ਕਾਲਜ ਦੇ ਹੋਸਪਿਟਲ ਐਮਮਿਨਿਸਟ੍ਰੇਸ਼ਨ ਐਂਡ ਮੈਨੇਜਮੈਂਟ ਵਿਭਾਗ ਅਤੇ ਮਿਊਂਸੀਪਲ ਕੌਂਸਲ ਫਿਰੋਜਪੁਰ ਵੱਲੋਂ ਬਾਇਓਮੈਡੀਕਲ ਰਹਿੰਦ-ਖੂੰਹਦ ਨੂੰ ਵੱਖ ਕਰਨ ਬਾਰੇ ਵਰਕਸ਼ਾਪ ਕਰਵਾਈ ਗਈ
ਕਾਲਜ ਦੇ ਹੋਸਪਿਟਲ ਐਮਮਿਨਿਸਟ੍ਰੇਸ਼ਨ ਐਂਡ ਮੈਨੇਜਮੈਂਟ ਵਿਭਾਗ ਅਤੇ ਮਿਊਂਸੀਪਲ ਕੌਂਸਲ ਫਿਰੋਜਪੁਰ ਵੱਲੋਂ ਬਾਇਓਮੈਡੀਕਲ ਰਹਿੰਦ-ਖੂੰਹਦ ਨੂੰ ਵੱਖ ਕਰਨ ਬਾਰੇ ਵਰਕਸ਼ਾਪ ਕਰਵਾਈ ਗਈ
ਫਿਰੋਜਪੁਰ , 20.1.2023: ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜਪੁਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਅਤੇ ਡਾ. ਸੰਗੀਤਾ, ਪ੍ਰਿੰਸੀਪਲ ਦੇ ਸਹੀ ਮਾਰਗ ਦਰਸ਼ਨ ਹੇਠ ਦਿਨ-ਰਾਤ ਤਰੱਕੀ ਦੇ ਰਾਹ ‘ਤੇ ਚੱਲ ਰਿਹਾ ਹੈ | ਕਾਲਜ ਦੇ ਹੋਸਪਿਟਲ ਐਡਮਿਨਿਸਟ੍ਰੇਸ਼ਨ ਐਂਡ ਮੈਨੇਜਮੈਂਟ ਵਿਭਾਗ ਅਤੇ ਮਿਊਂਸੀਪਲ ਕੌਂਸਲ ਫਿਰੋਜਪੁਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਵੱਛਤਾ ਅਭਿਆਨ ਦੇ ਬੈਨਰ ਹੇਠ ਬਾਇਓਮੈਡੀਕਲ ਵੇਸਟ ਨੂੰ ਵੱਖ ਕਰਨ ਬਾਰੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 17 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ।
ਕਾਲਜ ਦੇ ਹੋਸਪਿਟਲ ਐਡਮਿਨਿਸਟ੍ਰੇਸ਼ਨ ਐਂਡ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਸਾਨੀਆਂ, ਨਗਰ ਕੌਂਸਲ ਫਿਰੋਜ਼ਪੁਰ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਸਟਾਫ ਨਾਲ ਮਿਲ ਕੇ ਹਸਪਤਾਲ ਦੇ ਪ੍ਰਸ਼ਾਸਕ ਡਾ. ਨਵਨੀਤ ਨੇ ਵਿਦਿਆਰਥੀਆਂ ਨੂੰ ਬੀ.ਐਮ.ਡਬਲਿਊ. ਦੇ ਕਲੈਕਸ਼ਨ, ਸੇਗਰਗੇਸ਼ਨ, ਟ੍ਰਾਂਸਪੋਰਟ, ਇਲਾਜ ਅਤੇ ਸੁਰੱਖਿਅਤ ਨਿਪਟਾਰੇ ਬਾਰੇ ਜਾਣਕਾਰੀ ਦਿੱਤੀ।
ਵਿਦਿਆਰਥੀਆਂ ਨੂੰ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚੋਂ ਬਾਇਓਮੈਡੀਕਲ ਵੇਸਟ ਨੂੰ ਇਕੱਠਾ ਕਰਨ ਲਈ ਵੱਖ-ਵੱਖ ਬੈਗ ਦਿਖਾਏ ਗਏ । ਇਸ ਮੌਕੇ ਵਿਦਿਆਰਥੀਆਂ ਨੂੰ ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਲਗਾਏ ਗਏ ਠੋਸ ਕੂੜੇ ਦੇ ਨਿਪਟਾਰੇ ਬਾਰੇ ਵੀ ਜਾਗਰੂਕ ਕੀਤਾ ਗਿਆ। ਡਾ. ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ, ਸ. ਗੁਰਵਿੰਦਰ ਸਿੰਘ, ਚੀਫ ਸੈਨੇਟਰੀ ਇੰਸਪੈਕਟਰ, ਨਗਰ ਕੌਂਸਲ ਫਿਰੋਜਪੁਰ ਨੇ ਦੱਸਿਆ ਕਿ ਰੋਜ਼ਾਨਾ ਜੀਵਨ ਵਿੱਚ ਪੈਦਾ ਹੋਣ ਵਾਲੇ ਕੂੜੇ ਨੂੰ ਵੱਖ-ਵੱਖ ਕੰਮਾਂ ਲਈ ਕਿਵੇਂ ਵਰਤਿਆ ਜਾ ਸਕਦਾ ਹੈ।