Date: Mon, Jul 18, 2022 at 5:37 PM
Subject: ਡਿਪਟੀ ਕਮਿਸ਼ਨਰ ਵੱਲੋਂ ਮੀਂਹ ਕਾਰਨ ਪੈਦਾ ਹੋਏ ਹਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
To:
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਫਿਰੋਜ਼ਪੁਰ
ਡਿਪਟੀ ਕਮਿਸ਼ਨਰ ਵੱਲੋਂ ਮੀਂਹ ਕਾਰਨ ਪੈਦਾ ਹੋਏ ਹਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪਰ, 18 ਜੁਲਾਈ.
ਜ਼ਿਲ੍ਹੇ ਵਿਚ ਪਿੱਛਲੇ ਦਿਨੀਂ ਹੋਈ ਬਾਰਿਸ਼ ਕਾਰਨ ਪੈਦਾ ਹੋਏ ਹਲਾਤਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਫਿਰੋਜ਼ਪਰ ਅਮ੍ਰਿਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਸਾਰੇ ਪ੍ਰਬੰਧ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਮੀਂਹ ਆਉਂਦਾ ਹੈ ਤਾਂ ਸਾਨੂੰ ਇਸ ਕਾਰਨ ਪੈਦਾ ਹੋਣ ਵਾਲੇ ਹਲਾਤਾਂ ਤੋਂ ਜਾਣੂ ਹੋਣਾ ਚਾਹੀਦਾ ਹੈ ਅਤੇ ਲੋੜੀਂਦੇ ਸਾਰੇ ਪ੍ਰਬੰਧ ਆਪਸੀ ਤਾਲਮੇਲ ਕਰ ਕੇ ਕਰ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਪਾਣੀ ਦੀ ਨਿਕਾਸੀ ਲਈ ਪੰਪ ਲਗਾਉਣ ਦੀ ਜਰੂਰਤ ਪੈਂਦੀ ਹੈ ਉਥੇ ਪੰਪ ਲਗਾਉਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਪਾਣੀ ਦੀ ਨਿਕਾਸੀ ਸਬੰਧੀ ਨਹਿਰੀ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ, ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਇੰਦਰਪਾਲ, ਤਹਿਸੀਲਦਾਰ ਸ੍ਰੀ ਵਿਜੈ ਬਹਿਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।