਹੇ ਹਨ ਦੂਜੇ ਪਾਸੇ ਸਰਕਾਰ ਸਕੂਲਾਂ ਨੂੰ ਬੰਦ ਕਰਨ ਦੇ ਰਾਹ ਤੇ ਹੈ। ਸਿੱਖਿਆ ਮੰਤਰੀ ਪੰਜਾਬ, ਦੇ ਆਪਣੇ ਜਿਲੇ ਦੇ 133 ਸਕੂਲ ਬੰਦ ਹੋਣ ਵਾਲੀ ਲਿਸਟ ਵਿੱਚ ਹਨ, ਮੰਤਰੀ ਜੀ ਕਿਵੇਂ ਪੰਜਾਬ ਦੀ ਜਨਤਾ ਤੇ ਬੁੱਧੀਜੀਵੀ ਵਰਗ ਨੂੰ ਸਰਕਾਰੀ ਸਿੱਖਿਆ ਨੂੰ ਬਚਾਉਣ ਦੇ ਲਾਰੇ ਦੇ ਸਕਣਗੇ, ਇਹ ਆਉਣ ਵਾਲੇ ਸਮੇਂ ਵਿੱਚ ਵੇਖਣ ਵਾਲੀ ਗੱਲ ਹੋਵੇਗੀ। ਮੰਤਰੀ ਜੀ ਕਿਸ ਤਰ੍ਹਾਂ ਪੰਜਾਬ ਦੀ ਸਿੱਖਿਆ ਨੂੰ ਬਚਾਉਣ ਦੀ ਕੋਸ਼ਿਸ਼ਾਂ ਕਰ ਰਹੇ ਹਨ ਇਸ ਦਾ ਅੰਦਾਜ਼ਾ ਤਾਂ ਇਸੇ ਗੱਲ ਤੋਂ ਲੱਗ ਜਾਂਦਾ ਹੈ ਕਿ ਅੱਧਾ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਕਿਤਾਬਾਂ ਨਸੀਬ ਨਹੀਂ ਹੋਇਆ ਤੇ ਪਾ੍ਇਮਰੀ ਸਕੂਲਾਂ ਵਿੱਚ 'ਬਿਨਾਂ ਕੋਈ ਟੀਚਿੰਗ ਮਟੀਰੀਅਲ ਦਿੱਤੇ ਪ੍ਰੋਜੈਕਟ ਚੱਲਾ ਕੇ ਸਿੱਖਿਆ ਦਾ ਬੇੜਾਗਰਕ'  ਕਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 'ਕਾਬੜ ਕੰਪਿਊਟਰਾਂ' ਨਾਲ ਪਾ੍ਇਮਰੀ ਸਕੂਲਾਂ ਦੀ ਸਿੱਖਿਆ ਦਾ ਅਧੁਨੀਕਰਨ ਕਰਨਾ ਵੀ ਮੰਤਰੀ ਜੀ ਦੀ ਮਹਾਨ ਉਪਲੱਬਧੀ ਹੈ। ਇਹਨਾਂ 800 ਸਕੂਲਾਂ ਵਿੱਚ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਾਂ ਤੋਂ ਉਨ੍ਹਾਂ ਦਾ ਰੋਜ਼ਗਾਰ ਖੋਹਣਾ ਸਰਾਸਰ ਗਲਤ ਹੈ। 

ਗੌਰਵ ਮੁੰਜਾਲ, ਸੰਦੀਪ ਟੰਡਨ, ਬਲਵਿੰਦਰ ਸਿੰਘ ਚੱਬਾ, ਸੰਜੀਵ ਟੰਡਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਨਾਦਰਸ਼ਾਹੀ ਫੈਸਲੇ ਦਾ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ ਤੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਿੱਖਿਆ ਨੂੰ ਬਚਾਉਣ ਲਈ ਸੰਘਰਸ਼ ਕੀਤਾ ਜਾਵੇਗਾ ਤਾਂ ਜੋ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਵਿਭਾਗ ਦੇ ਮੰਤਰੀ ਨੂੰ ਇਸ ਫੈਸਲੇ ਨੂੰ ਮੁੜ ਵਿਚਾਰਨ ਲਈ ਮਜਬੂਰ ਹੋਣਾ ਪਵੇ। ਸਰਕਾਰ ਦੇ ਇਸ ਫੈਸਲੇ ਵਿਰੁੱਧ ਯੂਨੀਅਨ ਵਲੋਂ ਪੂਰੇ ਪੰਜਾਬ ਵਿਚ ਸਰਕਾਰ ਦੀ ਅਰਥੀਆਂ  ਫੂਕੀਆਂ ਜਾਣਗੀਆਂ। 

ਇਸ ਮੌਕੇ ਭੁਪਿੰਦਰ ਸਿੰਘ,ਰਾਜਿੰਦਰ ਸਿੰਘ ਰਾਜਾ,ਸੁਖਵਿੰਦਰ ਸਿੰਘ, ਸੰਜੀਵ ਹਾਂਡਾ, ਸੁਰਿੰਦਰ ਨਰੂਲਾ, ਸਹਿਨਾਜ, ਬਲਵਿੰਦਰ ਬਹਿਲ, ਗੁਰਮੀਤ ਸਿੰਘ, ਸੰਜੇ ਚੌਧਰੀ, ਕਮਲਜੀਤ ਪੁਰੀ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ, ਰਾਜਬੀਰ ਸਿੰਘ, ਤਰਲੋਕ ਭੱਟੀ ਆਦਿ ਹਾਜ਼ਰ ਸਨ। 

Related Articles

Back to top button