Ferozepur News

ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼

ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼

ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼

ਫਿਰੋਜ਼ਪੁਰ, 15 ਨਵੰਬਰ 2022:

ਪੰਜਾਬ ਸਰਕਾਰ ਵੱਲੋਂ  ਸੂਬੇ ਭਰ ਵਿੱਚ 14 ਤੋਂ 20 ਨਵੰਬਰ  ਤੱਕ “ਉਡਾਰੀਆਂ” ਬਾਲ ਵਿਕਾਸ ਮੇਲਾ  ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ  ਸਾਰੇ ਬਲਾਕਾਂ ਵਿੱਚਲੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਤਹਿਤ ਜ਼ਿਲ੍ਹੇ ਦੇ ਸਾਰੇ ਆਂਗਣਵਾੜੀਆਂ ਸੈਂਟਰਾਂ ਵਿਖੇ ਇਸ ਪ੍ਰੋਗਰਾਮ ਅਧੀਨ ਬੱਚਿਆਂ ਦੇ ਮਾਪਿਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਪਾਲਣ-ਪੋਸ਼ਣ ਬਾਰੇ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ, ਇਸ ਪ੍ਰੋਗਰਾਮ ਤਹਿਤ ਬੱਚਿਆਂ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਿਤ ਵਿਕਾਸ, ਸੁਰੱਖਿਆ ਅਤੇ ਸਾਧਨ ਤੇ ਸਕਾਰਾਤਮਕ ਪਾਲਣ-ਪੋਸ਼ਣ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

Related Articles

Leave a Reply

Your email address will not be published. Required fields are marked *

Check Also
Close
Back to top button