ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸੈਮੀਨਾਰ ਦਾ ਆਯੋਜਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ ( ) 27 ਜੁਲਾਈ 2022- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਗੌਰਮਿੰਟ ਹਾਈ ਸਕੂਲ ਫਰੀਦੇ ਵਾਲਾ ਵਿਖੇ 13 ਅਗਸਤ ਨੂੰ ਲਗਣ ਵਾਲੀ ਨੈਸ਼ਨਲ ਲੋਕ ਅਦਾਲਤ ਅਤੇ ਔਰਤਾਂ ਦੇ ਹੱਕਾਂ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।
ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ 13 ਅਗਸਤ ਨੂੰ ਜ਼ਿਲ੍ਹਾ ਫਿਰੋਜ਼ਪੁਰ, ਗੁਰੂਹਰਸਹਾਏ ਅਤੇ ਜੀਰਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਕੇ ਰਾਜ਼ੀਨਾਮਾ ਹੋਣ ਯੋਗ ਕੇਸ ਲੱਗ ਸਕਦੇ ਹਨ । ਇਸ ਤੋਂ ਇਲਾਵਾ ਇਸ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ ।
ਇਸ ਤੋਂ ਬਾਅਦ ਉਨ੍ਹਾਂ ਨੇ ਔਰਤਾਂ ਦੇ ਹੱਕਾਂ ਪ੍ਰਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਪੌਕਸੌ ਐਕਟ ਅਤੇ ਔਰਤਾਂ ਨੂੰ ਮਿਲਣ ਵਾਲੀਆਂ ਕਾਨੂੰਨੀ ਸਹਾਇਤਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਬਾਰੇ ਵੀ ਦੱਸਿਆ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਨੇ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ । ਇਸ ਤੋਂ ਇਲਾਵਾ ਇਸ ਸਕੂਲ ਦੇ ਬੱਚਿਆਂ ਨੇ ਜੱਜ ਸਾਹਿਬ ਨਾਲ ਵਿਚਾਰ ਵਟਾਂਦਰਾ ਕੀਤਾ । ਉਨ੍ਹਾਂ ਵੱਲੋਂ ਬੱਚਿਆਂ ਦੀ ਹੌਸਲਾ ਅਫਜਾਈ ਕਰਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਅੰਤ ਵਿੱਚ ਸਕੂਲ ਮੁਖੀ ਵੱਲੋਂ ਸੀਜੈਐਮ ਏਕਤਾ ਉਪਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਇਸ ਤੋਂ ਬਾਅਦ ਸੀਜੈਐਮ ਏਕਤਾ ਉਪਲ ਨੇ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦਾ ਦੌਰਾ ਕੀਤਾ ਅਤੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ । ਅਤੇ ਉਪਰੋਕਤ ਦਰਸਾਈਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ । ਇਸ ਸਕੂਲ ਦੀ ਦਸਵੀਂ ਜਮਾਤ ਪਾਸ ਕਰ ਚੁੱਕੀ ਵਿਦਿਆਰਥਣ ਮਿਸ ਪਲਕਦੀਪ ਕੌਰ ਨੂੰ ਉਸ ਦੇ ਜ਼ਿਲ੍ਹਾ ਫਿਰੋਜ਼ਪੁਰ ਵਿੱਚੋਂ ਤੀਜੇ ਨੰਬਰ ਤੇ ਆਉਣ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਅਤੇ ਇੱਥੋਂ ਵਿਦਾਇਗੀ ਲਈ