Ferozepur News

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ, ਨਵੀਂ ਸਕੀਮ ਵਾਪਸ ਲੈ ਕੇ ਪਹਿਲਾਂ ਦੇ ਵਾਂਗ ਭਰਤੀ ਜਾਰੀ ਰੱਖੇ ਸਰਕਾਰ – ਕਿਸਾਨ ਆਗੂ 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ, ਨਵੀਂ ਸਕੀਮ ਵਾਪਸ ਲੈ ਕੇ ਪਹਿਲਾਂ ਦੇ ਵਾਂਗ ਭਰਤੀ ਜਾਰੀ ਰੱਖੇ ਸਰਕਾਰ - ਕਿਸਾਨ ਆਗੂ 
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ, ਨਵੀਂ ਸਕੀਮ ਵਾਪਸ ਲੈ ਕੇ ਪਹਿਲਾਂ ਦੇ ਵਾਂਗ ਭਰਤੀ ਜਾਰੀ ਰੱਖੇ ਸਰਕਾਰ – ਕਿਸਾਨ ਆਗੂ
ਫਿਰੋਜ਼ਪੁਰ 24 ਜੂਨ, 2022: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਨੇ ਡੀ ਸੀ ਦਫਤਰ ਫਿਰੋਜ਼ਪੁਰ ਵਿਖੇ ਇਕੱਤਰ ਹੋ ਕੇ ਕੇਂਦਰ ਸਰਕਾਰ ਦੀ ਫ਼ੌਜ ਵਿੱਚ ਭਰਤੀ ਲਈ ਲਿਆਂਦੀ ਅਗਨੀਪਥ ਸਕੀਮ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ । ਅੱਜ ਇੱਥੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੀਕੇਯੂ ਸਿੱਧੂਪੁਰ ਬੀਕੇਯੂ ਕ੍ਰਾਂਤੀਕਾਰੀ ਕੁੱਲ ਹਿੰਦ ਕਿਸਾਨ ਸਭਾ ਬੀਕੇਯੂ ਮਾਨਸਾ ਅਤੇ ਬੀਕੇਯੂ ਬਹਿਰਾਮਕੇ ਦੀ ਅਗਵਾਈ ਵਿੱਚ ਕਿਸਾਨ ਇਕੱਤਰ ਹੋਏ । ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਅਗਨੀਪਥ ਸਕੀਮ ਨੂੰ ਤੁਰੰਤ ਵਾਪਸ ਲੈ ਕੇ ਪਹਿਲਾਂ ਦੀ ਤਰ੍ਹਾਂ ਰੈਗੂਲਰ ਭਰਤੀ ਜਾਰੀ ਰੱਖੀ ਜਾਵੇ।
  ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਗਾਤਾਰ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ।  ਇਸ ਲਈ ਸਾਰੇ ਮਹਿਕਮੇ ਨਿੱਜੀ ਹੱਥਾਂ ਵਿੱਚ ਦੇਣ ਤੋਂ ਬਾਅਦ ਭਾਰਤੀ ਫੌਜ ਨੂੰ ਵੀ ਕਾਰਪੋਰੇਟਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਹੋਈ ਹੋਈ ਆਪਣੀ ਹਾਰ ਦਾ ਬਦਲਾ ਕਿਸਾਨਾਂ ਤੇ ਮਜ਼ਦੂਰਾਂ ਤੋਂ ਲੈਣ ਲਈ ਸਰਕਾਰ ਨੇ ਵੱਖ ਵੱਖ ਖਿੱਤਿਆਂ ਅਤੇ ਕੌਮਾਂ ਨਾਲ  ਸੰਬੰਧਿਤ ਰੈਜੀਮੈਂਟਾਂ ਨੂੰ ਖਤਮ ਕਰਕੇ  ਭਾਰਤ ਨੂੰ ਹਿੰਦੂ ਰਾਸ਼ਟਰ ਬਣਾੳਣ ਦੇ ਏਜੰਡੇ ਨੂੰ ਇਕ ਕਦਮ ਹੋਰ ਅੱਗੇ ਵਧ ਕੇ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਜਿੱਥੇ ਭਾਰਤ ਦੀਆਂ ਵੱਖ ਵੱਖ ਰੈਜੀਮੈਂਟਾਂ ਦਾ ਇਤਿਹਾਸ ਖ਼ਤਮ ਹੋਵੇਗਾ ਉਥੇ ਹੀ ਭਾਰਤ ਦੇ ਖ਼ਾਸ ਕਰਕੇ ਕਿਸਾਨੀ ਕਿੱਤੇ ਨਾਲ ਸਬੰਧਤ ਨੌਜਵਾਨਾਂ ਦਾ ਰੁਜ਼ਗਾਰ ਵੱਡੀ ਪੱਧਰ ਤੇ ਉਨ੍ਹਾਂ ਤੋਂ ਖੋਹ ਲਿਆ ਜਾਵੇਗਾ ਅਤੇ ਆਰਐੱਸਐੱਸ ਪੱਖੀ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਕੇ ਕਿਰਤੀ ਲੋਕਾਂ ਅਤੇ ਧਾਰਮਿਕ ਘੱਟ ਗਿਣਤੀਆਂ ਉੱਪਰ ਜਬਰ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫਾਸ਼ੀਵਾਦੀ ਨੀਤੀ ਇਸ ਦੇਸ਼ ਨੂੰ ਆਉਣ ਵਾਲੇ ਦਿਨਾਂ ਵਿਚ ਗਹਿਰੇ ਅੰਦਰੂਨੀ ਅਤੇ ਬਾਹਰੀ ਸੰਕਟ ਵਿੱਚ ਸੁੱਟ  ਦੇਵੇਗੀ ।
    ਉਨ੍ਹਾਂ ਨੇ ਕਿਸਾਨਾਂ ਦੇ ਨਾਲ ਵੱਖ ਵੱਖ ਤਬਕਿਆਂ ਨੂੰ ਅਪੀਲ ਕੀਤੀ ਕਿ ਇਸ ਫਾਸ਼ੀਵਾਦੀ ਅਤੇ ਕਾਰਪੋਰੇਟ ਪੱਖੀ ਸਰਕਾਰ ਨੂੰ ਖੇਤੀ ਕਨੂੰਨਾ ਵਾਂਗ ਇਕਜੁੱਟ ਹੋ ਕੇ ਹੀ ਹਰਾਇਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਦੇਸ਼ ਦੇ ਫੌਜੀ ਜਵਾਨਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸੰਘਰਸ਼ ਲੜੇਗਾ । ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ  ਗੁਰਸੇਵਕ ਸਿੰਘ ਧਾਲੀਵਾਲ ਬੀਕੇਯੂ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜੀਰਾ ਬੀਕੇਯੂ ਮਾਨਸਾ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਾਈਆਂਵਾਲਾ ਬੀਕੇਯੂ ਬਹਿਰਾਮਕੇ ਦੇ ਕੈਪਟਨ ਪਿਆਰਾ ਸਿੰਘ ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਹੰਸਾ ਸਿੰਘ  ਨੇ ਸੰਬੋਧਨ ਕੀਤਾ ਅਤੇ ਤੇਈ ਸਕੱਤਰ ਦੀ ਭੂਮਿਕਾ ਜਤਿੰਦਰ ਬਜੀਦਪੁਰ ਨੇ ਨਿਭਾਈ  ।

Related Articles

Leave a Reply

Your email address will not be published. Required fields are marked *

Back to top button