Ferozepur News
10 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ , ਰਿਵਾਯਤੀ ਪਾਰਟੀਆਂ ਤੋਂ ਲੋਕ ਹੋ ਚੁੱਕੇ ਹਨ ਦੁੱਖੀ-ਰਜਨੀਸ਼ ਦਹੀਯਾ
10 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ , ਰਿਵਾਯਤੀ ਪਾਰਟੀਆਂ ਤੋਂ ਲੋਕ ਹੋ ਚੁੱਕੇ ਹਨ ਦੁੱਖੀ-ਰਜਨੀਸ਼ ਦਹੀਯਾ
ਗੌਰਵ ਮਾਣਿਕ
ਫਿਰੋਜਪੁਰ 28 ਮਈ 2021 — ਆਮ ਆਦਮੀ ਪਾਰਟੀ ਵੱਲ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਅਤੇ ਪਾਰਟੀ ਪ੍ਰੋਗਰਾਮਾਂ ਵਿੱਚ ਵੱਧ ਰਹੀ ਸ਼ਾਮੂਲੀਅਤ ਦੇ ਚੱਲਦੇ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਇਤਿਹਾਸ ਸਿਰਜੇਗੀ। ਇਹ ਵਿਚਾਰ ਪ੍ਰਗਟ ਕਰਦਿਆਂ ਹੋਇਆਂ ਐਸਸੀ ਵਿੰਗ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਹਲਕਾ ਇੰਚਾਰਜ ਐਡਵੋਕੇਟ ਰਜਨੀਸ਼ ਦਹੀਯਾ ਨੇ ਕਿਹਾ ਕਿ ਲੋਕ ਰਿਵਾਇਤੀ ਪਾਰਟੀਆਂ ਤੋਂ ਦੁੱਖੀ ਹੋ ਚੁੱਕੇ ਹਨ। ਇਸ ਮੌਕੇ ਪਿੰਡ ਢੋਲੇ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਨੇਕ ਸਿੰਘ ਕੁੱਲਗੜ੍ਹੀ, ਸਰਕਲ ਇੰਚਾਰਜ ਪਰਮਜੀਤ ਸਿੰਘ ਜੰਮੂ ਅਤੇ ਡਾ ਬਲਵੰਤ ਸਿੰਘ ਢੋਲੇ ਵਾਲਾ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਪਿੰਡ ਪਿੰਡ ਜਾ ਕੇ ਬੂਥ ਪੱਧਰ ਤੇ ਕਮੇਟੀਆਂ ਬਣਾਉਣ ਦੇ ਪ੍ਰੋਗਰਾਮ ਤਹਿਤ ਐਡਵੋਕੇਟ ਦਹੀਯਾ ਪਿੰਡ ਢੋਲੇ, ਮੂਸੇ ਵਾਲਾ ਅਤੇ ਅਨਾਰਕਲੀ ਪੰਹੁਚੇ ਸਨ। ਇਸ ਮੌਕੇ ਬਲਾਕ ਅਤੇ ਸਰਕਲ ਇੰਚਾਰਜਾਂ ਦੇ ਸਹਿਯੋਗ ਨਾਲ ਤਿੰਨਾਂ ਪਿੰਡਾਂ ਵਿੱਚ ਕਮੇਟੀਆਂ ਬਣਾਈਆਂ ਗਈਆਂ ਅਤੇ ਪਿੰਡ ਮੂਸੇ ਵਾਲਾ ਤੋਂ ਕੁੱਲਦੀਪ ਸਿੰਘ ਲਾਡੀ,ਢੋਲੇ ਵਾਲਾ ਤੋਂ ਜਸਬੀਰ ਸਿੰਘ ਅਤੇ ਅਨਾਰਕਲੀ ਤੋਂ ਸੇਵਾ ਸਿੰਘ ਨੂੰ ਕਮੇਟੀ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਅਤੇ ਉਹਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸ਼ਾਮਲ ਹੋਏ ਪਰਿਵਾਰਾਂ ਵਿੱਚ ਜਰਨੈਲ ਸਿੰਘ, ਜਸਵੀਰ ਸਿੰਘ, ਦਿਲਬਾਗ ਸਿੰਘ, ਹਰਵਿੰਦਰ ਸਿੰਘ, ਸੁੱਖਵਿੰਦਰ ਸਿੰਘ, ਸੁਖਬੀਰ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਧਰਮ ਸਿੰਘ ਲੱਖਵਿੰਦਰ ਸਿੰਘ ਅਤੇ ਜਰਨੈਲ ਸਿੰਘ ਸਨ। ਐਡਵੋਕੇਟ ਰਜਨੀਸ਼ ਦਹੀਯਾ ਨੇ ਕਿਹਾ ਕਿ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।