ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਟਾਫ ਅਤੇ ਸਬੰਧਿਤ ਅਧਿਕਾਰੀਆਂ ਨਾਲ ਸਕੀਮ ਦੀ ਪ੍ਰਗਤੀ ਸਬੰਧੀ ਕੀਤੀ ਰੀਵਿਊ ਮੀਟਿੰਗ
- ਛੱਪੜਾਂ ਦਾ ਨਵੀਨੀਕਰਨ/ ਸੁਧਾਰ, ਰੁੱਖ ਲਗਾਉਣ ਤੇ ਕੁਦਰਤੀ ਸਰੋਤਾਂ ਨਾਲ ਸਬੰਧਤ ਕੰਮ ਪਲੇਠੇ ਤੌਰ ਤੇ ਕੀਤੇ ਜਾਣ - ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਟਾਫ ਅਤੇ ਸਬੰਧਿਤ ਅਧਿਕਾਰੀਆਂ ਨਾਲ ਸਕੀਮ ਦੀ ਪ੍ਰਗਤੀ ਸਬੰਧੀ ਕੀਤੀ ਰੀਵਿਊ ਮੀਟਿੰਗ
– ਛੱਪੜਾਂ ਦਾ ਨਵੀਨੀਕਰਨ/ ਸੁਧਾਰ, ਰੁੱਖ ਲਗਾਉਣ ਤੇ ਕੁਦਰਤੀ ਸਰੋਤਾਂ ਨਾਲ ਸਬੰਧਤ ਕੰਮ ਪਲੇਠੇ ਤੌਰ ਤੇ ਕੀਤੇ ਜਾਣ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 30 ਜੂਨ 2022 – ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਆਈ.ਏ.ਐਸ. ਵੱਲੋਂ ਮਗਨਰੇਗਾ ਸਕੀਮ ਦੀ ਪ੍ਰਗਤੀ ਦਾ ਰੀਵਿਊ ਕਰਨ ਲਈ ਸਮੂਹ ਮਗਨਰੇਗਾ ਸਟਾਫ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਗਗਨਦੀਪ ਸਿੰਘ ਵਿਰਕ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਵੀ ਹਾਜ਼ਰ ਸਨ।
ਮਗਨਰੇਗਾ ਸਕੀਮ ਤਹਿਤ ਵੱਖ-ਵੱਖ ਨੁਕਤਿਆਂ ਉਤੇ ਪ੍ਰਗਤੀ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋ ਸਮੂਹ ਬੀ.ਡੀ.ਪੀ.ਓਜ ਅਤੇ ਸਮੂਹ ਮਗਨਰੇਗਾ ਸਟਾਫ ਨੂੰ ਆਦੇਸ਼ ਜਾਰੀ ਕੀਤੇ ਕਿ ਜਿਲ੍ਹੇ ਦੀ ਹਰੇਕ ਪੰਚਾਇਤ ਵਿੱਚ ਮਗਨਰੇਗਾ ਸਕੀਮ ਤਹਿਤ ਵੱਧ ਤੋ ਵੱਧ ਕੰਮ ਕਰਵਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਪਲੇਠੇ ਤੌਰ `ਤੇ ਕੁਦਰਤੀ ਸਰੋਤਾਂ ਨਾਲ ਸਬੰਧਤ ਕੰਮ ਕਰਵਾਏ ਜਾਣ ਜਿਨ੍ਹਾਂ ਵਿੱਚ ਛੱਪੜਾਂ ਦਾ ਨਵੀਨੀਕਰਨ, ਛੱਪੜਾਂ ਦਾ ਸੁਧਾਰ ਤੋਂ ਇਲਾਵਾ ਰੁੱਖ ਲਗਾਉਣ ਦੇ ਕੰਮ ਵੱਧ ਤੋ ਵੱਧ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਸਟਾਫ ਨੂੰ ਇਹ ਵੀ ਸਖ਼ਤ ਹਦਾਇਤ ਕੀਤੀ ਗਈ ਕਿ ਨਹਿਰ ਮਹਿਕਮੇ ਵੱਲੋਂ ਪ੍ਰਾਪਤ ਹੋਈਆਂ ਤਜਵੀਜਾਂ ਅਨੁਸਾਰ ਸਾਰੇ ਦੇ ਸਾਰੇ ਕੰਮ ਜਿਵੇਂ ਕਿ ਡਰੇਨਾਂ/ਖਾਲਿਆਂ ਅਤੇ ਨਹਿਰਾਂ ਆਦਿ ਦੇ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ।
ਉਨ੍ਹਾਂ ਨੇ ਮਗਨਰੇਗਾ ਫੀਲਡ ਸਟਾਫ ਨੂੰ ਰੋਜ਼ਾਨਾ ਫੀਲਡ ਵਿੱਚ ਕੰਮ ਵਾਲੀ ਥਾਂ ਤੇ ਹਾਜ਼ਰ ਰਹਿਣ ਦੇ ਵੀ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮਗਨਰੇਗਾ ਸਕੀਮ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਅਤੇ 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਨਾਲ ਕੰਨਵਰਜਸ ਕਰਕੇ ਪਿੰਡਾਂ ਵਿੱਚ ਵੱਧ ਤੋ ਵੱਧ ਲੀਕਵਡ ਅਤੇ ਸੋਲਿਡ ਵੇਸਟ ਮੈਨੇਜਮੈਟ ਦੇ ਕੰਮ ਤਤਕਾਲ ਪ੍ਰਭਾਵ ਨਾਲ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਮੂਹ ਮਗਨਰੇਗਾ ਸਟਾਫ ਨੂੰ ਸਖਤੀ ਨਾਲ ਹਦਾਇਤ ਕੀਤੀ ਕਿ ਮੁੱਖ ਦਫਤਰ ਵੱਲੋ ਜਾਰੀ ਹਦਾਇਤਾਂ ਅਨੂਸਾਰ ਨੈਸ਼ਨਲ ਮੋਬਾਇਲ ਮੋਨੀਟਰਿੰਗ ਸਿਸਟਮ ਨੂੰ ਜਿਲ੍ਹੇ ਵਿੱਚ ਫੋਰੀ ਤੌਰ `ਤੇ ਲਾਗੂ ਕੀਤਾ ਜਾਵੇ ਅਤੇ ਮੁੱਖ ਦਫਤਰ ਵੱਲੋਂ ਦਿੱਤੇ ਗਏ ਟੀਚਿਆਂ ਅਨੁਸਾਰ ਮੈਨਡੇਜ਼ ਜਨਰੇਟ ਕੀਤੇ ਜਾਣ।
ਮੀਟਿੰਗ ਦੋਰਾਨ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਗਗਨਦੀਪ ਸਿੰਘ ਵਿਰਕ ਵੱਲੋਂ ਸਮੂਹ ਅਧਿਕਾਰੀਆਂ ਅਤੇ ਮਗਨਰੇਗਾ ਸਟਾਫ ਨੂੰ ਆਦੇਸ਼ ਦਿੱਤੇ ਗਏ ਕਿ ਉਨ੍ਹਾਂ ਵੱਲੋਂ ਮਗਨਰੇਗਾ ਸਕੀਮ ਦੇ ਕੰਮਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਇਆ ਕਰੇਗੀ ਇਸ ਲਈ ਕੰਮ ਵਾਲੀ ਜਗ੍ਹਾਂ `ਤੇ ਸਾਰੇ ਵਰਕਰ, ਕੰਮ `ਤੇ ਹਾਜ਼ਰ ਹੋਣੇ ਚਾਹੀਦੇ ਹਨ। ਮਸਟਰੋਲ ਸਾਇਟ `ਤੇ ਉਪਲਬੱਧ ਹੋਣਾ ਜ਼ਰੂਰੀ ਹੈ ਅਤੇ ਹਾਜ਼ਰ ਆਏ ਵਿਅਕਤੀਆਂ ਪਾਸ ਆਪਣੇ ਜਾਬ ਕਾਰਡ ਹੋਣੇ ਲਾਜ਼ਮੀ ਹਨ।
ਮੀਟਿੰਗ ਵਿੱਚ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਤੋਂ ਇਲਾਵਾ ਜਲ ਸਪਲਾਈ ਅਤੇ ਰੂਰਲ ਸੈਨੀਟੇਸਨ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਬੀ.ਡੀ.ਪੀ.ਓਜ ਅਤੇ ਸਮੂਹ ਮਗਨਰੇਗਾ ਸਟਾਫ ਹਾਜ਼ਰ ਸਨ।