ਕਿਸਾਨ ਮਜ਼ਦੂਰ ਜਥੇਬੰਦੀ ਵੱਲੋ 3 ਅਕਤੂਬਰ ਨੂੰ ਪੰਜਾਬ ਭਰ ਵਿੱਚ ਤਿੰਨ ਘੰਟੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ
ਲਖੀਮਪੁਰ ਖੀਰੀ ਵਿੱਚ ਪਿਛਲੇ ਸਾਲ ਵਾਪਰੇ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋ ਲਖੀਮਪੁਰ ਖੀਰੀ ਵਿੱਚ ਪਿਛਲੇ ਸਾਲ ਵਾਪਰੇ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ 3 ਅਕਤੂਬਰ ਨੂੰ ਪੰਜਾਬ ਭਰ ਵਿੱਚ ਤਿੰਨ ਘੰਟੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ
24.9.2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਨ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸੂਬਾ ਹੈੱਡਕੁਆਰਟਰ ਵਿਖੇ ਅੱਜ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਵਿੱਚ ਗੰਭੀਰਤਾ ਨਾਲ ਵਿਚਾਰ ਕਰਦਿਆਂ ਦਿੱਲੀ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿਚ ਰੋਸ ਪ੍ਰਦਰਸ਼ਨ ਕਰਕੇ ਵਾਪਸ ਆਉਂਦੇ ਕਿਸਾਨਾਂ ਉੱਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਸ਼ਹਿ ਉਤੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੇ ਉਸ ਦੇ ਲੱਠਮਾਰਾਂ ਵੱਲੋਂ 3 ਅਕਤੂਬਰ 2021 ਨੂੰ ਗੱਡੀਆਂ ਚੜਾ ਕੇ ਪੰਜ ਵਿਅਕਤੀਆਂ ਦਾ ਕਤਲ ਕਰ ਦਿੱਤਾ ਸੀ ਤੇ ਇਸ ਕਾਂਡ ਵਿਚ ਸ਼ਹੀਦ ਹੋਏ ਦਲਜੀਤ ਸਿੰਘ, ਨਛੱਤਰ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਤੇ ਪੱਤਰਕਾਰ ਰਮਨ ਕਸ਼ਅਮ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਤੇ ਅਜੇ ਮਿਸ਼ਰਾ ਟਹਿਣੀ ਉੱਤੇ ਇਸ ਕਾਰੇ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ 120B ਦੇ ਹੋਏ ਪਰਚੇ ਵਿੱਚ ਗ੍ਰਿਫ਼ਤਾਰ ਕਰਵਾਉਣ ਲਈ ਪੰਜਾਬ ਭਰ ਵਿਚ 3 ਅਕਤੂਬਰ ਨੂੰ ਤਿੰਨ ਘੰਟੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤੇ ਹਜ਼ਾਰਾਂ ਕਿਸਾਨ ਮਜ਼ਦੂਰ ਮੰਗ ਕਰਨਗੇ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇ ਤੇ ਨਿਰਦੋਸ਼ ਫੜੇ ਕਿਸਾਨ ਮਜ਼ਦੂਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਬਿਜਲੀ ਵੰਡ ਲਾਇਸੰਸ ਰੂਲਜ 2022 ਤੁਰੰਤ ਕੇਂਦਰ ਸਰਕਾਰ ਰੱਦ ਕਰੇ, ਝੋਨੇ ਦੀ ਖਰੀਦ ਉੱਤੇ ਲਾਈ 23 ਕੁਇੰਟਲ ਪ੍ਰਤੀ ਏਕੜ ਸ਼ਰਤ ਤੇ ਜਮ੍ਹਾਂਬੰਦੀ ਲੈਣ ਦੀਆਂ ਲਾਈਆਂ ਸ਼ਰਤਾਂ ਤੁਰੰਤ ਹਟਾਈਆਂ ਜਾਣ ਤੇ ਪਹਿਲਾਂ ਦੀ ਤਰ੍ਹਾਂ ਕਿਸਾਨਾਂ ਦਾ ਝੋਨਾ ਚੁੱਕਿਆ ਜਾਵੇ। ਪਹਿਲਾਂ ਤੇ ਇਸ ਸੀਜ਼ਨ ਵਿੱਚ ਹੜ੍ਹਾਂ ਤੇ ਮੀਂਹ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਸਾਰੀਆਂ ਫ਼ਸਲਾਂ ਦੀ M.S.P. ਦਾ ਗਾਰੰਟੀ ਕਾਨੂੰਨ ਕੇਂਦਰ ਤੇ ਪੰਜਾਬ ਸਰਕਾਰ ਬਣਾਵੇ ਤੇ ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੇ ਹਾਈਵੇ ਵਿੱਚ ਆਉਂਦੀਆਂ ਜ਼ਮੀਨਾਂ ਦਾ ਰੇਟ ਬਾਜ਼ਾਰ ਨਾਲ 6 ਗੁਣਾਂ ਤੇ ਉਜਾੜੇ ਭੱਤੇ ਸਮੇਤ ਦਿੱਤੇ ਜਾਣ, ਮਜ਼ਦੂਰਾਂ ਨੂੰ 100% ਉਜਾੜਾ ਭੱਤਾ ਦਿੱਤਾ ਜਾਵੇ। ਪਰਾਲੀ ਦੇ ਮੁੱਦੇ ਤੇ ਪੰਜਾਬ ਤੇ ਕੇਂਦਰ ਸਰਕਾਰ ਕਿਸਾਨਾਂ ਨੂੰ 100% ਸਬਸਿਡੀ ਉੱਤੇ ਸੰਦ ਦੇਵੇ ਜਾਂ 7000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਕੋਈ ਵੀ ਕਿਸਾਨ ਅੱਗ ਨਹੀਂ ਲਗਾਉਣਾ ਚਾਹੁੰਦਾ, ਪਰ ਮਜਬੂਰੀ ਵੱਸ ਉਸ ਨੂੰ ਅੱਗ ਲਗਾਉਣੀ ਪਵੇਗੀ ਜੇਕਰ ਸਰਕਾਰ ਨੇ ਉਸ ਦੀ ਬਾਂਹ ਨਾਂਹ ਫੜੀ, ਜੇਕਰ ਸਰਕਾਰ ਨੇ ਸਖ਼ਤੀ ਕੀਤੀ ਤਾਂ ਪਿੰਡਾਂ ਵਿੱਚ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਦਾਰ ਭਗਤ ਸਿੰਘ ਸ਼ਹੀਦ ਏ ਆਜ਼ਮ ਦੇ ਜਨਮ ਦਿਨ ਉੱਤੇ