ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਜਿੱਤਣਾ ਜ਼ਰੂਰੀ- ਰੋਹਿਤ ਵੋਹਰਾ
ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਜਿੱਤਣਾ ਜ਼ਰੂਰੀ- ਰੋਹਿਤ ਵੋਹਰਾ
ਫਿਰੋਜ਼ਪੁਰ, 31 ਜਨਵਰੀ। ਕਾਂਗਰਸ ਨੇ ਪੰਜਾਬ ਦਾ ਵਿਕਾਸ ਕਰਵਾਉਣ ਦੇ ਬਜਾਏ ਆਪਣੇ ਘਰਾਂ ਦਾ ਵਿਕਾਸ ਕਰਵਾਇਆ ਹੈ, ਜਿਸ ਲਈ ਪੰਜਾਬ ਨੂੰ ਦੁਬਾਰਾ ਤਰੱਕੀ ਦੀ ਲੀਂਹ ‘ਤੇ ਲਿਆਉਣ ਲਈ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਜਿੱਤਣਾ ਜ਼ਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਸ਼ਹਿਰੀ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਨੇ ਚੋਣ ਪ੍ਰਚਾਰ ਦੌਰਾਨ ਪਿੰਡ ਬੱਗੇ ਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆ ਕੀਤਾ । ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪਿੰਡਾਂ –ਸ਼ਹਿਰਾਂ ਵਿਚ ਕਈ ਤਰ੍ਹਾਂ ਦੇ ਵਿਕਾਸ ਪ੍ਰਜੈਕਟ ਸ਼ੁਰੂ ਹੋਏ ਸਨ, ਜਿਹਨਾਂ ਨੂੰ ਕਾਂਗਰਸ ਸਰਕਾਰ ਨੇ ਆਉਂਦੇ ਬ੍ਰੇਕ ਲਗਾ ਦਿੱਤੀ ਅਤੇ ਪੰਜ ਸਾਲਾਂ ਵਿਚ ਪੰਜਾਬ ਦੇ ਵਿਕਾਸ ਲਈ ਡੱਕਾ ਵੀ ਨਾ ਤੋੜਦਿਆ ਆਪਣੀਆਂ ਜਾਈਦਾਦਾਂ ਨੂੰ ਦੁੱਗਣਾ ਕੀਤਾ ਹੈ। ਉਹਨਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਨੂੰ ਅੱਜ ਵੀ ਯਾਦ ਕਰਦੇ ਹਨ, ਜਿਸ ਲਈ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਬੈਠੇ ਹਨ। ਉਹਨਾਂ ਕਿਹਾ ਕਿ 2022 ਚੋਣਾਂ ਵਿਚ ਵੱਡੀ ਲੀਡ ਨਾਲ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ, ਜਿਸ ਤੋਂ ਬਾਅਦ ਫਿਰ ਤੋਂ ਪੰਜਾਬ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਕਾਂਗਰਸ ਸਰਕਾਰ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਦੁਬਾਰਾ ਬਹਾਲ ਕੀਤੀਆਂ ਜਾਣਗੀਆਂ। ਇਸ ਮੌਕੇ ਜਸਬੀਰ ਸਿੰਘ ਭੈਣੀਵਾਲਾ, ਬਲਵਿੰਦਰ ਸਿੰਘ ਸਾਬਕਾ ਸਰਪੰਚ ਬੱਗੇ ਵਾਲਾ, ਜਸਵੰਤ ਸਿੰਘ ਸਾਬਕਾ ਸਰਪੰਚ, ਸੁਖਚੈਨ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ ਅਲੀ ਵਾਲਾ, ਬਖਸ਼ੀਸ ਸਿੰਘ ਸਾਬਕਾ ਸਰਪੰਚ ਇਲਮੇ ਵਾਲਾ, ਜਸਵਿੰਦਰ ਸਿੰਘ, ਸੁੱਚਾ ਸਿੰਘ ਗੁਲਾਮੀ ਵਾਲਾ, ਜਗਜੀਤ ਸਿੰਘ ਮਾਲਵਾ ਜ਼ੋਨ ਸਕੱਤਰ ਜਰਨਲ ਸੋਈ, ਦਿਲਬਾਰਾ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।