ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਫ਼ਿਜਿਕਸ ਡਿਪਾਰਟਮੈਂਟ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਉੱਚ ਸਥਾਨ ਹਾਸਿਲ
ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਫ਼ਿਜਿਕਸ ਡਿਪਾਰਟਮੈਂਟ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਉੱਚ ਸਥਾਨ ਹਾਸਿਲ
ਫਿਰੋਜ਼ਪੁਰ, 29.7.2021: ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ, ਪ੍ਰਿੰਸੀਪਲ ਡਾ. ਰਮਨੀਤਾ ਸ਼ਾਰਦਾ ਦੀ ਯੋਗ ਅਗਵਾਈ ਵਿੱਚ ਲਗਾਤਾਰ ਤਰੱਕੀ ਦੇ ਰਾਹ ਤੇ ਚੱਲ ਰਹੀ ਹੈ। ਕਾਲਜ ਅਕਾਦਮਿਕ ਖੇਤਰ ਵਿੱਚ ਸਫ਼ਲਤਾ ਦੇ ਨਵੇਂ ਆਯਾਮ ਸਥਾਪਿਤ ਕਰ ਰਿਹਾ ਹੈ ।
ਇਸ ਸਫ਼ਲਤਾ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਕਾਲਜ ਦੇ ਫਿਜ਼ਿਕਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਈਆਂ ਗਈਆਂ ਐਮ ਐਸ ਸੀ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆਂ ਵਿਚ 93% ਤੋਂ ਵੱਧ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਉੱਚਾ ਸਥਾਨ ਪ੍ਰਾਪਤ ਕਰਕੇ ਕਾਲਜ ਦੇ ਨਾਲ-ਨਾਲ ਆਪਣੇ ਮਾਤਾ-ਪਿਤਾ ਦਾ ਨਾਮ ਵੀ ਰੋਸ਼ਨ ਕੀਤਾ ਹੈ। ਜਿਸ ਵਿਚ ਵਿਦਿਆਰਥੀ ਰੇਣੁਕਾ ਨੇ ਇਸ ਇਮਤਿਹਾਨ ਵਿਚ 467/500 (93.4%) ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ 6 ਵਾਂ ਸਥਾਨ ਪ੍ਰਾਪਤ ਕੀਤਾ ਹੈ।
ਇਸੇ ਤਰ੍ਹਾਂ ਵਿਦਿਆਰਥੀ ਗਗਨਦੀਪ ਨੇ 461/500 (92.2%) ਅੰਕ ਲੈ ਕੇ ਯੂਨੀਵਰਸਿਟੀ ਵਿਚ 12 ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ ਰਮਨੀਤਾ ਸ਼ਾਰਦਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ।
ਇਸਦੇ ਨਾਲ ਹੀ ਉਨ੍ਹਾਂ ਨੇ ਫ਼ਿਜਿਕਸ ਵਿਭਾਗ ਦੇ ਮੁਖੀ ਪ੍ਰੋਫੈਸਰ ਸੁਰਿੰਦਰ ਸਿੰਘ ਗਿੱਲ ਅਤੇ ਵਿਭਾਗ ਦੇ ਹੋਰ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਚੇਅਰਮੈਨ ਸ਼੍ਰੀ ਨਿਰਮਲ ਸਿੰਘ ਢਿੱਲੋਂ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।