Ferozepur News

ਫਿਰੋਜ਼ਪੁਰ- ਨਿਰਪੱਖ ਅਤੇ ਇਮਾਨਦਾਰੀ ਨਾਲ ਵੋਟਾਂ ਪੁਆਉਣ ਦੇ ਸੁਨੇਹੇ ਨਾਲ ਪੋਲਿੰਗ ਪਾਰਟੀਆਂ ਕੀਤੀਆਂ ਰਵਾਨਾ

ਫਿਰੋਜ਼ਪੁਰ- ਨਿਰਪੱਖ ਅਤੇ ਇਮਾਨਦਾਰੀ ਨਾਲ ਵੋਟਾਂ ਪੁਆਉਣ ਦੇ ਸੁਨੇਹੇ ਨਾਲ ਪੋਲਿੰਗ ਪਾਰਟੀਆਂ ਕੀਤੀਆਂ ਰਵਾਨਾ

  • ਨਿਰਪੱਖ ਅਤੇ ਇਮਾਨਦਾਰੀ ਨਾਲ ਵੋਟਾਂ ਪੁਆਉਣ ਦੇ ਸੁਨੇਹੇ ਨਾਲ ਪੋਲਿੰਗ ਪਾਰਟੀਆਂ ਕੀਤੀਆਂ ਰਵਾਨਾ
  • *ਜ਼ਿਲੇ ਅੰਦਰ ਚੋਣਾਂ ਲਈ 902 ਪੋਲਿੰਗ ਸਟੇਸ਼ਨ ਕੀਤੇ ਸਥਾਪਤ-ਜ਼ਿਲਾ ਚੋਣ ਅਫ਼ਸਰ
  • *ਪੋਲਿੰਗ ਪਾਰਟੀਆਂ ਨਾਲ 171 ਮਾਈਕਰੋ ਅਬਜ਼ਰਵਰ ਤਾਇਨਾਤ
  • *ਵੋਟਾਂ ਦੇ ਕੰਮ ਨੂੰ ਸੁਖਾਵੇਂ ਮਾਹੌਲ ’ਚ ਨੇਪਰੇ ਚੜਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ-ਜ਼ਿਲਾ ਚੋਣ ਅਫ਼ਸਰ
  • *ਸਮੁੱਚੀ ਚੋਣ ਪ੍ਰਕਿਰਿਆ ਸੁਖਾਵੇਂ ਮਾਹੌਲ ’ਚ ਕਰਵਾਉਣ ਲਈ ਪੁਲਿਸ ਮੁਲਾਜ਼ਮਾਂ ਅਤੇ ਪੈਰਾ ਮਿਲਟਰੀ ਦੀ ਫੋਰਸ ਤਾਇਨਾਤ-ਐਸ.ਐਸ.ਪੀ.
  • ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

ਫਿਰੋਜ਼ਪੁਰ, 19 ਫਰਵਰੀ :

20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲਈ ਫਿਰੋਜ਼ਪੁਰ ਜ਼ਿਲੇ ਦੇ ਚਾਰੇ ਵਿਧਾਨ ਸਭਾ ਹਲਕਿਆਂ  75-ਜ਼ੀਰਾ, 76 ਫਿਰੋਜ਼ਪੁਰ ਸ਼ਹਿਰੀ, 77-ਫਿਰੋਜ਼ਪੁਰ ਦਿਹਾਤੀ ਅਤੇ 78-ਗੁਰੂਹਰਸਹਾਏ ਵਿੱਚ ਵੋਟਾਂ ਪੁਆਉਣ ਲਈ ਅੱਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ, ਪੁਲਿਸ ਅਤੇ ਖਰਚਾ ਅਬਜ਼ਰਵਰਾਂ ਦੀ ਨਿਗਰਾਨੀ ਹੇਠ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਵੱਖ ਵੱਖ ਵਿਧਾਨਸਭਾ ਹਲਕਿਆਂ ਵਿਚ ਨਿਰਪੱਖ ਅਤੇ ਇਮਾਨਦਾਰੀ ਨਾਲ ਵੋਟਾਂ ਪੁਆਉਣ ਦੇ ਸੁਨੇਹੇ ਨਾਲ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ। ਇਸ ਦੌਰਾਨ ਪੋਲਿੰਗ ਬੂਥਾਂ ਦੀ ਨਿਗਰਾਨੀ ਲਈ ਮਾਈਕਰੋ ਅਬਜ਼ਰਵਰਾਂ ਅਤੇ ਪੁਲਿਸ ਪਾਰਟੀਆਂ ਨੂੰ ਵੀ ਰਵਾਨਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਨਰਿੰਦਰ ਭਾਰਗਵ ਵੀ ਮੌਜੂਦ ਰਹੇ।

ਜ਼ਿਲਾ ਚੋਣ ਅਫ਼ਸਰ ਸ਼੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲੇ ਅੰਦਰ 902 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਨਾਲ ਹੀ 171 ਮਾਈਕਰੋ ਅਬਜ਼ਵਰਾਂ ਦੀ ਡਿਊਟੀ ਵੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਜ਼ੀਰਾ ਹਲਕੇ ਦੇ 231 ਪੋਲਿੰਗ ਸਟੇਸ਼ਨਾਂ ਲਈ 231 ਪੋਲਿੰਗ ਪਾਰਟੀਆਂ ਅਤੇ 34 ਮਾਈਕਰੋ ਅਬਜ਼ਰਵਰਾਂ ਸਮੇਤ ਪੁਲਿਸ ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ 212 ਬੂਥਾਂ ਲਈ 212 ਪੋਲਿੰਗ ਪਾਰਟੀਆਂ ਅਤੇ 31 ਮਾਈਕਰੋ ਅਬਜ਼ਰਵਰਾਂ, ਪੁਲਿਸ ਮੁਲਾਜਮਾਂ ਦੀਆਂ ਟੀਮਾਂ, ਫਿਰੋਜ਼ਪੁਰ ਦਿਹਾਤੀ ਹਲਕੇ ਦੇ 241 ਪੋਲਿੰਗ ਬੂਥਾਂ ਲਈ 241 ਪੋਲਿੰਗ ਪਾਰਟੀਆਂ ਅਤੇ 61 ਮਾਈਕਰੋ ਅਬਜ਼ਰਵਰਾਂ ਸਮੇਤ ਪੁਲਿਸ ਟੀਮਾਂ ਅਤੇ ਹਲਕਾ ਗੁਰੂਹਰਸਹਾਏ ਦੇ 218 ਪੋਲਿੰਗ ਬੂਥਾਂ ਲਈ 218 ਪੋਲਿੰਗ ਪਾਰਟੀਆਂ ਅਤੇ 45 ਮਾਈਕਰੋ ਅਬਜ਼ਰਵਰਾਂ ਸਮੇਤ ਪੁਲਿਸ ਪਾਰਟੀਆਂ ਨੂੰ ਉਨਾਂ ਦੇ ਵੋਟਾਂ ਪੈਣ ਵਾਲੇ ਸਥਾਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।

ਉਨਾਂ ਚੋਣ ਅਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਅਮਲੇ ਨੂੰ ਚੋਣ ਡਿਊਟੀ ਸਬੰਧੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਚੋਣਾਂ ਦਾ ਕਾਰਜ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲਾ ਫਿਰੋਜ਼ਪੁਰ ਵਿੱਚ ਕੁੱਲ ਸਿਵਲ ਪ੍ਰਸਾਸ਼ਨ ਦੇ 3608 ਅਧਿਕਾਰੀ ਅਤੇ ਕਰਮਚਾਰੀ ਚੋਣ ਅਮਲ ਲਈ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਜ਼ਿਲਾ ਪੁਲਿਸ ਮੁਖੀ ਨਰਿੰਦਰ ਭਾਰਗਵ ਨੇ ਕਿਹਾ ਕਿ ਜ਼ਿਲਾ ਫਿਰੋਜ਼ਪੁਰ ਵਿਖੇ ਹਰੇਕ ਵੋਟਰ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਪਣੀ ਵੋਟ ਦੀ ਵਰਤੋਂ ਕਰਨ। ਉਨਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਸੁਖਾਵੇਂ ਮਾਹੌਲ ’ਚ ਕਰਵਾਉਣ ਲਈ ਪੁਲਿਸ ਮੁਲਾਜ਼ਮਾਂ ਅਤੇ ਪੈਰਾ ਮਿਲਟਰੀ ਦੀ ਫੋਰਸ ਤਾਇਨਾਤ ਕੀਤੀ ਗਈ ਹੈ।

ਉਨਾਂ ਕਿਹਾ ਕਿ ਚੋਣ ਪ੍ਰਕਿਰਿਆਂ ਦੋਰਾਨ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜਤ ਨਹੀ ਹੋਵੇਗੀ। ਉਨਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਸਮੇਂ ਪੂਰੀ ਮੁਸਤੈਦੀ ਨਾਲ ਡਿਊਟੀ ਕਰਨ ਲਈ ਵਚਨਬੱਧ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਪੁਲਿਸ ਅਤੇ ਸਿਵਲ ਪ੍ਰਸਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਆਪਣੀ ਮਰਜੀ ਅਨੁਸਾਰ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਪਬ੍ਰੰਧ ਮੁਕੰਮਲ ਕਰ ਲਏ ਗਏ ਹਨ। ਵੋਟਾਂ ਸਵੇਰੇ 08 ਵਜੇ ਤੋਂ ਸ਼ਾਮ 06 ਵਜੇ ਤੱਕ ਪੈਣਗੀਆਂ।

 

Related Articles

Leave a Reply

Your email address will not be published. Required fields are marked *

Back to top button