ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕੋਵਿਡ-19 ਟੀਕਾਕਰਨ ਦੀ ਦੂਜੀ ਡੋਜ਼ ਦਾ ਲਗਵਾਇਆ ਟੀਕਾ
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕੋਵਿਡ-19 ਟੀਕਾਕਰਨ ਦੀ ਦੂਜੀ ਡੋਜ਼ ਦਾ ਲਗਵਾਇਆ ਟੀਕਾ
ਫਿਰੋਜ਼ਪੁਰ 5 ਅਪ੍ਰੈਲ 2021 ( ) ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕੋਵਿਡ-19 ਟੀਕਾਕਰਨ ਦੀ ਦੂਜੀ ਡੋਜ਼ ਦਾ ਟੀਕਾ ਲਗਵਾਇਆ। ਇਸ ਦੌਰਾਨ ਉਨ੍ਹਾਂ ਦੀ ਪਤਨੀ ਜਸਬੀਰ ਕੌਰ ਚਾਹਲ ਨੇ ਵੀ ਕੋਵਿਡ-19 ਟੀਕਾਕਰਨ ਕਰਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਖ ਵੱਖ ਪੜਾਵਾਂ ਤਹਿਤ ਕੋਵਿਡ-19 ਟੀਕਾਕਰਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੀ ਅੱਜ ਉਨ੍ਹਾਂ ਵੱਲੋਂ ਦੂਜੀ ਡੋਜ਼ ਦਾ ਕੋਵਿਡ-19 ਟੀਕਾਕਰਨ ਕਰਵਾਇਆ ਗਿਆ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੇਵਿਡ-19 ਟੀਕਾਕਰਨ ਨਹੀਂ ਲਗਾਵਾਇਆ ਹੈ ਉਹ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਮੁਫਤ ਵਿਚ ਟੀਕਾ ਜ਼ਰੂਰ ਲਗਵਾਉਣ ਤਾਂ ਜੋ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਟੀਕਾਕਰਨ ਸਬੰਧੀ ਅਫਵਾਹਾਂ ਤੋਂ ਦੂਰ ਰਹਿ ਕੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਟੀਕਾਕਰਨ ਕਰਵਾਓ ਅਤੇ ਕੋਵਿਡ-19 ਨੂੰ ਖਤਮ ਕਰਨ ਵਿੱਚ ਆਪਣਾ ਸਹਿਯੋਗ ਦਿਓ।