Ferozepur News
ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸਕੂਲ ਵਿੱਚ ਮਨਾਇਆ ਗਿਆ 53ਵਾਂ ਐਨਐਸਐਸ ਦਿਵਸ
ਦੰਦਾਂ ਦਾ ਮੁਫਤ ਨੀਰਿਖਣ ਕੈਂਪ ਲਗਾਇਆ, ਟੁੱਥਪੇਸਟ ਵੰਡੇ
ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸਕੂਲ ਵਿੱਚ ਮਨਾਇਆ ਗਿਆ 53ਵਾਂ ਐਨਐਸਐਸ ਦਿਵਸ
ਦੰਦਾਂ ਦਾ ਮੁਫਤ ਨੀਰਿਖਣ ਕੈਂਪ ਲਗਾਇਆ, ਟੁੱਥਪੇਸਟ ਵੰਡੇ
ਫ਼ਿਰੋਜ਼ਪੁਰ 24 ਸਤੰਬਰ, 2022: ਅੱਜ ਪ੍ਰਿੰਸੀਪਲ ਸੰਜੀਵ ਟੰਡਨ ਦੀ ਪ੍ਰਧਾਨਗੀ ਹੇਠ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸਕੂਲ ਵਿੱਚ 53ਵਾਂ ਐਨਐਸਐਸ ਦਿਵਸ ਮਨਾਇਆ ਗਿਆ। ਇਸ ਮੌਕੇ ਡਾ: ਅਨਮੋਲ ਕੱਕੜ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਜਿਸ ਵਿੱਚ 145 ਵਿਦਿਆਰਥੀਆਂ ਦੇ ਦੰਦਾਂ ਦਾ ਮੁਆਇਨਾ ਕੀਤਾ ਗਿਆ ਅਤੇ ਜਾਗਰੂਕਤਾ ਲਈ ਮੁਫ਼ਤ ਟੂਥਪੇਸਟ ਵੰਢੇ ਗਏ । ਡਾ: ਅਨਮੋਲ ਦੁਆਰਾ ਦੰਦਾਂ ਨੂੰ ਕਿਵੇਂ ਸਾਫ਼ ਕਰਨਾ ਹੈ, ਦਾ ਪ੍ਰਦਰਸ਼ਨ ਵੀ ਕੀਤਾ ਗਿਆ।
ਪ੍ਰੋਗਰਾਮ ਅਫ਼ਸਰ ਦੀਪਕ ਸ਼ਰਮਾ ਨੇ ਦੱਸਿਆ ਕਿ ਦੇਸ਼ ਦੇ ਨੌਜਵਾਨਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਲਈ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦਾ ਆਯੋਜਨ ਕੀਤਾ ਜਾਂਦਾ ਹੈ। ਇਹ ਹਰ ਸਾਲ 24 ਸਤੰਬਰ ਨੂੰ ਮਨਾਇਆ ਜਾਂਦਾ ਹੈ। ਰਾਸ਼ਟਰੀ ਸੇਵਾ ਯੋਜਨਾ ਦੀ ਸਥਾਪਨਾ 24 ਸਤੰਬਰ, 1969 ਨੂੰ ਕੀਤੀ ਗਈ ਸੀ। ਇਸ ਸੰਸਥਾ ਦੀ ਸਥਾਪਨਾ ਦੀ ਚਰਚਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸਮੇਂ ਤੋਂ ਆਜ਼ਾਦੀ ਤੋਂ ਪਹਿਲਾਂ ਤੋਂ ਹੀ ਚੱਲ ਰਹੀ ਸੀ, ਜਿਸ ਨੂੰ 1969 ਈ: ਵਿਚ ਅੰਤਿਮ ਰੂਪ ਦਿੱਤਾ ਗਿਆ। ਇਸ ਦਿਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਸਮਾਜ ਦੇ ਲੋਕਾਂ ਦੇ ਨਾਲ ਮਿਲਜੁਲ ਕੇ