ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਜ਼ਿਲਾ ਫਿਰੋਜ਼ਪੁਰ ਦੇ ਆਪ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨਾ ਦੇ ਕੇ ਮੰਗ ਪੱਤਰ ਦਿੱਤੇ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਜ਼ਿਲਾ ਫਿਰੋਜ਼ਪੁਰ ਦੇ ਆਪ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨਾ ਦੇ ਕੇ ਮੰਗ ਪੱਤਰ ਦਿੱਤੇ ➖➖➖➖➖➖
ਫਿਰੋਜ਼ਪੁਰ, 12.9.2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ ਵੱਖ ਝੋਨਾ ਵਲੋਂ ਆਪ ਸਰਕਾਰ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ 1 ਮੰਤਰੀ ਤੇ 3 ਹਲਕਾ ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਰੋਸ ਧਰਨੇ ਲਗਾਏ ਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦਿੱਤੇ। ਇਹਨਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਪੱਖੀ ਸਾਮਰਾਜੀ ਨੀਤੀਆਂ ਉੱਤੇ ਚੱਲ ਰਹੀ ਕੇਂਦਰ ਤੇ ਪੰਜਾਬ ਸਰਕਾਰ ਪੰਜਾਬ ਦਾ ਪਾਣੀ ਨਿੱਜੀ ਕੰਪਨੀਆਂ ਦੇ ਹੱਥ ਦੇ ਰਹੀ ਹੈ, ਜਦੋਂ ਕਿ ਸਰਕਾਰ ਵੱਲੋਂ ਪ੍ਰਦੂਸ਼ਿਤ ਕੰਟਰੋਲ ਬੋਰਡ ਦੇ ਕਾਨੂੰਨ ਲਾਗੂ ਨਾਂਹ ਹੋਣ ਕਰਕੇ ਸਨਅਤਾਂ ਫੈਕਟਰੀਆਂ ਨੇ ਪੰਜਾਬ ਧਰਤੀ ਹੇਠ ਪਾਣੀ ਤੇ ਉੱਪਰਲਾ ਦਰਿਆਈ ਪਾਣੀ ਪ੍ਰਦੂਸ਼ਿਤ ਕਰ ਦਿੱਤਾ ਹੈ।
ਕਿਸਾਨ ਆਗੂਆਂ ਨੇ ਇਸ ਮੌਕੇ ਜ਼ੋਰਦਾਰ ਮੰਗ ਕੀਤੀ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਤੇ ਧਰਤੀ ਉੱਪਰਲੇ ਪਾਣੀ ਨੂੰ ਬਚਾਉਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਨੂੰਨੀ ਸਖਤੀ ਨਾਲ ਲਾਗੂ ਕੀਤੇ ਜਾਣ, 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਕੇਂਦਰ ਤੇ ਪੰਜਾਬ ਸਰਕਾਰ ਲਾਗੂ ਕਰੇ, ਪੰਜਾਬ ਦੀ ਸਾਰੀ ਜ਼ਮੀਨ ਨੂੰ ਨਹਿਰੀ ਪਾਣੀ ਲਗਾਉਣ ਦਾ ਪ੍ਰਬੰਧ ਪੰਜਾਬ ਸਰਕਾਰ ਕਰੇ, ਦੂਜੇ ਰਾਜਾਂ ਨਾਲ ਪਾਣੀ ਦੀ ਵੰਡ ਦਾ ਨਿਬੇੜਾ ਰਿਪੇਰੀਅਨ ਕਾਨੂੰਨ ਮੁਤਾਬਕ ਕੀਤਾ ਜਾਵੇ, ਸਾਢੇ ਸਤਾਰਾਂ (17.5) ਹੱਦਬੰਦੀ ਕਾਨੂੰਨ ਲਾਗੂ ਕਰਕੇ ਲੱਖਾਂ ਏਕੜ ਸਰਪਲੱਸ ਜ਼ਮੀਨ ਬੇਜ਼ਮੀਨੇ ਤੇ ਥੁੜ ਜ਼ਮੀਨਿਆਂ ਵਿਚ ਵੰਡੀ ਜਾਵੇ, ਝੋਨੇ ਦੀ ਸਰਕਾਰੀ ਖ਼ਰੀਦ ਉਤੇ ਫ਼ਰਦਾਂ ਦੀ ਸ਼ਰਤ ਹਟਾਈ ਜਾਵੇ, ਬਿਜਲੀ ਸੋਧ ਬਿੱਲ 2022 ਦਾ ਖਰੜਾ ਰੱਦ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਡਾ: ਸੁਆਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਨਸ਼ਾ ਮਾਫ਼ੀਆ ਤੇ ਰੇਤ ਮਾਫੀਆ ਨੂੰ ਨੱਥ ਪਾਈ ਜਾਵੇ ਰੇਤ ਚੋਣ ਵਾਅਦੇ ਅਨੁਸਾਰ ਸਸਤੀ ਕੀਤੀ ਜਾਵੇ, ਹੜ੍ਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ 50 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਜਾਵੇ ਤੇ ਤਾਰ ਪਾਰਲੀਆਂ ਜ਼ਮੀਨਾਂ ਦਾ ਪਿਛਲੇ ਪੰਜ ਸਾਲਾਂ ਦਾ 10 ਹਜ਼ਾਰ ਪ੍ਰਤੀ ਏਕਡ਼ ਮੁਆਵਜਾ ਤੁਰੰਤ ਦਿੱਤਾ ਜਾਵੇ।👏👏👏