ਸਕੂਲ ਸਿੱਖਿਆ ਵਿਭਾਗ ਦੁਆਰਾ ਐੱਨਐੱਸਕਿਊਐੱਫ ਅਧੀਨ ਪਾਸ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ
ਫਿਰੋਜ਼ਪੁਰ 13 ਜੂਨ 2021 — ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਕੁਲਵਿੰਦਰ ਕੌਰ , ਕੋਮਲ ਅਰੋਡ਼ਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੁਆਰਾ ਐੱਨਐੱਸਕਿਊਐੱਫ ਅਧੀਨ ਪਾਸ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰਕਾਰ ਦੀਆਂ ਕਿੱਟਾਂ ਵੱਖ ਵੱਖ ਸਕੂਲਾਂ ਵਿੱਚ ਵੰਡੀਆਂ ਗਈਆਂ । ਇਹ ਕਿੱਟਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਦਿੱਤੀਆਂ ਗਈਆਂ ਹਨ ਤਾਂ ਜੋ ਸਵੇ-ਰੋਜਗਾਰ ਨੂੰ ਵਧਾਵਾ ਦਿੱਤਾ ਜਾ ਸਕੇ । ਵੋਕੇਸ਼ਨਲ ਕੁਆਰਡੀਨੇਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਕਿੱਟਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੀਆਂ ਜ਼ੀਰਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੇ ਫਿਰੋਜ਼ਪੁਰ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਲੜਕੀਆਂ,ਸਰਕਾਰੀ ਸੀਨੀਅਰ ਸੈਕੰਡਰੀ ਸਕਲੂ ਆਰਫ਼ ਕੇ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਲੜਕੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ,ਸ਼ਹੀਦ ਸੁਖਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਵਿੱਚ ਵਿਦਿਆਰਥੀਆਂ ਨੂੰ ਪਿਛਲੇ ਦਿਨੀ ਵੰਡੀਆਂ ਗਈਆ ।