ਆਰਟੀਆਈ ਐਕਟ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਅਤੇ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਜਾਣਕਾਰੀ -ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਅਤੇ ਖੁਸ਼ਵੰਤ ਸਿੰਘ
ਕਿਹਾ, ਕੋਵਿਡ ਮਹਾਂਮਾਰੀ ਦੌਰਾਨ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਆਨਲਾਈਨ ਤਕਨੀਕਾਂ ਦੀ ਲਈ ਜਾਵੇ ਸਹਾਇਤਾ
ਆਰਟੀਆਈ ਐਕਟ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਅਤੇ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਜਾਣਕਾਰੀ -ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਅਤੇ ਖੁਸ਼ਵੰਤ ਸਿੰਘ
- ਕਿਹਾ, ਕੋਵਿਡ ਮਹਾਂਮਾਰੀ ਦੌਰਾਨ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਆਨਲਾਈਨ ਤਕਨੀਕਾਂ ਦੀ ਲਈ ਜਾਵੇ ਸਹਾਇਤਾ
ਫਿਰੋਜ਼ਪੁਰ 26 ਜੁਲਾਈ 2021 :
ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਸੋਢੀ ਅਤੇ ਸ੍ਰੀ. ਖੁਸ਼ਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਆਰ.ਟੀ.ਆਈ 2005 ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਅਧਿਕਾਰੀ ਆਰਟੀਆਈ ਐਕਟ ਤੋਂ ਬਿਲਕੁਲ ਨਾ ਘਬਰਾਉਣ ਅਤੇ ਪ੍ਰਾਰਥੀਆਂ ਵੱਲੋਂ ਮੰਗੀ ਜਾਂਦੀ ਸੂਚਨਾ ਸਮੇਂ ਸਿਰ ਮੁਹੱਈਆ ਕਰਵਾਉਣ।
ਉਨ੍ਹਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਆਰ.ਟੀ.ਆਈ ਐਕਟ ਸਬੰਧੀ ਪ੍ਰਾਰਥੀਆਂ ਵੱਲੋਂ ਮੰਗੀ ਗਈ ਜਾਣਕਾਰੀ ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਲਈ ਜਿੱਥੇ ਆਨਲਾਈਨ ਤਕਨੀਕਾਂ ਦਾ ਸਹਾਰਾ ਲਿਆ ਜਾ ਰਿਹਾ ਹੈ, ਉੱਥੇ ਪ੍ਰਾਰਥੀਆਂ ਨੂੰ ਸਮੇਂ ਸਿਰ ਅਤੇ ਸਹੀ ਜਾਣਕਾਰੀ ਲੈਣ ਦੇ ਲਈ ਸਮੇਂ ਸਮੇਂ ਸਿਰ ਪ੍ਰੇਰਿਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਰਟੀਆਈ ਐਕਟ ਨੂੰ ਅਧਿਕਾਰੀ ਸਹੀ ਢੰਗ ਨਾਲ ਸਮਝਣ ਦੇ ਲਈ ਕਮਿਸ਼ਨ ਵੱਲੋਂ ਲਗਾਏ ਜਾਂਦੇ ਆਨਲਾਈਨ ਸੈਮੀਨਾਰਾਂ ਅਤੇ ਆਨਲਾਈਨ ਤਕਨੀਕਾਂ ਰਾਹੀਂ ਜਾਣਕਾਰੀ ਲੈਂਦੇ ਰਹਿਣ ਤਾਂ ਜੋ ਪ੍ਰਾਰਥੀਆਂ ਦਾ ਜਵਾਬ ਦੇਣ ਸਬੰਧੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।
ਇਸ ਦੌਰਾਨ ਉਨ੍ਹਾਂ ਨੇ ਆਰਟੀਆਈ ਨਾਲ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ ਅਤੇ ਨਿਰਦੇਸ਼ ਦਿੰਦਿਆਂ ਕਿਹਾ ਕਿ ਆਰਟੀਆਈ ਐਕਟ ਤੋਂ ਘਬਰਾਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਇਸ ਸਬੰਧੀ ਪ੍ਰਾਰਥੀਆਂ ਵੱਲੋਂ ਜੋ ਵੀ ਜਾਣਕਾਰੀ ਮੰਗੀ ਜਾਂਦੀ ਹੈ, ਉਸਨੂੰ ਉਸੇ ਰੂਪ ਵਿੱਚ ਜਾਣਕਾਰੀ ਮੁਹੱਈਆ ਕਰਵਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ।ਉਨ੍ਹਾਂ ਨੇ ਕਰੋਨਾ ਮਹਾਂਮਾਰੀ ਦੌਰਾਨ ਪ੍ਰਾਰਥੀ ਵੱਲੋਂ ਆਰਟੀਆਈ ਐਕਟ ਤਹਿਤ ਮੰਗੀ ਗਈ ਸੂਚਨਾ ਨਿਸ਼ਚਿਤ ਸਮੇਂ ਤੇ ਉੱਪਲੱਬਧ ਕਰਵਾਉਣ ਸਬੰਧੀ ਵਿਸ਼ੇਸ਼ ਤੌਰ ਤੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।
ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੋਵਿਡ ਮਹਾਂਮਾਰੀ ਦੇ ਦੌਰਾਨ 50 ਪ੍ਰਤੀਸ਼ਤ ਸਟਾਫ ਦੀ ਹੋਂਦ ਦੇ ਕਾਰਨ ਕੁਝ ਆਰ.ਟੀ.ਆਈਜ਼ ਦਾ ਜਵਾਬ ਸਮੇਂ ਸਿਰ ਪ੍ਰਾਰਥੀ ਨੂੰ ਨਹੀਂ ਪਹੁੰਚ ਪਾਇਆ ਜਿਸ ਕਾਰਨ ਕਮਿਸ਼ਨ ਦੇ ਕੋਲ ਕਈ ਪ੍ਰਾਰਥੀਆਂ ਦੀਆਂ ਅਪੀਲਾਂ ਸੂਚਨਾ ਮੁਹੱਈਆ ਕਰਵਾਉਣ ਲਈ ਪਹੁੰਚੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਅਧਿਕਾਰੀ ਆਪਣੇ ਦਫਤਰਾਂ ਵਿੱਚ ਪਈਆਂ ਆਰਟੀਆਈਜ਼ ਨੂੰ ਸਮੇਂ ਸਿਰ ਨਿਪਟਾਉਣ ਤਾਂ ਜੋ ਪ੍ਰਾਰਥੀ ਨੂੰ ਸਮੇਂ ਸਿਰ ਸੂਚਨਾ ਪ੍ਰਾਪਤ ਹੋਵੇ।
ਇਸ ਮੌਕੇ ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ, ਐਸ.ਐੱਸ.ਪੀ. ਭਾਗੀਰਥ ਮੀਨਾ, ਐੱਸ.ਡੀ.ਐੱਮ ਅਮਿਤ ਗੁਪਤਾ ਅਤੇ ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।