Ferozepur News
ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਪਹੁੰਚ ਰਹੀ ਘਰ-ਘਰ , ਪਿੰਡ-ਪਿੰਡ ਮਿਲ ਰਿਹਾ ਭਰਵਾ ਹੁੰਗਾਰਾ
ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਪਹੁੰਚ ਰਹੀ ਘਰ-ਘਰ , ਪਿੰਡ-ਪਿੰਡ ਮਿਲ ਰਿਹਾ ਭਰਵਾ ਹੁੰਗਾਰਾ
ਫ਼ਿਰੋਜ਼ਪੁਰ (23 ਅਪ੍ਰੈਲ, 2020:
ਸਕੱਤਰ ,ਸਕੂਲ ਸਿੱਖਿਆ ,ਸ੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਚਲਾਈ ਗਈ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੱਖੋ ਕੇ ਬਹਿਰਾਮ ਦੀ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ ਜੀ ਦੀ ਰਹਿਨੁਮਾਈ ਹੇਠ ਸਕੂਲ ਸਟਾਫ ਬੱਚਿਆਂ ਦੇ ਦਾਖਲੇ ਲਈ ਨਿੱਤ ਨਵੇਂ ਉਪਰਾਲੇ ਕਰ ਰਿਹਾ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸ੍ਰੀਮਤੀ ਸੁਰਿੰਦਰ ਕੌਰ ਜੀ ਨੇ ਦੱਸਿਆ ਕਿ ਸਕੂਲ ਸਟਾਫ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਬਾਰੇ ਦੱਸ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੱਖੋ ਕੇ ਬਹਿਰਾਮ ਵਿਖੇ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।ਇਸੇ ਲੜੀ ਤਹਿਤ ਸਕੂਲ ਦੀ ਕੰਪਿਊਟਰ ਅਧਿਆਪਕਾ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਪਿੰਡ ਲੱਖੋ ਕੇ ਬਹਿਰਾਮ ਅਤੇ ਨੇੜੇ ਦੇ ਪਿੰਡਾਂ ਵਿਚੋਂ ਪ੍ਰਾਈਵੇਟ ਸਕੂਲਾਂ ਵਿੱਚੋਂ 12 ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਦਾ ਦਾਖ਼ਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੱਖੋ ਕੇ ਬਹਿਰਾਮ ਵਿਖੇ ਕਰਵਾਇਆ ਹੈ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸਰਕਾਰੀ ਸਕੂਲ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਸਹੂਲਤਾਂ ਦੇਣ ਲਈ ਹਮੇਸ਼ਾਂ ਹੀ ਵਚਨਬੱਧ ਰਹਿਣਗੇ ।