ਦੇਵ ਸਮਾਜ ਕਾਲਜ ਵੱਲੋਂ ਵਿਸ਼ਵ ਪੁਸਤਕ ਦਿਵਸ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ
ਦੇਵ ਸਮਾਜ ਕਾਲਜ ਵੱਲੋਂ ਵਿਸ਼ਵ ਪੁਸਤਕ ਦਿਵਸ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ
ਫ਼ਿਰੋਜ਼ਪੁਰ , 27.4.2022: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਲਾਇਬ੍ਰੇਰੀ ਵਿਭਾਗ ਵੱਲੋਂ ਵਿਸ਼ਵ ਪੁਸਤਕ ਦਿਵਸ ਅਤੇ ਵਿਲੀਅਮ ਸ਼ੈਕਸਪੀਅਰ ਦੇ ਜਨਮ ਦਿਨ ‘ਤੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਇਸ ਪੁਸਤਕ ਪ੍ਰਦਰਸ਼ਨੀ ਵਿੱਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਹ ਪੁਸਤਕ ਪ੍ਰਦਰਸ਼ਨੀ ਕਾਲਜ ਦੇ ਚੇਅਰਮੈਨ ਸ: ਨਿਰਮਲ ਸਿੰਘ ਜੀ ਢਿੱਲੋਂ ਦੀ ਅਗਵਾਈ ਹੇਠ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ: ਸੰਗੀਤਾ ਦੀ ਦਿਸ਼ਾ-ਨਿਰਦੇਸ਼ਨ ਹੇਠ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਲਗਾਈ ਗਈ ਇਸ ਪੁਸਤਕ ਪ੍ਰਦਰਸ਼ਨੀ ਵਿੱਚ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਤੋਂ ਇਲਾਵਾ ਲਾਇਬ੍ਰੇਰੀ ਦੇ ਰੀਡਿੰਗ ਹਾਲ ਵਿੱਚ ਮਹਾਨ ਕਵੀ ਅਤੇ ਨਾਟਕਕਾਰ ਵਿਲੀਅਮ ਸ਼ੈਕਸਪੀਅਰ ਦੀਆਂ ਲਿਖੀਆਂ ਪੁਸਤਕਾਂ ਅਤੇ ਉਨ੍ਹਾਂ ਦੇ ਜੀਵਨ ਅਤੇ ਰਚਨਾਵਾਂ ਨਾਲ ਸਬੰਧਤ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ।
ਇਸ ਮੌਕੇ ਪ੍ਰਿੰਸੀਪਲ ਡਾ: ਸੰਗੀਤਾ ਨੇ ਕਿਹਾ ਕਿ ਪੁਸਤਕਾਂ ਦਾ ਸਾਡੇ ਜੀਵਨ ਵਿਚ ਵਿਸ਼ੇਸ਼ ਮਹੱਤਵ ਹੈ | ਚੰਗੇ ਜੀਵਨ ਲਈ ਸਾਨੂੰ ਚੰਗੀਆਂ ਕਿਤਾਬਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਪ੍ਰੋਗਰਾਮ ਦੇ ਸਫਲ ਆਯੋਜਨ ‘ਤੇ ਪ੍ਰੋਗਰਾਮ ਕੋਆਰਡੀਨੇਟਰ ਅਨੂਪ ਸਿੰਘ ਅਤੇ ਲਾਇਬ੍ਰੇਰੀ ਸਟਾਫ਼ ਮੈਡਮ ਅਲਕਾ, ਮੈਡਮ ਸੰਧਿਆ, ਮੈਡਮ ਊਸ਼ਾ ਨੂੰ ਵਧਾਈ ਦਿੱਤੀ |