ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਅਲੀ ਕੇ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 20.50 ਲੱਖ ਰੁਪਏ ਦਾ ਚੈੱਕ ਦਿੱਤਾ
ਪਿੰਡ ਦੀਆਂ ਗਲੀਆਂ/ਨਾਲੀਆਂ ਅਤੇ ਪ੍ਰਾਇਮਰੀ ਸਕੂਲ ਦੀ ਇਮਾਰਤ ਵਿੱਚ ਖ਼ਰਚ ਕੀਤੀ ਜਾਵੇਗੀ ਰਾਸ਼ੀ
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਅਲੀ ਕੇ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 20.50 ਲੱਖ ਰੁਪਏ ਦਾ ਚੈੱਕ ਦਿੱਤਾ
ਪਿੰਡ ਦੀਆਂ ਗਲੀਆਂ/ਨਾਲੀਆਂ ਅਤੇ ਪ੍ਰਾਇਮਰੀ ਸਕੂਲ ਦੀ ਇਮਾਰਤ ਵਿੱਚ ਖ਼ਰਚ ਕੀਤੀ ਜਾਵੇਗੀ ਰਾਸ਼ੀ
ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਪਿੰਕੀ
ਫਿਰੋਜ਼ਪੁਰ 16 ਮਾਰਚ 2020 ( ) ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸੋਮਵਾਰ ਨੂੰ ਅਲੀ ਕੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਦੇ ਲਈ 20.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ।
ਵਿਧਾਇਕ ਪਿੰਕੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਈ ਉਹ ਵਚਨਬੱਧ ਹਨ ਜਿਸ ਨੂੰ ਮੱਦੇਨਜ਼ਰ ਰੱਖਦਿਆਂ ਲਗਾਤਾਰ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਲਈ ਚੈੱਕ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 9.30 ਲੱਖ ਰੁਪਏ ਪਿੰਡ ਅਲੀਕੇ ਵਿੱਚ ਗਲੀਆਂ ਨਾਲੀਆਂ ਸਮੇਤ ਵਿਭਿੰਨ ਵਿਕਾਸ ਕਾਰਜਾਂ ਤੇ ਖ਼ਰਚ ਕੀਤੇ ਜਾਣਗੇ ਜਦਕਿ 11 ਲੱਖ ਰੁਪਏ ਇਸ ਪਿੰਡ ਵਿੱਚ ਪ੍ਰਾਇਮਰੀ ਸਕੂਲ ਦੀ ਇਮਾਰਤ ਤੇ ਖ਼ਰਚ ਕੀਤੇ ਜਾਣਗੇ। ਇਨ੍ਹਾਂ ਦੋਵਾਂ ਪ੍ਰਾਜੈਕਟਾਂ ਨਾਲ ਨਾ ਸਿਰਫ਼ ਪਿੰਡ ਦਾ ਵਿਕਾਸ ਹੋਵੇਗਾ ਬਲਕਿ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਵੀ ਪ੍ਰਾਪਤ ਹੋਵੇਗੀ। ਵਿਧਾਇਕ ਪਿੰਕੀ ਨੇ ਕਿਹਾ ਕਿ ਬੱਚੇ ਸਾਡਾ ਭਵਿੱਖ ਹਨ ਅਤੇ ਸਕੂਲ ਦੀ ਸਥਿਤੀ ਸੁਧਾਰ ਕੇ ਹੀ ਅਸੀਂ ਬੱਚਿਆਂ ਨੂੰ ਵਧੀਆ ਐਡਮਿਸ਼ਨ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਉਹ ਲਗਾਤਾਰ ਯਤਨ ਕਰਦੇ ਰਹਿਣਗੇ। ਪਿੰਡ ਦੇ ਲੋਕਾਂ ਨੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਇਸ ਯਤਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਪਿੰਡ ਵਿੱਚ ਲਗਾਤਾਰ ਵਿਕਾਸ ਕਾਰਜ ਹੋ ਰਹੇ ਹਨ ਅਤੇ ਹੁਣ ਸਕੂਲ ਦੀ ਸਥਿਤੀ ਵੀ ਕਾਫ਼ੀ ਵਧੀਆ ਹੋ ਜਾਵੇਗੀ।