ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਐਸਡੀਐਮ ਨੇ ਆੜ੍ਹਤੀਆ ਨਾਲ ਕੀਤੀ ਮੀਟਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ
ਫ਼ਿਰੋਜ਼ਪੁਰ 13 ਅਪੀਲ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਐਸਡੀਐਮ ਫ਼ਿਰੋਜਪੁਰ ਅਮਿੱਤ ਗੁਪਤਾ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਮਮਦੋਟ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਰਵੀ ਚਾਵਲਾ, ਸੈਕਟਰੀ ਸਤਨਾਮ ਸਿੰਘ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਐਸਡੀਐਮ ਨੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੰਡੀਆਂ ਵਿਚ ਸਫ਼ਾਈ ਅਤੇ ਸੋਸ਼ਲ ਡਿਸਟੈਂਸਿੰਗ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਮੌਕੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਕਣਕ ਇਸ ਵਾਰ ਕਣਕ ਦੀ ਸਰਕਾਰੀ ਖ਼ਰੀਦ ਲਈ ਵੱਧ ਤੋਂ ਵੱਧ ਨਮੀ ਦੀ ਮਾਤਰਾ 12 ਫ਼ੀਸਦੀ ਹੈ ਅਤੇ ਕਣਕ ਦਾ ਭਾਅ 1925 ਰੁਪਏ ਪ੍ਰਤੀ ਕੁਇੰਟਲ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਲਈ ਸਮੂਹ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਣਕ ਵੇਚਣ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਉਨ੍ਹਾਂ ਕਿਸਾਨਾਂ ਨੂੰ ਵੀ ਕਣਕ ਦੀ ਖ਼ਰੀਦ ਮੌਕੇ ਮੰਡੀਆਂ ਵਿਚ ਸੋਸ਼ਲ ਡਿਸਟੈਂਸਿੰਗ ਦਾ ਖ਼ਿਆਲ ਰੱਖਣ ਦੀ ਅਪੀਲ ਵੀ ਕੀਤੀ।