ਕੋਵਿਡ ਟੀਕਾਕਰਨ ਸਰਟੀਫਿਕੇਟ ਪ੍ਰਾਪਤੀ ਵਿਚ ਆਏ ਦਿੱਕਤ ਤਾਂ ਸੰਪਰਕ ਕਰੋ ਦਫਤਰ ਸਿਵਲ ਸਰਜਨ ਨਾਲ – ਡਾ.ਅਰੋੜਾ
ਕੋਵਿਡ ਟੀਕਾਕਰਨ ਸਰਟੀਫਿਕੇਟ ਪ੍ਰਾਪਤੀ ਵਿਚ ਆਏ ਦਿੱਕਤ ਤਾਂ ਸੰਪਰਕ ਕਰੋ ਦਫਤਰ ਸਿਵਲ ਸਰਜਨ ਨਾਲ – ਡਾ.ਅਰੋੜਾ
ਫ਼ਿਰੋਜ਼ਪੁਰ, 5.2.2022: ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਣ ਦੀ ਅਗਵਾਈ ਹੇਠ ਮਿਸ਼ਨ 100 ਪ੍ਰਤੀਸ਼ਤ ਤਹਿਤ ਕੋਵਿਡ ਟੀਕਾਕਰਨ ਮੁਹਿੰਮ ਪੂਰੀ ਸਰਗਰਮੀ ਨਾਲ ਜਾਰੀ ਹੈ।ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਨਾਲ ਚਲਾਈ ਜਾ ਰਹੀ ਹੈ।ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਲੋਕ ਆਪਣਾ ਟੀਕਾਕਰਨ ਕਰਵਾਉਣ ਲਈ ਅੱਗੇ ਆ ਰਹੇ ਹਨ।ਇਹ ਵਿਚਾਰ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਅਰੋੜਾ ਨੇ ਫਿਰੋਜ਼ਪੁਰ ਦੇ ਬੱਸ ਸਟੈਂਡ ਤੇ ਕੋਵਿਡ ਵੈਕਸੀਨੇਸ਼ਨ ਕੈਂਪ ਦੇ ਨਿਰੀਖਣ ਕਰਨ ਮੌਕੇ ਰੱਖੇ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਵਾ ਚੁੱਕੇ ਵਿਅਕਤੀਆਂ ਨੂੰ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਦੀ ਜ਼ਰੂਰਤ ਹੁੰਦੀ ਹੈ,ਕਿਉਂਕਿ ਇਹ ਵੱਖ-ਵੱਖ ਕੰਮਾਂ ਲਈ ਲੋੜੀਂਦਾ ਹੁੰਦਾ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਜੇਕਰ ਕਿਸੇ ਵੀ ਕੌਵਿਡ ਟੀਕਾਕਰਨ ਕਰਵਾ ਚੁੱਕੇ ਵਿਅਕਤੀਆਂ ਨੂੰ ਇਹ ਸਰਟੀਫਿਕੇਟ ਪ੍ਰਾਪਤੀ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਜਾਂ ਮੁਸ਼ਕਿਲ ਆਉਂਦੀ ਹੈ ਤਾਂ ਉਹ ਦਫਤਰ ਸਿਵਲ ਸਰਜਨ ਵਿਖੇ ਕੰਟਰੋਲ ਰੂਮ ਨੰਬਰ 6239722510 ਤੇ ਸੰਪਰਕ ਕਰ ਸਕਦਾ ਹੈ ਜਾਂ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ।ਡਾ.ਰਾਜਿੰਦਰ ਅਰੋੜਾ ਨੇ ਕਿਹਾ ਜ਼ਿਲ੍ਹਾ ਨਿਵਾਸੀਆਂ ਨੂੰ ਆਪਣਾ ਬਣਦਾ ਕੋਵਿਡ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਕਿਉਂਕਿ 100% ਟੀਕਾਕਰਨ ਕਰਵਾ ਕੇ ਹੀ ਕੋਰੋਨਾ ਦੇ ਰੋਗ ਦੇ ਪ੍ਰਸਾਰੂ ਨੂੰ ਰੋਕਿਆ ਜਾ ਸਕਦਾ ਹੈ।