Ferozepur News
ਸਿਹਤ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਘਰਾਂ ਨੂੰ ਚਲਾਉਣ ਦੇ ਪਏ ਲਾਲੇ – ਲੂਥਰਾ
ਸਿਹਤ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਘਰਾਂ ਨੂੰ ਚਲਾਉਣ ਦੇ ਪਏ ਲਾਲੇ – ਲੂਥਰਾ
ਫਿਰੋਜ਼ਪੁਰ 15 ਮਾਰਚ 2022 — ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਸਮੂਹ ਸਿਹਤ ਮੁਲਾਜ਼ਮਾਂ ਵੱਲੋਂ ਸਿਵਲ ਸਰਜਨਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਸੀ। ਜਿਸ ਤਹਿਤ ਅੱਜ ਜ਼ਿਲ੍ਹਾ ਕਨਵੀਨਰ ਰਮਨ ਅੱਤਰੀ ਦੀ ਅਗਵਾਈ ਹੇਠ ਸਿਵਲ ਸਰਜਨ ਫਿਰੋਜ਼ਪੁਰ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸੂਬਾ ਕਨਵੀਨਰ ਰਵਿੰਦਰ ਲੂਥਰਾ ਨੇਂ ਦੱਸਿਆ ਕੀ ਬਜ਼ਟ ਨਾ ਹੋਣ ਕਾਰਨ ਪਿਛਲੇ ਤਿੰਨ ਮਹੀਨਆਂ ਤੋਂ ਪੈਰਾ ਮੈਡੀਕਲ ਕਾਮਿਆਂ ਨੂੰ ਅਤੇ ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਜੌ ਪਿੱਛਲੇ ਸਮੇਂ ਹੀ ਸਿਹਤ ਵਿਭਾਗ ਵਿੱਚ ਸ਼ਿਫਟ ਕੀਤੇ ਗਏ ਹਨ ਉਹਨਾਂ ਨੂੰ ਪਿਛਲੇ ਲੰਬੇ ਸਮੇਂ ਲਗਭਗ ਸਤ ਮਹੀਨੇ ਤੋਂ ਤਨਖਾਹਾਂ ਨਹੀਂ ਮਿਲ ਰਹੀ। ਜਿਸ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜਰਨਾ ਪੇ ਰਿਹਾ ਹੈ। ਜਦ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਕਰੋਨਾ ਮਹਮਾਰੀ ਦੌਰਾਨ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਅੱਤੇ ਹੁਣ ਕਰੋਨਾ ਟੀਕਾਕਰਨ ਦੀਆਂ ਡਿਊਟੀਆਂ ਨਿਭਾ ਰਹੇ ਹਨ। ਉਹਨਾਂ ਨੇ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਕਿ ਇਹ ਬਜ਼ਟ ਤੂਰੰਤ ਰਿਲੀਜ਼ ਕੀਤਾ ਜਾਵੇ ਤਾਂ ਕਿ ਸਿਹਤ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਸਕਣ। ਇਸ ਮੌਕੇ ਹਰਪ੍ਰੀਤ ਸਿੰਘ ਥਿੰਦ, ਮਨੋਜ ਗਰੋਵਰ, ਸਤਪਾਲ ਸਿੰਘ, ਸ਼ੇਖਰ, ਰਾਜ ਕੁਮਾਰ ਕੁੱਕੜ, ਪੁਨੀਤ ਮਹਿਤਾ, ਰਾਕੇਸ਼ ਗਿੱਲ, ਰਵਿੰਦਰ ਸ਼ਰਮਾ, ਅਰੁਣ ਕੁਮਾਰ, ਪਵਨ ਮਨਚੰਦਾ, ਸਤਨਾਮ ਸਿੰਘ, ਹਰਸ਼ਿੰਦਰ ਸਿੰਘ, ਅਮਨਦੀਪ ਸਿੰਘ, ਨਰਿੰਦਰ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਚਿਮਨ ਬੇਰੀ, ਮਾਲਾ ਰਾਣੀ, ਨਿਸ਼ਾ ਰਾਣੀ, ਪਰਮਜੀਤ ਕੌਰ, ਸਿਵਰਜੀਤ ਕੌਰ, ਸੁਖਜਿੰਦਰ ਕੌਰ, ਰਣਜੀਤ ਕੌਰ ਆਦਿ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਤਨਖਾਹ ਤੁਰੰਤ ਰਿਲੀਜ਼ ਕੀਤੀ ਜਾਵੇ। ਇਸ ਮੌਕੇ ਹਰਜਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਵਿੰਦਰ ਸਿੰਘ, ਵਿਕਾਸ ਕੁਮਾਰ, ਰਾਕੇਸ਼ ਕੁਮਾਰ, ਆਦਿ ਵੀ ਹਾਜਰ ਰਹੇ।