Ferozepur News

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨੀ ਮੰਗਾ ਨੂੰ ਲੈ ਕੇ 30 ਸਤੰਬਰ ਤੋਂ ਰੇਲ ਮਾਰਗ ਜਾਮ ਕਰਨ ਦਾ ਐਲਾਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨੀ ਮੰਗਾ ਨੂੰ ਲੈ ਕੇ 30 ਸਤੰਬਰ ਤੋਂ ਰੇਲ ਮਾਰਗ ਜਾਮ ਕਰਨ ਦਾ ਐਲਾਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨੀ ਮੰਗਾ ਨੂੰ ਲੈ ਕੇ 30 ਸਤੰਬਰ ਤੋਂ ਰੇਲ ਮਾਰਗ ਜਾਮ ਕਰਨ ਦਾ ਐਲਾਨ

-28.9.021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਸਾਹਿਬ ਸਿੰਘ ਦੀਨੇਕੇ ਨੇ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸੈਂਕੜੇ ਕਿਸਾਨਾਂ ਮਜਦੂਰਾਂ,ਬੀਬੀਆਂ ਵਲੋਂ ਅੱਜ ਡੀਸੀ ਦਫਤਰ ਫਿਰੋਜ਼ਪੁਰ ਅੱਗੇ ਪੱਕੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਹੀਦ-ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਉਨ੍ਹਾਂ ਨੂੰ ਯਾਦ ਕਰਦਿਆ ਸਾਮਰਾਜੀ ਨੀਤੀਆਂ ਲਾਗੂ ਕਰ ਰਹੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ ਤੇ ਸਾਮਰਾਜ ਮੁਰਦਾਬਾਦ, ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਏ.ਪੀ.ਐੱਮ.ਸੀ. ਐਕਟ ਵਿੱਚ 1998 ਤੋ ਹੁਣ ਤੱਕ ਕੀਤੀਆਂ ਸੋਧਾਂ ਰੱਦ ਕੀਤੀਆਂ ਜਾਣ ਤੇ ਕਾਲੇ ਖੇਤੀ ਕਾਨੂੰਨ ਵਿਧਾਨ ਸਭਾ ਵਿਚ ਦੁਬਾਰਾ ਰੱਦ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਣ, ਝੋਨੇ ਦੀ ਖਰੀਦ ਉੱਤੇ ਲਾਈਆਂ ਬੇਲੋੜੀਆਂ ਸ਼ਰਤਾਂ ਹਟਾਈਆਂ ਜਾਣ, ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ 5 ਲੱਖ ਦਾ ਮੁਆਵਜ਼ਾ,ਇਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦਾ ਕਰਜ਼ਾ ਖਤਮ ਕੀਤਾ ਜਾਵੇ, ਗੰਨੇ ਦਾ 200 ਕਰੋੜ ਦਾ ਬਕਾਇਆ ਵਿਆਜ ਸਮੇਤ ਦਿੱਤਾ ਜਾਵੇ, ਮਜ਼ਦੂਰਾਂ ਦੇ ਬਿੱਲ ਬਕਾਏ ਖਤਮ ਕੀਤੇ ਜਾਣ,ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣ, ਤਾਰ ਪਾਰਲੀਆਂ ਜ਼ਮੀਨਾਂ ਦਾ ਪਿਛਲੇ 4 ਸਾਲ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ ਤੇ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ। ਜੇਕਰ ਮੰਗਾਂ ਦਾ ਹੱਲ ਨਾਂ ਕੀਤਾ ਗਿਆ ਤਾਂ ਮੋਰਚਾ 30 ਸਤੰਬਰ ਤੋਂ ਰੇਲ ਮਾਰਗ ਤੇ ਪੱਕੇ ਤੌਰ ਤੇ ਤਬਦੀਲ ਕਰ ਦਿੱਤਾ ਜਾਵੇਗਾ।

ਇਸ ਮੌਕੇ ਸੁਰਿੰਦਰ ਸਿੰਘ ਘੁੱਦੂਵਾਲਾ, ਬਲਵਿੰਦਰ ਸਿੰਘ ਲੋਹੁਕਾ, ਬਲਰਾਜ ਸਿੰਘ ਫੇਰੋਕੇ, ਅਮਨਦੀਪ ਸਿੰਘ ਕੰਚਰਭੰਨ, ਖਿਲਾਰਾ ਸਿੰਘ ਆਸਲ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ, ਲਖਵਿੰਦਰ ਸਿੰਘ ਜੋਗੇਵਾਲਾ, ਵਰਿੰਦਰ ਸਿੰਘ ਕੱਸੋਆਣਾ, ਵਿਕਰਮਜੀਤ ਸਿੰਘ ਕਮਾਲਗੜ, ਸੁਰਜੀਤ ਸਿੰਘ ਵਸਤੀ ਰਾਮ ਲਾਲ, ਡਾਕਟਰ ਨਰਿੰਦਰ ਸਿੰਘ ਰਾਜਸਥਾਨ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Related Articles

Leave a Reply

Your email address will not be published. Required fields are marked *

Back to top button