ਪੈਨਸ਼ਨਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਡੀਸੀ ਦਫ਼ਤਰ ਦੇ ਸਾਹਮਣੇ ਕੀਤਾ ਅਰਥੀ ਫੂਕ ਮੁਹਾਜਰਾ
ਪੈਨਸ਼ਨਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਡੀਸੀ ਦਫ਼ਤਰ ਦੇ ਸਾਹਮਣੇ ਕੀਤਾ ਅਰਥੀ ਫੂਕ ਮੁਹਾਜਰਾ
ਗੌਰਵ ਮਾਣਿਕ
ਫਿਰੋਜ਼ਪੁਰ 29 ਜੁਲਾਈ 2022 – ਅੱਜ ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਰ ਸਾਝਾ ਫਰੰਟ ਫਿਰੋਜ਼ਪੁਰ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਅਰਥੀ ਫੂਕ ਮੁਹਾਜਰਾ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ।
ਇਸ ਮੋਕੇ ਰਾਮ ਪ੍ਰਸ਼ਾਦ ਪ੍ਰਧਾਨ ਕਲਾਸ ਫੋਰਥ ਯੂਨੀਅਨ, ਕ੍ਰਿਸ਼ਨ ਚੰਦ ਜਾਗੋਵਾਲੀਆਂ, ਪਰਵੀਨ ਕੁਮਾਰ ਜਨਰਲ ਸਕੱਤਰ, ਮਨਹੋਰ ਲਾਲ ਪ੍ਰਧਾਨ ਪੀਐਸਐਮਐਸਯੂ , ਅਜੀਤ ਸਿੰਘ ਸੋਢੀ, ਜਗੀਰ ਚੰਦ, ਬਖਸ਼ੀਸ ਸਿੰਘ, ਜਸਪਾਲ ਸਿੰਘ ਡੀਐਸਪੀ ਰਿਟਾ. , ਜਗਸੀਰ ਸਿੰਘ ਭਾਗਰ ਪੀਐਸਐਮਐਸਯੂ, ਓਮ ਪ੍ਰਕਾਸ਼ ਰੋਡਵੇਜ, ਸੁਰਿੰਦਰਪਾਲ ਸ਼ਰਮਾ ਬਿਜਲੀ ਬੋਰਡ, ਸੁਰਿੰਦਰ ਕੁਮਾਰ ਜੋਸ਼ਨ, ਕੇਐਲ ਗਾਬਾ ਪ੍ਰਧਾਨ ਪੈਨਸ਼ਨਰ ਯੂਨੀਅਨ, ਰਾਕੇਸ਼ ਸ਼ਰਮਾ ਬਿਜਲੀ ਬੋਰਡ, ਚਾਨਣ ਸਿੰਘ, ਸ਼ਾਮ ਸਿੰਘ, ਮੇਹਰ ਸਿੰਘ ਜਲਾਲਾਬਾਦ, ਨਿਸ਼ਾਨ ਸਿੰਘ, ਹਰਭਜਨ ਸਿੰਘ, ਬਲਵੀਰ ਸਿੰਘ ਗੋਖੀਵਾਲ, ਮਿਹਰ ਸਿੰਘ ਲੱਖੋਕੇ ਬਹਿਰਾਮ, ਸੁਖਜਿੰਦਰ ਸਿੰਘ ਖਾਨਪੁਰ, ਦਲਜੀਤ ਸਿੰਘ ਯਾਰੇਸ਼ਾਹ ਵਾਲਾ, ਹਰਭਗਵਾਨ ਕੰਬੋਜ, ਮਹਿੰਦਰ ਸਿੰਘ, ਮਾਨਾ ਸਿੰਘ ਭੱਟੀ, ਵਿਲਸਨ ਡੀਸੀ ਦਫਤਰ ਸੁਖਵਿੰਦਰ ਸਿੰਘ ਡੀਸੀ ਦਫਤਰ ਅਤੇ ਕਿੱਕਰ ਸਿੰਘ ਜੀਰਾ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਜ਼ ਅਤੇ ਮੁਲਾਜ਼ਮ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾਈ ਹੋਈ ਹੈ ਜਿਸ ਕਰਕੇ ਇਹ ਵਿਸ਼ਾਲ ਰੈਲੀ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਮੁਜਾਹਰਾਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿ ਰਵਾਇਤੀ ਪਾਰਟੀਆਂ ਦੀਆਂ ਟਰਕਾਊ ਅਤੇ ਲਮਕਾਊ ਨੀਤੀਆਂ ਤੋਂ ਤੰਗ ਆ ਕੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੇ ਭਗਵੰਤ ਮਾਨ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ ਪਰ ਪਿਛਲੇ ਚਾਰ ਕੁ ਮਹੀਨਿਆਂ ਦੀ ਕਾਰਗੁਜ਼ਾਰੀ ਵੇਖ ਕੇ ਹੀ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦਾ ਸਾਰਾ ਉਤਸ਼ਾਹ ਮੱਠਾ ਪੈਂਦਾ ਜਾ ਰਿਹਾ ਹੈ ਅਤੇ ਪਿਛਲੇ ਬਜਟ ਇਜਲਾਸ ਦੌਰਾਨ ਮੁਲਾਜ਼ਮ ਵਰਗ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰ ਕੇ ਭਗਵੰਤ ਮਾਨ ਸਰਕਾਰ ਨੇ ਇਸ ਵਰਗ ਨੂੰ ਮੁੜ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੇ ਕੱਚੇ ਮੁਲਾਜ਼ਮ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਾਂਗਰਸ ਸਰਕਾਰ ਵਲੋਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਸਮੇਂ ਪੈਨਸ਼ਨਰ ਵਰਗ ਨਾਲ ਕੀਤੀ ਘੋਰ ਨਾਇਨਸਾਫ਼ੀ ਦੂਰ ਕਰਨ ਅਤੇ ਡੀਏ ਦੀਆਂ ਕਿਸ਼ਤਾਂ ਤੁਰੰਤ ਅਦਾ ਕਰਨ ਦੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਵਿਚੋਂ ਇਕ ਵੀ ਵਾਅਦਾ ਵਫ਼ਾ ਨਹੀਂ ਹੋਇਆ। ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਤਿੰਨ ਸਾਲ ਸਿਰਫ ਮੁੱਢਲੀ ਤਨਖ਼ਾਹ ਦੇਣ ਵਾਲਾ ਬਾਦਲ ਸਰਕਾਰ ਦਾ ਕਾਲਾ ਫੁਰਮਾਨ ਵੀ ਉਸੇ ਤਰ੍ਹਾਂ ਕਾਇਮ ਹੈ। ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ ਕਈ ਸਹੂਲਤਾਂ ਖੋਹ ਲਈਆਂ ਗਈਆਂ ਹਨ, ਜੋ ਸਰਕਾਰ ਦੇ ਮੁਲਾਜ਼ਮ ਵਿਰੋਧੀ ਰੁਖ਼ ਨੂੰ ਸਾਬਿਤ ਕਰਨ ਲਈ ਕਾਫ਼ੀ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੀ ਪਿਛਲੇ ਦਿਨੀਂ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਉਲੀਕੇ ਐਕਸ਼ਨ ਪੋ੍ਗਰਾਮ ਅੱਜ ਪੂਰੇ ਪੰਜਾਬ ਵਿਚ ਸਾਰੇ ਜ਼ਿਲ੍ਹਾ ਕੇਂਦਰਾਂ ‘ਤੇ ਰੋਸ ਰੈਲੀਆਂ ਕੀਤੀਆ ਗਈਆਂ ਹਨ ਅਤੇ ਇਸ ਤੋਂ ਬਾਅਦ 7 ਅਗਸਤ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਸੂਬਾਈ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਜਲਦੀ ਤੋਂ ਜਲਦੀ ਧਿਆਨ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।