ਕਿਸਾਨ ਮਜ਼ਦੂਰ ਜਥੇਬੰਦੀ ਨੇ ਦੇਸ਼ ਭਰ ਦੇ ਬਿਜਲੀ ਵਿਭਾਗ ਦੇ ਇੰਜੀਨੀਅਰਾਂ ਵੱਲੋਂ 9 ਅਗਸਤ ਨੂੰ ਕੀਤੇ ਜਾ ਰਹੇ ਦੇਸ਼ ਵਿਆਪੀ ਅੰਦੋਲਨ ਦੀ ਕੀਤੀ ਹਮਾਇਤ
ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿਲ 2022 ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਸਖਤ
ਕਿਸਾਨ ਮਜ਼ਦੂਰ ਜਥੇਬੰਦੀ ਨੇ ਦੇਸ਼ ਭਰ ਦੇ ਬਿਜਲੀ ਵਿਭਾਗ ਦੇ ਇੰਜੀਨੀਅਰਾਂ ਵੱਲੋਂ 9 ਅਗਸਤ ਨੂੰ ਕੀਤੇ ਜਾ ਰਹੇ ਦੇਸ਼ ਵਿਆਪੀ ਅੰਦੋਲਨ ਦੀ ਕੀਤੀ ਹਮਾਇਤ
ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿਲ 2022 ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਸਖਤ ਵਿਰੋਧ ਕੀਤਾ ਜਾਵੇਗਾ ਤੇ ਤਿੱਖੇ ਅੰਦੋਲਨ ਦਾ ਐਲਾਨ
ਵਿਰੋਧ ਤੇ ਕੀਤਾ ਜਾਵੇਗਾ ਤਿੱਖੇ ਅੰਦੋਲਨ ਦਾ ਐ
ਫਿਰੋਜ਼ਪੁਰ, ਅਗਸਤ 5, 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਦੀ ਪ੍ਰਮੁੱਖ ਮੰਗ ਦਿੱਲੀ ਵਿਚ ਚੱਲੇ ਇਤਿਹਾਸਕ ਕਿਸਾਨ ਸੰਘਰਸ਼ ਦੇ ਮੰਗ ਪੱਤਰ ਦਾ ਹਿੱਸਾ ਸੀ। ਮੋਦੀ ਸਰਕਾਰ ਵਾਅਦਾ ਖਿਲਾਫ਼ੀ ਕਰਕੇ ਬਿਜਲੀ ਸੋਧ ਬਿੱਲ 2022 ਨੂੰ ਪਾਰਲੀਮੈਂਟ ਦੇ ਚਲਦੇ ਸੈਸ਼ਨ ਵਿਚ ਪੇਸ਼ ਕਰਨਾ ਚਾਹੁੰਦੀ, ਜਿਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਕਤ ਬਿੱਲ ਦੇ ਖਿਲਾਫ ਦੇਸ਼ ਭਰ ਦੇ ਬਿਜਲੀ ਵਿਭਾਗ ਦੇ ਇੰਜੀਨੀਅਰਾਂ ਤੇ ਮੁਲਾਜ਼ਮਾਂ ਵੱਲੋਂ 9 ਅਗਸਤ ਨੂੰ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦੀ ਜਥੇਬੰਦੀ ਵੱਲੋਂ ਪੂਰਨ ਹਮਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜਦੋਂ 9 ਦਸੰਬਰ 2021 ਨੂੰ ਦਿੱਲੀ ਅੰਦੋਲਨ ਮੁਲਤਵੀ ਕੀਤਾ ਸੀ ਤਾਂ ਮੋਦੀ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ ਕਿ ਬਿਜਲੀ ਸੋਧ ਬਿੱਲ ਨੂੰ ਉਨ੍ਹਾਂ ਚਿਰ ਤਕ ਪਾਸ ਨਹੀਂ ਕੀਤਾ ਜਾਵੇਗਾ ਜਿੰਨਾ ਚਿਰ ਇਸ ਬਿੱਲ ਬਾਰੇ ਸਟਾਕ ਹੋਲਡਰ ਤੇ ਕਿਸਾਨ ਜਥੇਬੰਦੀਆਂ ਸਹਿਮਤ ਨਹੀਂ ਹੋ ਜਾਂਦੀਆਂ, ਹੁਣ ਸਟਾਕ ਹੋਲਡਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਬਗ਼ੈਰ ਕੋਈ ਮੀਟਿੰਗ ਜਾਂ ਸਲਾਹ ਮਸ਼ਵਰਾ ਕੀਤੇ ਮੋਦੀ ਸਰਕਾਰ ਉਕਤ ਬਿੱਲ ਨੂੰ ਪਾਰਲੀਮੈਂਟ ਵਿਚ ਪੇਸ਼ ਕਰਕੇ ਪਾਸ ਕਰਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਕਿਸਾਨ ਅਆਗੂਆਂ ਨੇ ਉਕਤ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕਰਨ ਨੂੰ ਚੁਣੌਤੀ ਵਜੋਂ ਲੈਂਦਿਆਂ ਤੁਰੰਤ ਸੜਕਾਂ ਉੱਤੇ ਆਉਣ ਦੀ ਚਿਤਾਵਨੀ ਦਿੱਤੀ ਹੈ।
ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਉਕਤ ਬਿਜਲੀ ਸੋਧ ਬਿੱਲ2022 ਤੁਰੰਤ ਰੱਦ ਕੀਤਾ ਜਾਵੇ, ਕਿਉਂਕਿ ਉਕਤ ਬਿੱਲ ਬਿਜਲੀ ਐਕਟ 2003 ਦੀ ਥਾਂ ਲਵੇਗਾ ਤੇ ਪਹਿਲਾਂ ਹੀ ਬਿਜਲੀ ਨਿਗਮ ਬਣਾ ਕੇ ਬਿਜਲੀ ਦੇ ਕਿੱਤੇ ਨੂੰ ਪੂਰੀ ਤਰ੍ਹਾਂ ਨਿੱਜੀ ਬਿਜਲੀ ਕੰਪਨੀਆਂ ਦੇ ਹਵਾਲੇ ਕਰਕੇ ਬਿਜਲੀ ਦੀ ਵੰਡ ਤੇ ਨਿਗਮੀਕਰਨ ਸਪਲਾਈ ਦਾ ਨਿੱਜੀਕਰਨ ਕਰਨਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਖਪਤਕਾਰ ਬਿਜਲੀ ਤੋਂ ਵਾਂਝੇ ਹੋ ਜਾਣਗੇ ਤੇ ਬਿਜਲੀ ਮਹਿੰਗੀ ਹੋਣ ਕਰਕੇ ਖਪਤਕਾਰਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ।