Ferozepur News
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਜਟ ਦੀ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ , ਆਪ ਸਰਕਾਰ ਦਾ ਪਲੇਠਾ ਬਜਟ ਮੁਲਾਜ਼ਮ ਵਿਰੋਧੀ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਜਟ ਦੀ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ , ਆਪ ਸਰਕਾਰ ਦਾ ਪਲੇਠਾ ਬਜਟ ਮੁਲਾਜ਼ਮ ਵਿਰੋਧੀ
ਫਿਰੋਜ਼ਪੁਰ, 30 ਜੂਨ 2022 – ਪੰਜਾਬ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਦੇ ਸਾਂਝੇ ਫਰੰਟ ਵੱਲੋ
ਪੰਜਾਬ ਦੀ ਆਪ ਸਰਕਾਰ ਦੇ ਪਲੇਠੇ ਬਜਟ ਨੂੰ ਮੁਲਾਜ਼ਮ ਵਿਰੋਧੀ ਗਰਦਾਨਦਿਆਂ ਅੱਜ ਇਥੇ ਡੀ.ਸੀ. ਦਫਤਰ ਸਾਹਮਣੇ ਬਜਟ ਦੀਆਂ ਕਾਪੀਆਂ ਸਾੜਕੇ ਰੋਸ ਮੁਜ਼ਾਹਰਾ ਕੀਤਾ ਗਿਆ । ਇਸ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ
ਗਿਣਤੀ ਵਿਚ ਮੁਲਜ਼ਮਾਂ, ਪੈਨਸ਼ਨਰਾਂ ਨੇ ਭਾਗ ਲਿਆ । ਇਸ ਮੌਕੇ ਮਨੋਹਰ ਲਾਲ, ਜ਼ਿਲ੍ਹਾ ਪ੍ਰਧਾਨ
ਪੀ.ਐਸ.ਐਮ.ਐਸ.ਯੂ., ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਸੋਨੂੰ ਕਸ਼ਅਪ
ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਰਾਮ ਪ੍ਰਸ਼ਾਦ ਜ਼ਿਲ੍ਹਾ ਪ੍ਰਧਾਨ ਦਰਜਾ ਚਾਰ ਮੁਲਾਜ਼ਮ
ਯੂਨੀਅਨ, ਅਜੀਤ ਸਿੰਘ ਸੋਢੀ ਜ਼ਿਲ੍ਹਾ ਜਨਰਲ ਸਕੱਤਰ ਪੈਨਸ਼ਨਰਜ਼ ਐਸੋਸੀਏਸ਼ਨ, ਪ੍ਰਵੀਨ ਕੁਮਾਰ ਜ਼ਿਲ੍ਹਾ ਜਨਰਲ
ਸਕੱਤਰ ਦਰਜਾ ਚਾਰ ਯੂਨੀਅਨ, ਅਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਖਜ਼ਾਨਾ ਦਫਤਰ, ਪਵਨ ਕੁਮਾਰ ਸ਼ਰਮਾ ਜ਼ਿਲ੍ਹਾ
ਖਜ਼ਾਨਚੀ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਉਕਾਰ ਸਿੰਘ ਪੰਜਾਬ ਰੋਡਵੇਜ਼, ਇੰਦਰਜੀਤ ਸਿੰਘ ਢਿੱਲੋ ਜ਼ਿਲ੍ਹਾ
ਸੀਨੀਅਰ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਹੋਰ ਪੈਨਸ਼ਨਰ ਆਗੂਆਂ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਮੁਲਾਜ਼ਮ ਵਿਰੋਧੀ ਗਰਦਾਨਦਿਆਂ ਇਸਦੀ ਸਖਤ ਸ਼ਬਦਾਂ ਵਿਚ ਨਿਖੇਦੀ
ਕੀਤੀ। ਇਸ ਮੌਕੇ ਉਕਤ ਮੁਲਾਜ਼ਮ ਤੇ ਪੈਨਸ਼ਨਰਜ਼ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ
ਪੁਰਾਣੀ ਪੈਨਸ਼ਨ ਸਕੀਮ ਸਰਕਾਰ ਬਣਦੇ ਸਾਰ ਲਾਗੂ ਕਰਨ ਦੇ ਦਾਅਵੇ ਕਰਦੀ ਨਹੀ ਥੱਕਦੀ ਸੀ, ਪਰ ਹੁਣ ਸਰਕਾਰ ਨੇ
ਪੁਰਾਣੀ ਪੈਨਸ਼ਨ ਸਕੀਮ ਸਬੰਧੀ ਵਿਧਾਨ ਸਭਾ ਵਿਚ ਗੱਲ ਕਰਨ ਤੋ ਵੀ ਟਾਲਾ ਵੱਟ ਲਿਆ ਹੈ । ਉਹਨਾਂ ਕਿਹਾ ਕਿ
ਪੰਜਾਬ ਸਰਕਾਰ ਨੇ ਆਪਣੇ ਬਜਟ ਵਿਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਪੇ
ਕਮਿਸ਼ਨ ਵਿਚ ਸੋਧਾਂ ਕਰਨ, ਪ੍ਰੋਬੇਸ਼ਨ ਪੀਰਅਡ ਵਿਚ ਪੂਰੀ ਤਨਖਾਹ ਦੇਣ ਤੋ ਆਦਿ ਸਬੰਧੀ ਕੋਈ ਜ਼ਿਕਰ ਤੱਕ ਨਹੀ
ਕੀਤਾ । ਜਿਸ ਕਾਰਨ ਪੂਰੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨ ਵਰਗ ਵਿਚ ਸੂਬੇ ਵਿਚ ਨਵੀ ਬਣੀ ਆਪ ਸਰਕਾਰ ਦੇ
ਖਿਲਾਫ ਰੋਹ ਜਾਗ ਪਿਆ ਹੈ । ਉਕਤ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ
ਲੰਬੇ ਸਮੇ ਤੋ ਲਟਕਦੀਆਂ ਮੰਗਾਂ ਨੂੰ ਤੁਰੰਤ ਹੱਲ ਕਰਕੇ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਪੰਜਾਬ ਦੇ ਸਰਕਾਰੀ
ਮੁਲਾਜ਼ਮਾਂ ਤੇ ਬਿਨਾਂ ਦੇਰੀ ਲਾਗੂ ਕੀਤੀ ਜਾਵੇ ਅਤੇ ਡੀ.ਏ. ਦੀਆਂ ਬਕਾਇਆਂ ਕਿਸ਼ਤਾਂ ਤੁਰੰਤ ਜਾਰੀ ਕਰਕੇ ਡੀ.ਏ. ਦਾ
ਬਕਾਇਆ ਨਕਦ ਦਿੱਤਾ ਜਾਵੇ । ਇਸ ਮੌਕੇ ਮੁਲਾਜਮ ਆਗੂਆਂ ਨੇ ਪੰਜਾਬ ਦੀ ਆਪ ਸਰਕਾਰ ਨੂੰ ਚਿਤਾਵਨੀ ਦਿੱਤੀ
ਕਿ ਜੇਕਰ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਇਨ੍ਹਾਂ ਦੀ ਪੂਰਤੀ ਨਾ ਕੀਤੀ ਤਾਂ
ਸਰਕਾਰ ਨੂੰ ਸੂਬੇ ਭਰ ਵਿਚ ਮੁਲਾਜ਼ਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ ।