Ferozepur News
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਦਿੱਤਾ ਨੌਕਰੀ ਦਾ ਨਿਯੁਕਤੀ ਪੱਤਰ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਦਿੱਤਾ ਨੌਕਰੀ ਦਾ ਨਿਯੁਕਤੀ ਪੱਤਰ
ਫ਼ਿਰੋਜ਼ਪੁਰ 28 ਅਕਤੂਬਰ, 2021 — ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨੀ ਗੁਰੂਹਰਸਹਾਏ ਦਾ ਇੱਕ ਕਿਸਾਨ ਮੋਹਿੰਦਰ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦੇ ਪੁੱਤਰ ਗਗਨਦੀਪ ਸਿੰਘ ਨੂੰ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਿਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਉਸ ਨੂੰ ਸੇਵਾਦਾਰ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਵਿੱਚੋਂ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਜਿਸ ਕਰਕੇ ਅੱਜ ਉਸ ਦੇ ਪੁੱਤਰ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦੇ ਦਿੱਤਾ ਗਿਆ।