ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਉਤੇ ਕੀਤੀ ਕਨਵੈਨਸ਼ਨ, ਮਾਰਚ ਕਰਦੇ ਹੋਏ ਹੁਸੈਨੀਵਾਲਾ ਸਮਾਰਕ ਤੇ ਸ਼ਹੀਦਾਂ ਦੀ ਸਮਾਧ ਤੇ ਕੀਤਾ ਸਿਜਦਾ
ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਉਤੇ ਕੀਤੀ ਕਨਵੈਨਸ਼ਨ, ਮਾਰਚ ਕਰਦੇ ਹੋਏ ਹੁਸੈਨੀਵਾਲਾ ਸਮਾਰਕ ਤੇ ਸ਼ਹੀਦਾਂ ਦੀ ਸਮਾਧ ਤੇ ਕੀਤਾ ਸਿਜਦਾ
ਫਿਰੋਜ਼ਪੁਰ, 28-9-2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਜੋਨ ਇਕਾਈਆਂ ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਨੋਜਵਾਨਾਂ ਤੇ ਬੀਬੀਆਂ ਵਲੋਂ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਨ ਉੱਤੇ ਫਿਰੋਜ਼ਪੁਰ ਛਾਉਣੀ ਦਾਣਾ ਮੰਡੀ ਅੰਦਰ ਵਿਸ਼ਾਲ ਕਨਵੈਨਸ਼ਨ ਕੀਤੀ ਗਈ।
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਠੱਠਾ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸਾਮਰਾਜਵਾਦ ਵਿਰੋਧੀ ਤੇ ਕਿਸਾਨਾਂ ਮਜ਼ਦੂਰਾਂ ਤੇ ਦੱਬੇ ਕੁਚਲੇ ਲੋਕਾਂ ਦਾ ਰਾਜ ਲਿਆਉਣ ਲਈ ਦਿੱਤੀ ਗਈ ਵਿਚਾਰਧਾਰਾ ਮਨੁੱਖ ਦੀ ਲੁੱਟ ਖ਼ਤਮ ਕਰਨ ਵਾਲੇ ਨਾਹਰੇ ਨੂੰ ਅਮਲੀ ਜਾਮਾ ਪਹਿਨਾਉਣ ਤੇ ਇਥੇ ਬਰਾਬਰੀ ਵਾਲਾ ਤੇ ਨਿਆਂ ਸੰਗਤ ਸਮਾਜ ਉਸਾਰਨ ਵੱਲ ਤੁਰਨ ਦੀ ਲੋੜ ਹੈ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਸਰਦਾਰ ਭਗਤ ਸਿੰਘ ਦੇਸ਼ ਦੇ ਲੋਕਾਂ ਲਈ ਲੋਕ ਨਾਇਕ ਹੈ ਤੇ ਲੋਕ ਮਨਾਂ ਅੰਦਰ ਇਨ੍ਹਾਂ ਸਤਿਕਾਰ ਬਣਗਿਆ ਹੈ ਕਿ ਉਹ ਲੋਕਾਂ ਲਈ ਇੱਕ ਆਦਰਸ਼ ਬਣ ਚੁੱਕੇ ਹਨ ਤੇ ਭਗਤ ਸਿੰਘ ਵਲੋਂ ਅਪਣਾਏ ਰਾਹ ਨੂੰ ਅਪਣਾ ਕੇ ਮਾਨਸਿਕ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਹੋਈਏ।
ਕਨਵੈਨਸ਼ਨ ਖ਼ਤਮ ਕਰਨ ਤੋਂ ਬਾਅਦ ਕਿਸਾਨਾਂ ਮਜ਼ਦੂਰਾਂ ਵਲੋਂ ਸਾਮਰਾਜਵਾਦ ਮੁਰਦਾਬਾਦ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਹੇਠ ਵਿਸ਼ਾਲ ਮਾਰਚ ਕਰਦੇ ਹੁਸੈਨੀਵਾਲਾ ਵਾਲਾ ਬਾਰਡਰ ਵਿਖੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸ਼ਹੀਦਾਂ ਦੀ ਸਮਾਧ ਤੇ ਜਾ ਕੇ ਸਿਜਦਾ ਕੀਤਾ ਗਿਆ। ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਅਮਨਦੀਪ ਸਿੰਘ ਕੱਚਰਭੰਨ, ਸੁਰਜੀਤ ਸਿੰਘ ਫੋਜੀ, ਖਿਲਾਰਾ ਸਿੰਘ ਆਸਲ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਸੁਖਵੰਤ ਸਿੰਘ ਲੋਹੁਕਾ, ਰਣਜੀਤ ਸਿੰਘ ਖੱਚਰਵਾਲਾ, ਹਰਫੂਲ ਸਿੰਘ ਦੂਲੇ ਵਾਲਾ, ਗੁਰਬਖਸ਼ ਸਿੰਘ ਪੰਜਗਰਾਈਂ, ਬੂਟਾ ਸਿੰਘ ਕਰੀਕਲਾਂ, ਬਲਰਾਜ ਸਿੰਘ ਫੇਰੋਕੇ,ਮੱਖਣ ਸਿੰਘ ਵਾੜਾ ਜਵਾਹਰ ਸਿੰਘ ਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਸਾਹਿਬ ਸਿੰਘ ਦੀਨੇਕੇ, ਬਚਿੱਤਰ ਸਿੰਘ, ਗੁਰਨਾਮ ਸਿੰਘ ਅਲੀਕੇ,ਮੇਜਰ ਸਿੰਘ, ਮੰਗਲ ਸਿੰਘ, ਗੁਰਦਿਆਲ ਸਿੰਘ, ਜਸਵੰਤ ਸਿੰਘ, ਗੁਰਜੰਟ ਸਿੰਘ, ਸੁਖਵਿੰਦਰ ਸਿੰਘ ਭੱਪਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।