ਫ਼ਿਰੋਜ਼ਪੁਰ ਜਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ 318311 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ 106748 ਮੀਟਰਕ ਟਨ ਝੋਨੇ ਦੀ ਹੋ ਚੁੱਕੀ ਹੈ ਲਿਫਟਿੰਗ
ਕਿਸਾਨਾਂ ਦੇ ਖਾਤਿਆਂ ਵਿੱਚ 364 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਫ਼ਿਰੋਜ਼ਪੁਰ ਜਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ 318311 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ 106748 ਮੀਟਰਕ ਟਨ ਝੋਨੇ ਦੀ ਹੋ ਚੁੱਕੀ ਹੈ ਲਿਫਟਿੰਗ
ਕਿਸਾਨਾਂ ਦੇ ਖਾਤਿਆਂ ਵਿੱਚ 364 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਨੂੰ ਪਰਾਲ਼ੀ ਨਾ ਸਾੜਨ ਦੀ ਅਪੀਲ
ਫਿਰੋਜ਼ਪੁਰ, 20 ਅਕਤੂਬਰ: ਫਿਰੋਜ਼ਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ। ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਹੁਣ ਤੱਕ 3 ਲੱਖ 32 ਹਜ਼ਾਰ 396 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 3 ਲੱਖ 18 ਹਜ਼ਾਰ 311 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 6 ਹਜ਼ਾਰ 748 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 364 ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 111565 ਮੀਟਰਕ ਟਨ, ਮਾਰਕਫੈੱਡ ਵੱਲੋਂ 90729 ਮੀਟਰਕ ਟਨ, ਪਨਸਪ ਵੱਲੋਂ 67447 ਮੀਟਰਕ ਟਨ, ਵੇਅਰ ਹਾਊਸ ਵੱਲੋਂ 47595 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 975 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਚਿੱਤ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਫ਼ਸਲ ਵੇਚਣ ਤੇ ਮੰਡੀਕਰਨ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਨ, ਮਨੁੱਖ ਅਤੇ ਜੀਵ-ਜੰਤੂਆਂ ਦੀ ਸਿਹਤ ਸੰਭਾਲ ਲਈ ਪਰਾਲੀ ਨਾ ਸਾੜ ਕੇ ਸਗੋਂ ਖੇਤ ਵਿੱਚ ਹੀ ਵਾਹੁਣ ਜਾਂ ਗੱਠਾਂ ਬਣਾ ਕੇ ਪਰਾਲ਼ੀ ਪ੍ਰਬੰਧਨ ਦੀ ਅਪੀਲ ਵੀ ਕੀਤੀ।